ਪੰਜਾਬ ਸਰਕਾਰ ਦਾ ਪੁਤਲਾ ਫੂਕਿਆ
Monday, Oct 30, 2017 - 07:15 AM (IST)
ਫਤਿਆਬਾਦ, (ਹਰਜਿੰਦਰ)- ਕਿਸਾਨ ਸੰਘਰਸ਼ ਕਮੇਟੀ ਜ਼ੋਨ ਟਾਂਡਾ ਵੱਲੋਂ ਪਿੰਡ ਛਾਪੜੀ ਸਾਹਿਬ ਵਿਖੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਮੌਕੇ ਕਿਸਾਨਾਂ-ਮਜ਼ਦੂਰਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕੇਂਦਰ ਸਰਕਾਰ ਵੱਲੋਂ ਟਰੈਕਟਰ ਉਪਰ ਲਾਏ ਟੈਕਸ ਤੇ ਪੰਜਾਬ ਸਰਕਾਰ ਵੱਲੋਂ ਮੱਝਾਂ, ਗਾਵਾਂ ਤੇ ਕੁੱਤੇ ਰੱਖਣ 'ਤੇ ਟੈਕਸ ਲਾਉਣ ਦੇ ਦਿੱਤੇ ਬਿਆਨ ਦੀ ਨਿੰਦਾ ਕੀਤੀ।
ਉਨ੍ਹਾਂ ਕਿਹਾ ਕਿ 800 ਸਕੂਲ ਬੰਦ ਕਰਨਾ, ਬਿਜਲੀ ਦਰਾਂ ਵਿਚ ਵਾਧਾ ਕਰਨਾ, ਕਿਸਾਨਾਂ ਨੂੰ ਲਾਹੇਵੰਦ ਭਾਅ ਨਾ ਦੇਣਾ ਤੇ ਕਿਸਾਨਾਂ-ਮਜ਼ਦੂਰਾਂ ਦਾ ਕਰਜ਼ਾ ਨਾ ਮੁਆਫ ਕਰਨਾ ਸੂਬਾ ਤੇ ਕੇਂਦਰ ਸਰਕਾਰਾਂ ਦੀ ਧੱਕੇਸ਼ਾਹੀ ਦਾ ਸਬੂਤ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰੇ ਅਤੇ ਜੋ ਡੀ. ਟੀ. ਓ. ਦਫਤਰ ਦੇ ਕੰਮ ਅੰਮ੍ਰਿਤਸਰ ਕੀਤੇ ਜਾ ਰਹੇ ਹਨ ਉਹ ਤਰਨਤਾਰਨ ਵਿਖੇ ਹੀ ਕੀਤੇ ਜਾਣ। ਇਸ ਮੌਕੇ ਜਵਾਹਰ ਸਿੰਘ, ਮੋਹਣ ਸਿੰਘ ਟਾਂਡਾ, ਕੁਲਵੰਤ ਸਿੰਘ, ਹਰਦੇਵ ਸਿੰਘ, ਬਚਿੱਤਰ ਸਿੰਘ, ਗੁਰਬਚਨ ਸਿੰਘ, ਵਿਰਸਾ ਸਿੰਘ, ਗੁਰਵਿੰਦਰ ਸਿੰਘ, ਕਰਮਜੀਤ ਸਿੰਘ, ਹੀਰਾ ਸਿੰਘ, ਦਿਲਬਾਗ ਸਿੰਘ, ਸਵਿੰਦਰ ਸਿੰਘ, ਸੁਰਜੀਤ ਸਿੰਘ, ਕਰਤਾਰ ਸਿੰਘ ਢੋਟੀਆਂ, ਕਰਮ ਸਿੰਘ, ਸੰਤੋਖ ਸਿੰਘ, ਅਜੈਬ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ ਤੇ ਲਖਬੀਰ ਸਿੰਘ ਆਦਿ ਹਾਜ਼ਰ ਸਨ।
