ਰੌਤਾਂ ਰਜਵਾਹਾ ''ਚੋਂ ਇਕ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ

07/03/2017 8:59:50 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ, ਜਗਸੀਰ)— ਹਲਕਾ ਨਿਹਾਲ ਸਿੰਘ ਵਾਲਾ ਦੇ ਰੌਤਾਂ ਰਜਵਾਹਾ ਪਿੰਡ ਰੌਤੇ ਅਤੇ ਖੋਟੇ ਦੇ ਵਿਚਕਾਰ ਸੂਏ ਦੇ ਪੁਲ ਕੋਲੋਂ ਇਕ ਗਲੀ ਸੜੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪੁਲਸ ਸੂਤਰਾਂ ਅਨੁਸਾਰ ਪਿੰਡ ਮਾਣੂੰਕੇ ਦੇ ਰਾਮ ਸਿੰਘ ਨੇ ਥਾਣੇ 'ਚ ਫੋਨ ਕੀਤਾ ਕਿ ਰੌਤਾਂ ਰਜਵਾਹਾ ਪੁਲ ਦੇ ਹੇਠ ਇਕ ਵਿਅਕਤੀ ਦੀ ਲਾਸ਼ ਫਸੀ ਹੋਈ ਹੈ। ਸੂਚਨਾ ਮਿਲਦਿਆਂ ਹੀ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਰਵਿੰਦਰ ਸਿੰਘ ਅਤੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਸੰਘਾ ਨੇ ਮੌਕੇ ਤੇ ਪਾਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ ਹੈ। 
ਪੁਲਸ ਸੂਤਰਾਂ ਅਨੁਸਾਰ ਇਹ ਲਾਸ਼ ਕਾਫ਼ੀ ਪੁਰਾਣੀ ਹੈ ਅਤੇ ਮ੍ਰਿਤਕ ਵਿਅਕਤੀ ਦਾ ਸਰੀਰ ਪਾਣੀ ਨਾਲ ਫੁਲਿਆਂ ਹੋਇਆ ਹੈ, ਜਿਸ ਕਰਕੇ ਉਸ ਦੀ ਪਛਾਣ ਨਹੀਂ ਹੋ ਰਹੇ। ਉਨ੍ਹਾਂ ਕਿਹਾ ਕਿ ਪੁਲਸ ਵਲੋਂ ਆਸੇ ਪਾਸੇ ਦੇ ਪਿੰਡਾਂ ਤੋਂ ਇਸ ਲਾਸ਼ ਬਾਰੇ ਪਤਾ ਲਗਾਇਆ ਜਾ ਰਿਹਾ ਹੈ। ਪ੍ਰੰਤੂ ਅਜੇ ਤੱਕ ਲਾਸ਼ ਦੀ ਪਹਿਚਾਣ ਨਹੀਂ ਹੋ ਸਕੀ। ਜਿਸ ਕਰਕੇ ਇਸ ਲਾਸ਼ ਨੂੰ 72 ਘੰਟੇ ਲਈ ਸਿਵਲ ਹਸਪਤਾਲ ਮੋਗਾ ਵਿਖੇ ਰੱਖਿਆ ਗਿਆ ਹੈ ਅਤੇ ਦੁਸਰੇ ਥਾਣਿਆਂ ਦੀ ਪੁਲਸ ਨੂੰ ਸੂਚਿਤ ਕੀਤਾ ਗਿਆ ਹੈ।


Related News