ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਤੋਂ ਝਟਕਾ

Thursday, Oct 17, 2024 - 10:00 AM (IST)

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅਦਾਲਤ ਤੋਂ ਝਟਕਾ

ਜਲੰਧਰ (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਪਾਲ ਸਿੰਗਲਾ ਦੀ ਅਦਾਲਤ ਨੇ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ’ਚ ਈ. ਡੀ. ਵੱਲੋਂ ਗ੍ਰਿਫ਼ਤਾਰ ਕੀਤੇ ਗਏ ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਆਪਣੇ ਵਕੀਲ ਰਾਹੀਂ ਲਗਾਈ ਗਈ ਜ਼ਮਾਨਤ ਦੀ ਅਰਜੀ ਰੱਦ ਕਰ ਦਿੱਤੀ ਹੈ। ਹੁਣ ਇਸ ਮਾਮਲੇ ’ਚ ਸਾਬਕਾ ਕਾਂਗਰਸੀ ਮੰਤਰੀ ਆਸ਼ੂ ਨੂੰ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣਾ ਪਵੇਗਾ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਲਗਾਤਾਰ 2 ਛੁੱਟੀਆਂ, ਬੰਦ ਰਹਿਣਗੇ ਸਕੂਲ, ਕਾਲਜ ਤੇ ਬੈਂਕ

ਭਾਰਤ ਭੂਸ਼ਣ ਆਸ਼ੂ ਨੂੰ ਇਸ ਮਾਮਲੇ ’ਚ ਈਡੀ ਨੇ 1 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ ਤੇ ਪੁੱਛਗਿੱਛ ਲਈ ਅਦਾਲਤ ਤੋਂ ਰਿਮਾਂਡ ਹਾਸਲ ਕੀਤਾ ਸੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਉਹ 13 ਅਗਸਤ ਤੋਂ ਜੇਲ੍ਹ ’ਚ ਬੰਦ ਹੈ ਤੇ ਉਸ ਨੂੰ ਹਾਈ ਸਿਕਿਉਰਿਟੀ ਜੇਲ੍ਹ ਨਾਭਾ ’ਚ ਤਬਦੀਲ ਕੀਤਾ ਜਾ ਚੁੱਕਾ ਹੈ। ਇਹ ਮਾਮਲਾ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ’ਚ ਹੋਏ ਟੈਂਡਰ ਘੁਟਾਲੇ ਨਾਲ ਜੁੜਿਆ ਹੈ, ਜਦੋਂ ਆਸ਼ੂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਸਨ। ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਇਸ ਮਾਮਲੇ ’ਚ ਆੜ੍ਹਤੀ ਤੇ ਸਾਬਕਾ ਕਾਂਗਰਸ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਕਰੀਬੀ ਸਹਿਯੋਗੀ ਰਾਜਦੀਪ ਨਾਗਰਾ ਨੂੰ ਵੀ 4 ਸਤੰਬਰ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News