BMW 'ਚ ਜਾ ਰਹੇ ਦੋਸਤਾਂ ਨਾਲ ਵਾਪਰ ਗਿਆ ਭਾਣਾ, ਪਰਿਵਾਰਾਂ 'ਤੇ ਟੁੱਟਿਆ ਦੁੱਖਾਂ ਦਾ ਪਹਾੜ
Friday, Jun 28, 2024 - 08:15 AM (IST)

ਦੇਵੀਗੜ੍ਹ (ਨੌਗਾਵਾਂ)- ਥੋੜ੍ਹੀ ਦੂਰ ਪਟਿਆਲਾ-ਪਿਹੋਵਾ ਰਾਜ ਮਾਰਗ ’ਤੇ ਪਿੰਡ ਅਕਬਰਪੁਰ ਅਫਗਾਨਾ ਨੇੜੇ ਇਕ BMW ਕਾਰ ਅਤੇ ਕੈਂਟਰ ਵਿਚਾਲੇ ਜ਼ਬਰਦਸਤ ਟੱਕਰ ਹੋਣ ਕਾਰਨ 2 ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।
ਜਾਣਕਾਰੀ ਅਨੁਸਾਰ ਜਤਿੰਦਰ ਸਿੰਘ ਪੁੱਤਰ ਰਾਏ ਸਾਹਿਬ ਵਾਸੀ ਪਿੰਡ ਰੋਹਡ਼ ਜਗੀਰ ਨੇ ਥਾਣਾ ਜੁਲਕਾਂ ਕੋਲ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਭਰਾ ਸੰਦੀਪ ਸਿੰਘ ਪੁੱਤਰ ਰਾਏ ਸਾਹਿਬ ਅਤੇ ਉਸ ਦਾ ਦੋਸਤ ਲਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਰੋਹੜ ਜਗੀਰ ਆਪਣੀ ਬੀ. ਐੱਮ. ਡਬਲਿਊ. ਕਾਰ ਨੰਬਰ ਪੀ ਬੀ 10 ਐੱਚ ਐੱਮ 0028 ’ਚ ਸਵਾਰ ਹੋ ਕੇ ਪਿੰਡ ਰੋਹੜ ਜਗੀਰ ਨੂੰ ਆ ਰਹੇ ਸੀ।
ਇਹ ਖ਼ਬਰ ਵੀ ਪੜ੍ਹੋ - ਢਿੱਡ ਪੀੜ ਹੋਣ 'ਤੇ 14 ਸਾਲਾ ਬੱਚੀ ਨੂੰ ਡਾਕਟਰ ਕੋਲ ਲੈ ਗਈ ਮਾਂ, ਰਿਪੋਰਟ ਸਾਹਮਣੇ ਆਈ ਤਾਂ ਪੈਰਾਂ ਹੇਠੋਂ ਖਿਸਕੀ ਜ਼ਮੀਨ
ਸਵੇਰੇ ਤੜਕੇ 2 ਵਜੇ ਦੇ ਲਗਭਗ ਜਦੋਂ ਉਹ ਗੁਰਦੁਆਰਾ ਸਾਹਿਬ ਡੇਰਾ ਘੁਲੇ ਵਾਲਾ ਪਿੰਡ ਅਕਬਰਪੁਰ ਅਫਗਾਨਾ ਕੋਲ ਪੁੱਜੇ ਤਾਂ ਸਾਹਮਣੇ ਤੋਂ ਇਕ ਆਇਸ਼ਰ ਕੈਂਟਰ ਗੱਡੀ ਨੰਬਰ ਪੀ ਬੀ 13 ਏ ਡਬਲਿਊ 2937 ਦੇ ਡਰਾਈਵਰ ਨੇ ਲਾਪ੍ਰਵਾਹੀ ਨਾਲ ਗੱਡੀ ਚਲਾਉਂਦੇ ਹੋਏ ਆਪਣੇ ਤੋਂ ਅੱਗੇ ਆ ਰਹੀ ਕਿਸੇ ਗੱਡੀ ਨੂੰ ਓਵਰਟੇਕ ਕੀਤਾ। ਇਸ ਕਰ ਕੇ ਕੈਂਟਰ ਦੀ ਸਾਈਡ ਸੰਦੀਪ ਸਿੰਘ ਦੀ ਗੱਡੀ ’ਚ ਵੱਜੀ, ਜਿਸ ਕਰ ਕੇ ਉਸ ਦਾ ਸੰਤੁਲਨ ਵਿਗਡ਼ ਗਿਆ ਅਤੇ ਕਾਰ ਦੂਜੇ ਆਈਸ਼ਰ ਕੈਂਟਰ ’ਚ ਜਾ ਵੱਜੀ, ਜਿਸ ਕਰ ਕੇ ਕਾਰ ਸਵਾਰ ਦੋਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਜੁਲਕਾਂ ਪੁਲਸ ਦੇ ਐੱਸ. ਐੱਚ. ਓ. ਗੁਰਪ੍ਰੀਤ ਸਿੰਘ ਭਿੰਡਰ ਪੁਲਸ ਪਾਰਟੀ ਨਾਲ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਤੁਰੰਤ ਕਾਰਵਾਈ ਕਰਦਿਆਂ ਲਾਸ਼ਾਂ ਨੂੰ ਰਾਜਿੰਦਰਾ ਹਸਪਤਾਲ ਪਹੁੰਚਾਇਆ। ਪੋਸਟਮਾਰਟਮ ਉਪਰੰਤ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਵਾਰਿਸਾਂ ਨੂੰ ਸੌਂਪ ਦਿੱਤੀਆਂ ਗਈਆਂ। ਪੁਲਸ ਨੇ ਆਈਸ਼ਰ ਕੈਂਟਰ ਦੇ ਡਰਾਈਵਰ ਓਮ ਪ੍ਰਕਾਸ਼ ਪੁੱਤਰ ਕਾਲੂ ਰਾਮ ਵਾਸੀ ਪਿੰਡ ਮੀਰਾਂਪੁਰ ਵਿਰੁੱਧ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8