ਰਹੱਸਮਈ ਹਾਲਾਤ ’ਚ ਇਕ ਘਰ ’ਚ ਮਿਲੀ ਨੌਜਵਾਨ ਦੀ ਲਾਸ਼

Monday, Jul 13, 2026 - 09:22 PM (IST)

ਰਹੱਸਮਈ ਹਾਲਾਤ ’ਚ ਇਕ ਘਰ ’ਚ ਮਿਲੀ ਨੌਜਵਾਨ ਦੀ ਲਾਸ਼

ਗੁਰੂਹਰਸਹਾਏ (ਸੁਨੀਲ ਵਿੱਕੀ) – ਸਥਾਨਕ ਆਦਰਸ਼ ਨਗਰ ਦੀ ਗਲੀ ਮਾਦੂ ਵਾਲੀ ’ਚ ਸਥਿਤ ਇਕ ਘਰ ’ਚ ਇਕ ਨੌਜਵਾਨ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ।

ਲੋਕਾਂ ਦੇ ਅਨੁਸਾਰ ਨੌਜਵਾਨ ਦੀ ਲਾਸ਼ ਉਸ ਦੇ ਘਰ ਵਿਚ ਨਗਨ ਅਵਸਥਾ ’ਚ ਪਈ ਹੈ ਅਤੇ ਲਾਸ਼ ਬੁਰੀ ਤਰ੍ਹਾਂ ਖੂਨ ਨਾਲ ਲੱਥ-ਪੱਥ ਪਈ ਸੀ। ਘਟਨਾ ਸਥਾਨ ਦੇ ਨੇੜੇ ਮੌਜੂਦ ਲੋਕਾਂ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਰਘੂ ਗੱਖੜ ਘਰ ’ਚ ਇਕੱਲਾ ਰਹਿੰਦਾ ਸੀ ਤੇ ਨਸ਼ਾ ਕਰਨ ਦਾ ਆਦੀ ਸੀ। ਉਸ ਦੇ ਮਾਤਾ-ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।

ਲੋਕਾਂ ਨੇ ਦੱਸਿਆ ਕਿ ਘਰ ਵਿਚੋਂ ਬਦਬੂ ਆਉਣ ਕਾਰਨ ਜਦੋਂ ਉਨ੍ਹਾਂ ਅੰਦਰ ਦੇਖਿਆ ਤਾਂ ਘਰ ’ਚ ਨੌਜਵਾਨ ਦੀ ਲਾਸ਼ ਖੂਨ ਨਾਲ ਲੱਥ-ਪੱਥ ਪਈ ਦੇਖੀ, ਜਿਸ ਦੀ ਸੂਚਨਾ ਉਨ੍ਹਾਂ ਪੁਲਸ ਨੂੰ ਦੇ ਦਿੱਤੀ ਹੈ।

ਪੁਲਸ ਨੇ ਮੌਕੇ ’ਤੇ ਪਹੁੰਚ ਕੇ ਘਟਨਾ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਪੋਸਟਮਾਰਟਮ ਲਈ ਭੇਜ ਦਿੱਤੀ ਗਈ ਹੈ। ਨੌਜਵਾਨ ਦੀ ਮੌਤ ਦੇ ਕਾਰਨਾਂ ਦਾ ਫਿਲਹਾਲ ਕੁਝ ਵੀ ਪਤਾ ਨਹੀਂ ਚੱਲ ਸਕਿਆ ਹੈ। ਨੌਜਵਾਨ ਦੀ ਮੌਤ ਨਸ਼ੇ ਕਰਨ ਕਾਰਨ ਹੋਈ ਹੈ ਜਾਂ ਉਸ ਨੂੰ ਕਿਸੇ ਨੇ ਮਾਰਿਆ ਹੈ, ਇਸ ਦਾ ਪੋਸਟਮਾਰਟਮ ਰਿਪੋਰਟ ਆਉਣ ’ਤੇ ਪਤਾ ਚੱਲ ਸਕੇਗਾ।


author

Inder Prajapati

Content Editor

Related News