ਬੋਰਡ/ਕਾਰਪੋਰੇਸ਼ਨ ਅਤੇ ਕਮਿਸ਼ਨ ਦੀ ਕੁਰਸੀ ’ਤੇ ਕਾਬਜ਼ ਸਾਬਕਾ ਅਧਿਕਾਰੀਆਂ ’ਤੇ ਲਟਕੀ ਤਲਵਾਰ
Thursday, Sep 23, 2021 - 01:31 PM (IST)
ਲੁਧਿਆਣਾ (ਹਿਤੇਸ਼) - ਚਰਨਜੀਤ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਜਿਸ ਤਰ੍ਹਾਂ ਕੈਪਟਨ ਅਮਰਿੰਦਰ ਸਿੰਘ ਦੁਆਰਾ ਲਾਏ ਗਏ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ, ਉੱਚ ਅਧਿਕਾਰੀਆਂ ਤੋਂ ਲੈ ਕੇ ਮੁੱਖ ਸਕੱਤਰ ਨੂੰ ਬਦਲ ਦਿੱਤਾ ਗਿਆ ਹੈ। ਇਸ ਦੇ ਮੱਦੇਨਜ਼ਰ ਬੋਰਡ/ ਕਾਰਪੋਰੇਸ਼ਨ ਅਤੇ ਕਮਿਸ਼ਨ ਦੀ ਕੁਰਸੀ ’ਤੇ ਬਿਰਾਜਮਾਨ ਸਾਬਕਾ ਅਧਿਕਾਰੀਆਂ ’ਤੇ ਵੀ ਹੁਣ ਖ਼ਤਕੇ ਦੀ ਤਲਵਾਰ ਲਟਕ ਰਹੀ ਹੈ। ਦੱਸ ਦੇਈਏ ਕਿ ਕੈਪਟਨ ਦੇ ਕਾਰਜਕਾਲ ਦੌਰਾਨ ਕਾਂਗਰਸੀ ਆਗੂਆਂ ਨੂੰ ਸਭ ਤੋਂ ਵੱਧ ਸ਼ਿਕਾਇਤ ਇਹ ਸੀ ਕਿ ਬੋਰਡ / ਕਾਰਪੋਰੇਸ਼ਨ ਅਤੇ ਕਮਿਸ਼ਨ ਦੀ ਕੁਰਸੀ ’ਤੇ ਸਾਬਕਾ ਅਧਿਕਾਰੀਆਂ ਨੂੰ ਬਿਠਾਇਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ - ਪ੍ਰੀਖਿਆਰਥੀਆਂ ਨੂੰ ਲੱਗਾ ਵੱਡਾ ਝਟਕਾ : ਪੰਜਾਬ ਪੁਲਸ ਹੈੱਡ ਕਾਂਸਟੇਬਲ ਦੀ ਭਰਤੀ ਪ੍ਰੀਖਿਆ ਹੋਈ ਰੱਦ
ਇਹ ਮੁੱਦਾ ਹਾਈਕਮਾਂਡ ਤੱਕ ਵੀ ਗਿਆ, ਜਿਸ ਤੋਂ ਬਾਅਦ ਕੁਝ ਕਾਂਗਰਸੀ ਸਮਾਯੋਜਨ ਕੀਤੇ ਗਏ ਪਰ ਅਧਿਕਾਰੀਆਂ ਨੂੰ ਸੇਵਾਮੁਕਤ ਹੋਣ ਤੋਂ ਪਹਿਲਾਂ ਜਾਂ ਬਾਅਦ ਵਿੱਚ ਮਹੱਤਵਪੂਰਨ ਅਹੁਦਿਆਂ 'ਤੇ ਨਿਯੁਕਤ ਕਰਨ ਦਾ ਸਿਲਸਿਲਾ ਕੈਪਟਨ ਸਰਕਾਰ ’ਚ ਆਖਰੀ ਦਿਨ ਤੱਕ ਜਾਰੀ ਰਿਹਾ। ਹੁਣ ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਤੋਂ ਬਾਅਦ ਕੈਪਟਨ ਦੇ ਕਰੀਬੀ ਅਧਿਕਾਰੀਆਂ, ਚੇਅਰਮੈਨ ਬਦਲਣ ਦੀ ਜੋ ਮੁਹਿੰਮ ਸ਼ੁਰੂ ਕੀਤੀ ਗਈ ਹੈ, ਉਸ ’ਚ ਹੁਣ ਓ.ਐੱਸ.ਡੀ. ਦੀ ਛੁੱਟੀ ਕਰ ਦਿੱਤੀ ਗਈ ਹੈ। ਇਸਦੇ ਕਾਰਨ ਆਉਣ ਵਾਲੇ ਦਿਨਾਂ ’ਚ ਕਈ ਸਾਬਕਾ ਅਧਿਕਾਰੀਆਂ ਦੀ ਛੁੱਟੀ ਹੋ ਸਕਦੀ ਹੈ, ਜੋ ਇਸ ਸਮੇਂ ਬੋਰਡ / ਕਾਰਪੋਰੇਸ਼ਨ ਅਤੇ ਕਮਿਸ਼ਨ ਦੀ ਕੁਰਸੀ ’ਤੇ ਬਿਰਾਜਮਾਨ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਸ਼੍ਰੇਣੀ ’ਚ ਸ਼ਾਮਲ ਮੁੱਖ ਸਕੱਤਰ ਨੇ ਅਸਤੀਫਾ ਦੇਣ ਦਾ ਸੁਨੇਹਾ ਇਕ ਅਧਿਕਾਰੀ ਦੇ ਤਹਿਤ ਪਹੁੰਚਾ ਦਿੱਤਾ ਹੈ।
ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਕੈਪਟਨ ਦੇ ਬੇਹੱਦ ਖਾਸ ਨੌਕਰਸ਼ਾਹਾਂ ਦੇ ਅਸਤੀਫੇ ਸ਼ੁਰੂ
ਅਨਿਰੁੱਧ ਤਿਵਾੜੀ ਦੀ ਨਿਯੁਕਤੀ ’ਚ ਮਨਪ੍ਰੀਤ ਬਾਦਲ ਨੇ ਨਿਭਾਈ ਅਹਿਮ ਭੂਮਿਕਾ
ਚਰਨਜੀਤ ਚੰਨੀ ਨੂੰ ਮੁੱਖ ਮੰਤਰੀ ਬਣਾਉਣ ਲਈ ਮਨਪ੍ਰੀਤ ਬਾਦਲ ਵਲੋਂ ਨਾਮ ਦਿੱਤੇ ਜਾਣ ਦੀ ਚਰਚਾ ਹੈ। ਇੰਝ ਹੀ ਨਵੀਂ ਸਰਕਾਰ ਦੇ ਫ਼ੈਸਲੇ ’ਤੇ ਵੀ ਮਨਪ੍ਰੀਤ ਦਾ ਪ੍ਰਭਾਵ ਵੇਖਣ ਨੂੰ ਮਿਲ ਰਿਹਾ ਹੈ, ਜਿਸ ’ਚ ਅਧਿਕਾਰੀਆਂ ਦੀ ਨਿਯੁਕਤੀ ਦਾ ਮਾਮਲਾ ਮੁੱਖ ਰੂਪ ’ਚ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਅਨਿਰੁੱਧ ਤਿਵਾੜੀ ਨੂੰ ਮੁੱਖ ਸਕੱਤਰ ਬਣਾਉਣ ਵਿੱਚ ਵੀ ਮਨਪ੍ਰੀਤ ਨੇ ਅਹਿਮ ਭੂਮਿਕਾ ਨਿਭਾਈ ਹੈ, ਕਿਉਂਕਿ ਤਿਵਾੜੀ ਨੇ ਕਾਫ਼ੀ ਸਮਾਂ ਉਨ੍ਹਾਂ ਦੇ ਨਾਲ ਵਿੱਤ ਸਕੱਤਰ ਵਜੋਂ ਕੰਮ ਕੀਤਾ ਹੈ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ