ਨੰਗਲ ਬੱਸ ਸਟੈਂਡ ਨੇੜੇ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

Wednesday, Mar 15, 2023 - 10:27 PM (IST)

ਨੰਗਲ ਬੱਸ ਸਟੈਂਡ ਨੇੜੇ ਦਰੱਖ਼ਤ ਨਾਲ ਲਟਕਦੀ ਮਿਲੀ ਲਾਸ਼, ਇਲਾਕੇ 'ਚ ਫੈਲੀ ਸਨਸਨੀ

ਨੰਗਲ (ਚੋਵੇਸ਼ ਲਟਾਵਾ) : ਨੰਗਲ ਬੱਸ ਸਟੈਂਡ ਦੇ ਨੇੜੇ ਇਕ ਨੌਜਵਾਨ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ ਹੈ। ਨੰਗਲ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਆਸ-ਪਾਸ ਦੇ ਇਲਾਕੇ 'ਚ ਉਸ ਸਮੇਂ ਖਲਬਲੀ ਮਚ ਗਈ ਜਦੋਂ ਨੰਗਲ  ਮਾਰਕੀਟ ਦੇ ਨਜ਼ਦੀਕ ਨਹਿਰ ਦੀ ਪਟੜੀ 'ਤੇ ਲੱਗੇ ਹੋਏ ਦਰੱਖਤਾਂ 'ਤੇ ਇਕ ਵਿਅਕਤੀ ਦੀ ਲਾਸ਼ ਲਟਕਦੀ ਦੇਖੀ ਗਈ, ਜਿਸ ਦੀ ਸੂਚਨਾ ਨੰਗਲ ਪੁਲਸ ਨੂੰ ਦਿੱਤੀ ਗਈ।

PunjabKesari

ਮੌਕੇ 'ਤੇ ਪਹੁੰਚੇ ਨੰਗਲ ਪੁਲਸ ਦੇ ਥਾਣਾ ਮੁਖੀ ਦਾਨਿਸ਼ਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਜਾਣਕਾਰੀ ਮਿਲੀ ਸੀ ਕਿ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਦਰੱਖ਼ਤ ਨਾਲ ਲਟਕਦੀ ਮਿਲੀ ਹੈ  ਜਿਸ ਨੂੰ ਮੌਕੇ 'ਤੇ ਕਾਬੂ ਕਰਕੇ ਨੰਗਲ ਹਸਪਤਾਲ ਵਿੱਚ ਲਿਆਂਦਾ ਗਿਆ ਤੇ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।  ਥਾਣਾ ਮੁਖੀ ਨੇ ਕਿਹਾ ਕਿ ਲਾਸ਼ ਨੂੰ 72 ਘੰਟੇ ਲਈ ਮੌਰਚਰੀ ਵਿਚ ਰੱਖਿਆ ਗਿਆ ਹੈ ਅਤੇ ਅਸੀਂ ਇਸ ਦੇ ਵਾਰਸਾਂ ਦੀ ਭਾਲ ਕਰ ਰਹੇ ਹਾਂ।

ਇਹ ਵੀ ਪੜ੍ਹੋ : ਲੜਕੀ ਤੋਂ ਤੰਗ ਆ ਕੇ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ, ਕੀਤੀ ਖ਼ੁਦਕੁਸ਼ੀ


author

Mandeep Singh

Content Editor

Related News