ਨਹਿਰ ''ਚੋਂ ਮਿਲੀ ਮਾਸੂਮ ਦੀ ਲਾਸ਼, ਸਮਾਜ ਸੇਵਾ ਸੁਸਾਇਟੀ ਦੇ ਸੇਵਕਾਂ ਨੇ ਕੀਤਾ ਅੰਤਿਮ ਸੰਸਕਾਰ
Sunday, Jun 22, 2025 - 09:41 PM (IST)

ਵੈੱਬ ਡੈਸਕ : ਬੀਤੇ ਦਿਨੀ ਮੋਗਾ ਦੇ ਕਸਬਾ ਸਮਾਲਸਰ ਵਿਖੇ ਇੱਕ ਢਾਈ ਤੋਂ ਤਿੰਨ ਸਾਲਾਂ ਬੱਚੀ ਦੀ ਲਾਸ਼ ਮਿਲੀ ਸੀ ਜਿਸ ਨੂੰ ਮੋਗਾ ਸਿਵਿਲ ਹਸਪਤਾਲ ਵਿੱਚ ਸਨਾਕਤ ਲਈ ਲਿਆਂਦਾ ਗਿਆ ਸੀ ਅਤੇ ਅੱਜ ਸਮਾਜ ਸੇਵਾ ਸੋਸਾਇਟੀ ਵੱਲੋਂ ਉਸ ਬੱਚੀ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਇਸ ਮੌਕੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੁਸਾਇਟੀ ਦੇ ਆਗੂਆਂ ਨੇ ਦੱਸਿਆ ਕਿ ਬੀਤੇ ਦਿਨੀ ਉਨ੍ਹਾਂ ਨੂੰ ਸਮਾਲਸਰ ਨੇੜੇ ਨਹਿਰ ਵਿੱਚੋਂ ਇੱਕ ਬੱਚੀ ਦੀ ਲਾਸ਼ ਮਿਲੀ ਸੀ ਜਿਸ ਨੂੰ ਕੁੱਤਿਆਂ ਵੱਲੋਂ ਖਾਧਾ ਗਿਆ ਸੀ ਅਤੇ ਉਸ ਤੋਂ ਬਾਅਦ ਉਸ ਨੂੰ ਮੋਗਾ ਸਿਵਿਲ ਹਸਪਤਾਲ ਵਿੱਚ ਸ਼ਨਾਖਤ ਲਈ ਰੱਖਿਆ ਗਿਆ ਸੀ ਲੇਕਿਨ 72 ਘੰਟਿਆਂ ਤੋਂ ਬਾਅਦ ਸ਼ਨਾਖਤ ਨਾ ਹੋਣ ਕਾਰਨ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ। ਇਸ ਮੌਕੇ ਪੁਲਸ ਅਧਿਕਾਰੀ ਵੀ ਮੌਜੂਦ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e