BMW ਮੋਟਰਸਾਈਕਲ ''ਤੇ ਜਾ ਰਹੇ ਮੁੰਡੇ ਦਾ ਹੋ ਗਿਆ ਐਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ

Tuesday, May 20, 2025 - 06:03 PM (IST)

BMW ਮੋਟਰਸਾਈਕਲ ''ਤੇ ਜਾ ਰਹੇ ਮੁੰਡੇ ਦਾ ਹੋ ਗਿਆ ਐਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ

ਜਗਰਾਓਂ (ਮਾਲਵਾ): ਇੱਥੇ ਨਾਨਕਸਰ ਨੇੜੇ ਪੈਂਦੀ ਡਰੇਨ ਕੋਲ ਇਕ BMW ਮੋਟਰਸਾਈਕਲ 'ਤੇ ਸਵਾਰ ਨਸ਼ਾ ਤਸਕਰ ਤੇ ਪੁਲਸ ਪਾਰਟੀ ਵਿਚਾਲੇ ਐਨਕਾਊਂਟਰ ਹੋ ਗਿਆ। ਇਸ ਦੌਰਾਨ ਪੁਲਸ ਦੀ ਗੋਲ਼ੀ ਲੱਗਣ ਨਾਲ ਮੁਲਜ਼ਮ ਜ਼ਖ਼ਮੀ ਹੋ ਗਿਆ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਕੋਲੋਂ ਹਥਿਆਰ ਵੀ ਬਰਾਮਦ ਹੋਏ ਹਨ। ਮੁਲਜ਼ਮ ਦੀ ਪਛਾਣ ਰੌਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਵਾੜਾ ਭਾਈਕਾ ਜ਼ਿਲ੍ਹਾ ਫਿਰੋਜ਼ਪੁਰ ਵਜੋਂ ਹੋਈ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਿੱਖਿਆ ਵਿਭਾਗ ਦਾ ਸਖ਼ਤ ਰੁਖ਼! ਸਕੂਲਾਂ ਨੂੰ ਮਿਲ ਗਈ 2 ਦਿਨ ਦੀ ਡੈੱਡਲਾਈਨ, ਛੇਤੀ ਕਰੋ ਇਹ ਕੰਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਲੁਧਿਆਣਾ ਦਿਹਾਤੀ ਦੇ ਐੱਸ.ਐੱਸ.ਪੀ. ਡਾ. ਅੰਕੁਰ ਗੁਪਤਾ ਨੇ ਦੱਸਿਆ ਕਿ 18 ਮਈ ਨੂੰ ਕੁਝ਼ ਮੁਲਜ਼ਮਾਂ ਨੂੰ ਨਸ਼ੇ ਅਤੇ ਹਥਿਆਰਾਂ ਨਾਲ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਤੋਂ ਪੁੱਛਗਿੱਛ ਦੇ ਅਧਾਰ 'ਤੇ ਰੌਸ਼ਨ ਸਿੰਘ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਅੱਜ ਪੁਲਸ ਪਾਰਟੀ ਗੁਪਤ ਸੂਚਨਾ ਦੇ ਅਧਾਰ 'ਤੇ ਰੌਸ਼ਨ ਸਿੰਘ ਦੀ ਗ੍ਰਿਫ਼ਤਾਰੀ ਲਈ ਨਾਨਕਸਰ ਨੇੜੇ ਪੈਂਦੀ ਡਰੇਨ ਕੋਲ ਗਸ਼ਤ ਕਰ ਰਹੀ ਸੀ। ਇਸ ਦੌਰਾਨ ਇਕ ਮੋਟਰਸਾਈਕਲ ਸਵਾਰ ਪੁਲਸ ਪਾਰਟੀ ਨੂੰ ਵੇਖ ਕੇ ਭੱਜਣ ਲੱਗਾ। ਇਸ ਦੌਰਾਨ ਉਸ ਦਾ ਮੋਟਰਸਾਈਕਲ ਸਲਿੱਪ ਹੋ ਗਿਆ ਤੇ ਉਹ ਡਿੱਗ ਗਿਆ। ਡਿੱਗਦੇ ਸਾਰ ਉਸ ਨੇ ਆਪਣੇ ਦੇਸੀ ਕੱਟੇ ਨਾਲ ਪੁਲਸ 'ਤੇ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਗੋਲ਼ੀ ਉਸ ਦੀ ਲੱਤ 'ਤੇ ਲੱਗੀ। ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਕੇ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਪਤਾ ਰੌਸ਼ਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਵਾੜਾ ਭਾਈਕਾ ਜ਼ਿਲ੍ਹਾ ਫਿਰੋਜ਼ਪੁਰ ਦੱਸਿਆ। ਉਸ ਨੂੰ ਸਿਵਲ ਹਸਪਤਾਲ ਜਗਰਾਓਂ ਵਿਖੇ ਦਾਖ਼ਲ ਕਰਵਾਇਆ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਡਰਾਈਵਿੰਗ ਲਾਇਸੈਂਸ ਨੂੰ ਲੈ ਕੇ ਖੜ੍ਹੀ ਹੋਈ ਨਵੀਂ ਪ੍ਰੇਸ਼ਾਨੀ!

ਐੱਸ.ਐੱਸ.ਪੀ. ਨੇ ਦੱਸਿਆ ਕਿ ਮੁਲਜ਼ਮ ਕੋਲੋਂ ਦੇਸੀ ਕੱਟਾ, ਲਾਇਸੰਸੀ ਰਿਵਾਲਵਰ, ਰੌਂਦ ਤੇ BMW ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਰੌਸ਼ਨ ਦੇ ਖ਼ਿਲਾਫ਼ ਪਹਿਲਾਂ ਵੀ 15 ਮਾਮਲੇ ਦਰਜ ਹਨ। ਉਹ ਪੰਜਾਬ ਦੇ ਵੱਖ-ਵੱਖ ਥਾਣਿਾਂ ਵਿਚ ਕਈ FIRs ਵਿਚ ਨਾਮਜ਼ਦ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News