ਕੁਝ ਦਿਨ ਪਹਿਲਾਂ ਲਾਪਤਾ ਹੋਏ ਵਿਅਕਤੀ ਦੀ ਲਾਸ਼ ਬਰਾਮਦ
Tuesday, Sep 05, 2017 - 02:20 PM (IST)
ਬਟਾਲਾ (ਸੈਂਡੀ/ਕਲਸੀ) - ਬੀਤੀ ਰਾਤ ਪਿੰਡ ਗਵਾਰ ਦੇ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।
ਜਾਣਕਾਰੀ ਦਿੰਦਿਆਂ ਥਾਣਾ ਕੋਟਲੀ ਦੇ ਏ. ਐੱਸ. ਆਈ. ਸਤਨਾਮ ਸਿੰਘ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ 'ਚ ਦੱਸਿਆ ਕਿ ਸੁਖਜਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਪਿੰਡ ਗਵਾਰ ਬੀਤੀ 29 ਤਾਰੀਖ ਨੂੰ ਖੇਤਾਂ ਨੂੰ ਪਾਣੀ ਲਗਾਉਣ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ ਜਿਸ ਦੀ ਭਾਲ ਕੀਤੀ ਜਾ ਰਹੀ ਸੀ, ਕਿ ਬੀਤੇ ਕੱਲ ਉਕਤ ਨੌਜਵਾਨ ਦੀ ਲਾਸ਼ ਪਿੰਡ ਭੁੱਲਰ ਵਿਖੇ ਕਮਾਦ ਦੇ ਖੇਤਾਂ 'ਚੋਂ ਮਿਲੀ ਹੈ। ਲਾਸ਼ ਪੂਰੀ ਤਰ੍ਹਾਂ ਸੜ ਗਲ ਚੁੱਕੀ ਹੈ। ਏ. ਐੱਸ. ਆਈ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਗਗਨਦੀਪ ਕੌਰ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕੀਤੀ ਹੈ ਅਤੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ।
