ਤਿੰਨ ਭੈਣਾਂ ਦੇ ਇਕਲੌਤੇ ਭਰਾ ਦੀ ਭੇਤਭਰੇ ਹਾਲਾਤ ’ਚ ਮੌਤ, 7 ਮਹੀਨੇ ਪਹਿਲਾਂ ਕਰਵਾਈ ਸੀ ਲਵ-ਮੈਰਿਜ (ਵੀਡੀਓ)

05/19/2023 6:49:44 PM

ਫ਼ਿਰੋਜ਼ਪੁਰ (ਕੁਮਾਰ) : ਪ੍ਰਾਪਤ ਜਾਣਕਾਰੀ ਅਨੁਸਾਰ ਫ਼ਿਰੋਜ਼ਪੁਰ ਦੇ ਪਿੰਡ ਆਸਲ ਦੇ ਨੇੜਿਓਂ ਇਕ ਨੌਜਵਾਨ ਦੀ ਲਾਵਾਰਿਸ ਹਾਲਤ ’ਚ ਲਾਸ਼ ਮਿਲੀ ਹੈ ਅਤੇ ਜਾਂਚ ਪੜਤਾਲ ਤੋਂ ਬਾਅਦ ਪਤਾ ਲੱਗਾ ਸੀ ਕਿ ਮ੍ਰਿਤਕ ਨੌਜਵਾਨ ਦਾ ਨਾਂ ਸੰਨੀ (ਉਮਰ ਤਕਰੀਬਨ 22 ਸਾਲ) ਪੁੱਤਰ ਸੁੱਖਾ ਸਿੰਘ ਵਾਸੀ ਪਿੰਡ ਸਾਵਣ ਵਾਲੇ ਝੁੱਘੇ ਦਾ ਰਹਿਣ ਵਾਲਾ ਹੈ। ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆ ਮ੍ਰਿਤਕ ਦੀ ਮਾਂ ਸਿੰਦਰਪਾਲ, ਪਿਤਾ ਸੁੱਖਾ ਸਿੰਘ ਨੇ ਦੱਸਿਆ ਕਿ ਉਹ ਸੰਨੀ ਅਤੇ ਉਸ ਦੀ ਪਤਨੀ ਨਾਲ ਦਵਾਈ ਲੈਣ ਲਈ ਫਿਰੋਜ਼ਪੁਰ ਸ਼ਹਿਰ ਆਏ ਸਨ ਅਤੇ ਅਚਾਨਕ ਸੰਨੀ ਕਿਸੇ ਕੰਮ ਲਈ ਚਲਾ ਗਿਆ।

ਇਹ ਖ਼ਬਰ ਵੀ ਪੜ੍ਹੋ : ਸੁਲਤਾਨਪੁਰ ਲੋਧੀ ’ਚ ਵੱਡੀ ਵਾਰਦਾਤ, ਔਰਤ ਨੂੰ ਤੇਜ਼ਧਾਰ ਹਥਿਆਰਾਂ ਨਾਲ ਮੌਤ ਦੇ ਘਾਟ ਉਤਾਰਿਆ

ਕਾਫ਼ੀ ਦੇਰ ਉਡੀਕ ਕਰਨ ਤੋਂ ਬਾਅਦ ਜਦੋਂ ਸੰਨੀ ਵਾਪਸ ਨਹੀਂ ਆਇਆ ਤਾਂ ਉਨ੍ਹਾਂ ਨੇ ਸੰਨੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਅਤੇ ਜਦੋਂ ਉਸ ਦਾ ਕੋਈ ਪਤਾ ਨਹੀਂ ਲੱਗਿਆ ਤਾਂ ਉਨ੍ਹਾਂ ਨੇ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੂੰ ਸੂਚਿਤ ਕੀਤਾ। ਪੁਲਸ ਕਰਮਚਾਰੀਆਂ ਨੇ ਉਨ੍ਹਾਂ ਨੂੰ ਦੱਸਿਆ ਕਿ ਪੁਲਸ ਨੂੰ ਲਾਵਾਰਿਸ ਹਾਲਤ ’ਚ ਨੌਜਵਾਨ ਦੀ ਲਾਸ਼ ਮਿਲੀ ਹੈ, ਜਿਸ ਦੇ ਮੂੰਹ ’ਤੇ ਨਿਸ਼ਾਨ ਸਨ ਅਤੇ ਮੂੰਹ ’ਚੋਂ ਖੂਨ ਨਿਕਲ ਰਿਹਾ ਸੀ, ਜਦੋਂ ਪਰਿਵਾਰ ਨੇ ਜਾ ਕੇ ਦੇਖਿਆ ਤਾਂ ਲਾਸ਼ ਉਨ੍ਹਾਂ ਦੇ ਲੜਕਾ ਸੰਨੀ ਦੀ ਸੀ।

ਸੰਨੀ ਦੇ ਪਿਤਾ ਅਤੇ ਮਾਂ ਨੇ ਦੱਸਿਆ ਕਿ ਤਕਰੀਬਨ 7 ਮਹੀਨੇ ਪਹਿਲਾਂ ਉਨ੍ਹਾਂ ਦੇ ਲੜਕੇ ਸੰਨੀ ਨੇ ਹਰਮਨ ਕੌਰ ਨਾਲ ਲਵ-ਮੈਰਿਜ ਕੀਤੀ ਸੀ ਅਤੇ ਲੜਕੀ ਦੇ ਪਰਿਵਾਰ ਵੱਲੋਂ ਉਸ ਨੂੰ ਮਾਰ ਦੇਣ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਪੂਰਾ ਸ਼ੱਕ ਹੈ ਕਿ ਸੰਨੀ ਦਾ ਕਤਲ ਉਸ ਦੇ ਸਹੁਰੇ ਪਰਿਵਾਰ ਵੱਲੋਂ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਇਨਸਾਫ਼ ਦਿੱਤਾ ਜਾਵੇ।

ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਵਾਉਣ ਨੂੰ ਲੈ ਕੇ ਕੈਬਨਿਟ ਮੰਤਰੀ ਧਾਲੀਵਾਲ ਨੇ ਦਿੱਤੇ ਇਹ ਹੁਕਮ

ਦੂਸਰੇ ਪਾਸੇ ਜਦੋਂ ਇਸ ਪੂਰੀ ਘਟਨਾ ਨੂੰ ਲੈ ਕੇ ਪੁਲਸ ਨਾਲ ਗੱਲਬਾਤ ਕੀਤੀ ਗਈ ਤਾਂ ਥਾਣਾ ਸਦਰ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਰਵੀ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਇਕ ਨੌਜਵਾਨ ਦੀ ਲਾਵਾਰਿਸ ਹਾਲਤ ਵਿਚ ਲਾਸ਼ ਮਿਲੀ ਹੈ, ਜਿਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਰਿਪੋਰਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸੰਨੀ ਦੀ ਮੌਤ ਕਿੰਨਾਂ ਹਾਲਾਤ ’ਚ ਹੋਈ ਹੈ, ਉਸ ਸਬੰਧੀ ਸਾਰੀ ਪੁਸ਼ਟੀ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੋਵੇਗੀ ਅਤੇ ਜੇਕਰ ਸੰਨੀ ਦਾ ਕਤਲ ਕੀਤਾ ਗਿਆ ਹੋਇਆ ਤਾਂ ਉਸ ਦੇ ਕਾਤਲ ਜਲਦ ਸਲਾਖਾਂ ਦੇ ਪਿੱਛੇ ਹੋਣਗੇ।

Manoj

This news is Content Editor Manoj