ਪਾਣੀ ਵਾਲੀ ਟੈਂਕੀ ਦੇ ਨਜ਼ਦੀਕ ਵਿਅਕਤੀ ਦੀ ਲਾਸ਼ ਬਰਾਮਦ
Thursday, Jun 04, 2026 - 01:45 PM (IST)
ਬਠਿੰਡਾ (ਸੁਖਵਿੰਦਰ) : ਆਈ ਲਵ ਬਠਿੰਡਾ ਪੁਆਇੰਟ ਤੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਲਾਸ਼ ਦੀ ਸੂਚਨਾ ਮਿਲਣ ’ਤੇ ਸਹਾਰਾ ਜਨ ਸੇਵਾ ਲਾਈਫ ਸੇਵਿੰਗ ਬ੍ਰਿਗੇਡ ਦੇ ਵਰਕਰ ਸੰਦੀਪ ਗੋਇਲ ਅਤੇ ਸੰਦੀਪ ਗਿੱਲ ਮੌਕੇ ’ਤੇ ਪਹੁੰਚੇ ਅਤੇ ਕੋਤਵਾਲੀ ਪੁਲਸ ਨੂੰ ਸੂਚਿਤ ਕੀਤਾ।
ਮ੍ਰਿਤਕ ਕੋਲੋਂ ਕੋਈ ਵੀ ਦਸਤਾਵੇਜ਼ ਨਹੀਂ ਮਿਲੇ, ਜੋ ਉਸਦੀ ਪਛਾਣ ਕਰਨ ਵਿਚ ਮਦਦ ਕਰ ਸਕਣ। ਪੁਲਸ ਕਾਰਵਾਈ ਤੋਂ ਬਾਅਦ ਸਹਾਰਾ ਟੀਮ ਨੇ ਲਾਸ਼ ਨੂੰ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ ਗਿਆ। ਸਹਾਰਾ ਦੇ ਪ੍ਰਧਾਨ ਗੌਤਮ ਗੋਇਲ ਨੇ ਦੱਸਿਆ ਕਿ ਲਾਸ਼ ਨੂੰ ਸੁਰੱਖਿਅਤ ਰੱਖ ਕਿ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ।
