ਖੂਨ ਨਾਲ ਲਥਪਥ ਮਿਲੀ ਨੌਜਵਾਨ ਦੀ ਲਾਸ਼, ਪਰਿਵਾਰ ਨੇ ਦੇਖਿਆ ਦਾ ਨਿਕਲ ਗਿਆ ਤ੍ਰਾਹ
Monday, Jun 02, 2025 - 02:31 PM (IST)

ਸੁਰਸਿੰਘ(ਢਿੱਲੋਂ)- ਸਰਕਾਰੀ ਹਸਪਤਾਲ ਸੁਰਸਿੰਘ ਦੇ ਸਾਹਮਣੇ ਨੌਜਵਾਨ ਦੀ ਲਾਸ਼ ਮਿਲਣ ਉਪਰੰਤ ਪਿੰਡ ’ਚ ਦਹਿਸ਼ਤ ਫੈਲ ਗਈ ਹੈ, ਜਿਸ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਥਾਣਾ ਭਿੱਖੀਵਿੰਡ ਦੀ ਪੁਲਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਾਵੀਰ ਸਿੰਘ ਪੁੱਤਰ ਸਵਿੰਦਰ ਸਿੰਘ, ਜਿਸ ਦੀ ਉਮਰ 22 ਸਾਲ ਹੈ। ਦਿਹਾੜੀ ਮਜ਼ਦੂਰ ਵਜੋਂ ਕੰਮ ਕਰਦਾ ਸੀ । ਪਰਿਵਾਰਕ ਮੈਂਬਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਰਾਤੀ ਸਾਡੇ ਕੋਲ 8 ਵਜੇ ਦੇ ਕਰੀਬ ਘਰੋਂ ਰੋਟੀ ਪਾਣੀ ਖਾ ਕੇ ਬਾਹਰ ਨੂੰ ਘੁੰਮਣ ਵਾਸਤੇ ਗਿਆ ਸੀ। ਜਦੋਂ ਸਵੇਰ ਤੱਕ ਉਹ ਘਰ ਨਹੀਂ ਪੁੱਜਾ ਤਾਂ ਪਰਿਵਾਰਕ ਮੈਂਬਰਾਂ ਨੂੰ ਉਸ ਦੀ ਚਿੰਤਾ ਸਤਾਉਣ ਲੱਗੀ। ਇੰਨੀ ਦੇਰ ਨੂੰ ਹੀ ਉਨ੍ਹਾਂ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਸਰਕਾਰੀ ਹਸਪਤਾਲ ਦੇ ਸਾਹਮਣੇ ਦਾਣਾ ਮੰਡੀ ਕੋਲ ਪਈ ਹੋਈ ਹੈ, ਜਿਸ ਨੂੰ ਉਨ੍ਹਾਂ ਵੱਲੋਂ ਚੁੱਕ ਕੇ ਘਰ ਲਿਆਂਦਾ ਗਿਆ ਪਰਿਵਾਰਿਕ ਮੈਂਬਰਾਂ ਅਨੁਸਾਰ ਮ੍ਰਿਤਕ ਦੇਹ ਉੱਪਰ ਸੱਟਾਂ ਅਤੇ ਖੂਨ ਦੇ ਨਿਸ਼ਾਨ ਦਿਖਾਈ ਦੇ ਰਹੇ ਸਨ ।
ਇਹ ਵੀ ਪੜ੍ਹੋ- ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਖੂਨ ਦੇ ਨਿਸ਼ਾਨ ਦੇਖ ਪਰਿਵਾਰ ਨੇ ਜਤਾਇਆ ਕਤਲ ਦਾ ਖ਼ਦਸ਼ਾ
ਮ੍ਰਿਤਕ ਦੇ ਪਿਤਾ ਸਵਿੰਦਰ ਸਿੰਘ ਅਨੁਸਾਰ ਉਨ੍ਹਾਂ ਨੂੰ ਸ਼ੰਕਾ ਹੈ ਕਿ ਉਨ੍ਹਾਂ ਦੇ ਲੜਕੇ ਦਾ ਕੁਝ ਲੋਕਾਂ ਵੱਲੋਂ ਕਤਲ ਕੀਤਾ ਗਿਆ ਹੋ ਸਕਦਾ ਹੈ, ਜਿਸ ਲਈ ਉਨ੍ਹਾਂ ਵੱਲੋਂ ਪ੍ਰਸ਼ਾਸਨ ਪਾਸੋਂ ਜਾਂਚ ਉਪਰੰਤ ਕਾਰਵਾਈ ਦੀ ਮੰਗ ਕੀਤੀ ਗਈ ਹੈ । ਇਸੇ ਤਰ੍ਹਾਂ ਹੀ ਮ੍ਰਿਤਕ ਦੇ ਚਾਚਾ ਜੰਗਾ ਸਿੰਘ ਵਾਸੀ ਸੁਰਸਿੰਘ ਨੇ ਦੱਸਿਆ ਕਿ ਉਹ ਗੁਰਦੁਆਰਾ ਪਹੂਵਿੰਡ ਸਾਹਿਬ ਵਿਖੇ ਸੇਵਾ ਕਰਨ ਗਿਆ ਹੋਇਆ ਸੀ, ਜਿਥੇ ਉਸ ਨੂੰ ਪਤਾ ਲੱਗਾ ਕਿ ਉਨ੍ਹਾਂ ਦੇ ਭਤੀਜੇ ਦੀ ਲਾਸ਼ ਪਿੰਡ ਦੇ ਅੰਦਰ ਸੜਕ ਕੋਲ ਪਈ ਹੈ। ਉਸ ਅਨੁਸਾਰ ਉਸ ਦੇ ਭਤੀਜੇ ਦਾ ਕਤਲ ਕੀਤਾ ਗਿਆ ਹੈ । ਘਟਨਾ ਦੀ ਸੂਚਨਾ ਮਿਲਣ ਉਪਰੰਤ ਐੱਸ. ਐੱਚ. ਓ. ਭਿੱਖੀਵਿੰਡ ਮਨੋਜ ਕੁਮਾਰ ਦੀ ਅਗਵਾਈ ਵਿਚ ਪੁੱਜੀ ਪੁਲਸ ਪਾਰਟੀ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪੱਟੀ ਵਿਖੇ ਭੇਜਿਆ ਗਿਆ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ ਮੌਕੇ 'ਤੇ ਮੌਤ
ਇਸ ਤੋਂ ਇਲਾਵਾ ਮਾਮਲੇ ਦੀ ਰਿਪੋਰਟ ਦਰਜ ਕਰ ਕੇ ਡੁੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਥਾਣਾ ਮੁਖੀ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਵੇਖਣ ਅਤੇ ਜਾਂਚਣ ਉਪਰੰਤ ਜੋ ਵੀ ਸੱਚਾਈ ਸਾਹਮਣੇ ਆਵੇਗੀ। ਉਸ ਮੁਤਾਬਕ ਕਾਰਵਾਈ ਕੀਤੀ ਜਾਵੇਗੀ । ਉਨ੍ਹਾਂ ਕਿਹਾ ਕਿ ਜੇਕਰ ਪਰਿਵਾਰਕ ਮੈਂਬਰਾਂ ਨੂੰ ਕਤਲ ਦੀ ਸ਼ੰਕਾ ਹੈ ਤਾਂ ਇਸ ਬਾਰੇ ਤੱਥ ਇਕੱਠੇ ਕਰਨ ਉਪਰੰਤ ਕਤਲ ਦੀ ਹੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਰਾਜ਼ੀਨਾਮੇ ਲਈ ਬੁਲਾ ਕੇ ਨੌਜਵਾਨ ਦਾ 6 ਗੋਲੀਆਂ ਮਾਰ ਕੇ ਕਤਲ