ਬਿਨਸ਼ਪੁਰਾ ਨੇੜੇ ਝਾੜੀਆਂ ''ਚੋਂ ਮਿਲੀ ਨੌਜਵਾਨ ਦੀ ਲਾਸ਼

Saturday, Jul 18, 2026 - 04:22 PM (IST)

ਬਿਨਸ਼ਪੁਰਾ ਨੇੜੇ ਝਾੜੀਆਂ ''ਚੋਂ ਮਿਲੀ ਨੌਜਵਾਨ ਦੀ ਲਾਸ਼

ਸੁਨਾਮ ਊਧਮ ਸਿੰਘ ਵਾਲਾ (ਬਾਂਸਲ)- ਸੁਨਾਮ-ਪਟਿਆਲਾ ਰੋਡ ’ਤੇ ਪਿੰਡ ਬਿਸ਼ਨਪੁਰਾ ਨੇੜੇ ਝਾੜੀਆਂ ’ਚੋਂ ਇਕ ਨੌਜਵਾਨ ਦੀ ਭੇਤਭਰੀ ਹਾਲਤ ’ਚ ਲਾਸ਼ ਮਿਲੀ ਹੈ। ਪੁਲਸ ਥਾਣਾ ਸੁਨਾਮ ਊਧਮ ਸਿੰਘ ਵਾਲਾ ਦੇ ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਪਿੰਡ ਬਿਸ਼ਨਪੁਰਾ ਨੇੜੇ ਹੋਟਲ ਦੇ ਸਾਹਮਣੇ ਸੜਕ ਕੰਢੇ ਝਾੜੀਆਂ ’ਚ ਇਕ ਵਿਅਕਤੀ ਦੀ ਲਾਸ਼ ਪਈ ਹੈ। ਉਨ੍ਹਾਂ ਕਿਹਾ ਕਿ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ ’ਚ ਲੈਣ ਉਪਰੰਤ ਪੋਸਟਮਾਰਟਮ ਲਈ ਸਥਾਨਕ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਦੇ ਮੁਰਦਾਘੜ ’ਚ ਰਖਵਾ ਕੇ ਪੜਤਾਲ ਸ਼ੁਰੂ ਕਰ ਦਿੱਤੀ। ਮ੍ਰਿਤਕ ਦੀ ਪਛਾਣ ਅਨਿਲ ਕੁਮਾਰ (30) ਪੁੱਤਰ ਚਰਨਜੀਤ ਸਿੰਘ ਵਾਸੀ ਹਰਦਿੱਤਪੁਰਾ (ਭਵਾਨੀਗੜ੍ਹ) ਵਜੋਂ ਹੋਈ ਹੈ।

ਸਹਾਇਕ ਥਾਣੇਦਾਰ ਸ਼ਾਮ ਸਿੰਘ ਨੇ ਕਿਹਾ ਕਿ ਅਜੇ ਤੱਕ ਮ੍ਰਿਤਕ ਨੌਜਵਾਨ ਦੀ ਮੌਤ ਦੇ ਕਾਰਨਾਂ ਬਾਰੇ ਕੁਝ ਪਤਾ ਨਹੀਂ ਲੱਗਿਆ ਅਤੇ ਮੌਤ ਦੇ ਅਸਲ ਕਾਰਨਾਂ ਦਾ ਪਤਾ ਮ੍ਰਿਤਕ ਦੀ ਪੋਸਟਮਾਰਟਮ ਦੀ ਰਿਪੋਰਟ ਆਉਣ ’ਤੇ ਹੀ ਲੱਗ ਸਕਦਾ ਹੈ।
 


author

Anmol Tagra

Content Editor

Related News