ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਘੁੰਮਣ ਦੀ ਮੌਤ 'ਤੇ ਪੰਜਾਬ ਸਰਕਾਰ ਦਾ ਵੱਡਾ ਕਦਮ
Friday, Oct 10, 2025 - 02:09 PM (IST)

ਚੰਡੀਗੜ੍ਹ : ਪ੍ਰਸਿੱਧ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅਚਾਨਕ ਮੌਤ ਨੇ ਸਾਰੇ ਪੰਜਾਬ ਨੂੰ ਹਿਲਾ ਦਿੱਤਾ ਹੈ। ਇਸ ਮਾਮਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇ ਪਰਿਵਾਰ ਨੂੰ ਕਿਸੇ ਵੀ ਤਰ੍ਹਾਂ ਦਾ ਸ਼ੱਕ ਹੈ ਤਾਂ ਸਰਕਾਰ ਪੂਰੀ ਜਾਂਚ ਕਰਵਾਏਗੀ। ਮੰਤਰੀ ਨੇ ਕਿਹਾ ਕਿ ਕੋਈ ਵੀ ਹਸਪਤਾਲ ਇਹ ਨਹੀਂ ਚਾਹੁੰਦਾ ਕਿ ਉਨ੍ਹਾਂ ਦੇ ਮਰੀਜ਼ ਦੀ ਮੌਤ ਹੋਵੇ ਪਰ ਜੇ ਪਰਿਵਾਰ ਨੂੰ ਕਿਸੇ ਤਰ੍ਹਾਂ ਦਾ ਸ਼ੱਕ ਹੈ ਤਾਂ ਉਹ ਪੁਲਸ ਕਮਿਸ਼ਨਰ ਜਾਂ ਸਿਵਲ ਸਰਜਨ ਨੂੰ ਅਰਜ਼ੀ ਦੇ ਸਕਦੇ ਹਨ ਅਤੇ ਸਰਕਾਰ ਨਿਰਪੱਖ ਜਾਂਚ ਕਰਵਾਏਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ 'ਚ ਅੰਨ੍ਹੇਵਾਹ ਚੱਲੀਆਂ ਗੋਲ਼ੀਆਂ, ਵਿਦਿਆਰਥੀਆਂ ਦੀ ਕਲਾਸ ਲਗਾ ਰਿਹਾ ਸੀ ਅਧਿਆਪਕ
ਡਾ. ਬਲਬੀਰ ਸਿੰਘ ਨੇ ਵਰਿੰਦਰ ਘੁੰਮਣ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਇਹ ਮੌਤ ਸਡਨ ਕਾਰਡੀਅਕ ਅਰੇਸਟ (ਦਿਲ ਦੇ ਦੌਰੇ) ਕਾਰਨ ਵੀ ਹੋ ਸਕਦੀ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਇਸ ‘ਤੇ ਰਿਸਰਚ ਕਰ ਰਹੀ ਹੈ ਕਿਉਂਕਿ ਇਸ ਤਰ੍ਹਾਂ ਦੀਆਂ ਕਈ ਮੌਤਾਂ ਪਹਿਲਾਂ ਵੀ ਹੋ ਚੁੱਕੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਉੱਚ ਪੱਧਰੀ ਕਮੇਟੀ, ਜਾਰੀ ਹੋਏ ਸਖ਼ਤ ਹੁਕਮ
ਉਨ੍ਹਾਂ ਮੰਤਰੀ ਕਿਹਾ ਕਿ ਇਸ ਤਰ੍ਹਾਂ ਦੀਆਂ ਮੌਤਾਂ ਦਾ ਸੰਬੰਧ ਫੂਡ ਸਪਲੀਮੈਂਟਸ, ਸਟੀਰਾਇਡਜ਼ ਜਾਂ ਭਾਰੀ ਖੁਰਾਕ ਨਾਲ ਵੀ ਹੋ ਸਕਦਾ ਹੈ। ਸਿਹਤ ਮੰਤਰੀ ਨੇ ਕਿਹਾ ਕਿ ਵਰਿੰਦਰ ਘੁੰਮਣ ਦਾ ਜਾਣਾ ਪੰਜਾਬ ਲਈ ਵੱਡਾ ਨੁਕਸਾਨ ਹੈ ਅਤੇ ਉਨ੍ਹਾਂ ਦੇ ਪਰਿਵਾਰ ਨਾਲ ਸਰਕਾਰ ਇਸ ਦੁੱਖ ਦੀ ਘੜੀ ਵਿਚ ਖੜੀ ਹੈ।
ਇਹ ਵੀ ਪੜ੍ਹੋ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e