ਵੇਈਂ ''ਚੋਂ ਲਾਸ਼ ਮਿਲੀ

12/30/2017 7:30:05 AM

ਸੁਲਤਾਨਪੁਰ ਲੋਧੀ, (ਧੀਰ)- ਅੱਜ ਸਵੇਰੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਸਾਹਮਣੇ ਪਵਿੱਤਰ ਨਗਰੀ ਕਾਲੀ ਵੇਈਂ 'ਚ ਇਕ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ। ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਂ ਦੀ ਸੇਵਾ ਨਿਭਾਅ ਰਹੇ ਸੰਤ ਬਲਬੀਰ ਸਿੰਘ ਸੀਚੇਵਾਲ ਦੇ ਸੇਵਕਾਂ ਨੇ ਦੱਸਿਆ ਕਿ ਪਵਿੱਤਰ ਕਾਲੀ ਵੇਈਂ 'ਚੋਂ ਕਿਸੇ ਵਿਅਕਤੀ ਦੀ ਲਾਸ਼ ਵਿਖਾਈ ਦੇ ਰਹੀ ਹੈ। 
ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਤੁਰੰਤ ਏ. ਐੱਸ. ਆਈ. ਅਮਰਜੀਤ ਸਿੰਘ, ਐੱਚ. ਸੀ. ਸੁਬੇਗ ਸਿੰਘ ਆਦਿ ਮੌਕੇ 'ਤੇ ਪੁੱਜੇ ਤੇ ਲਾਸ਼ ਨੂੰ ਵੇਈਂ 'ਚੋਂ ਬਾਹਰ ਸ਼ਨਾਖਤ ਲਈ ਕੱਢਿਆ ਤਾਂ ਪਤਾ ਲੱਗਾ ਕਿ ਇਹ ਵਿਅਕਤੀ ਮਨਦੀਪ ਸਿੰਘ ਦੀ ਲਾਸ਼ ਹੈ, ਜੋ ਬੀਤੀ 19 ਦਸੰਬਰ ਤੋਂ ਲਾਪਤਾ ਹੈ, ਜਿਸ ਸਬੰਧ 'ਚ ਉਸ ਦੇ ਪਿਤਾ ਸੁਰਜੀਤ ਸਿੰਘ ਵਲੋਂ ਗੁੰਮਸ਼ੁਦਾ ਦੀ ਰਿਪੋਰਟ ਵੀ ਲਿਖਵਾਈ ਹੋਈ ਹੈ।
ਉਨ੍ਹਾਂ ਦੱਸਿਆ ਕਿ ਘਰ ਵਾਲਿਆਂ ਦੇ ਮੁਤਾਬਕ ਇਸ ਵਿਅਕਤੀ ਦੀ ਮਾਨਸਿਕ ਹਾਲਤ ਠੀਕ ਨਹੀਂ ਰਹਿੰਦੀ ਸੀ ਤੇ ਆਮ ਤੌਰ 'ਤੇ ਗੁਰਦੁਆਰਾ ਸਾਹਿਬ 'ਚ ਸੇਵਾ ਕਰਨ ਲਈ ਜਾਂਦਾ ਹੁੰਦਾ ਸੀ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪੁਲਸ ਨੇ 174 ਅਧੀਨ ਕਾਰਵਾਈ ਕਰ ਕੇ ਲਾਸ਼ ਨੂੰ ਵਾਰਸਾਂ ਦੇ ਸਪੁਰਦ ਕਰ ਦਿੱਤਾ।


Related News