ਮੋਗਾ ਦੇ ਗੀਤਾ ਭਵਨ ਚੌਕ ਨੇੜੇ ਨੌਜਵਾਨ ਦੀ ਮਿਲੀ ਲਾਸ਼
Tuesday, Jul 22, 2025 - 09:01 PM (IST)

ਮੋਗਾ : ਅੱਜ ਸ਼ਾਮ 7 ਵਜੇ ਦੇ ਕਰੀਬ ਮੋਗਾ ਵਿੱਚ ਗੀਤਾ ਭਵਨ ਚੌਕ ਨੇੜੇ ਐੱਫ.ਸੀ.ਆਈ. ਗੋਦਾਮ ਦੀ ਕੰਧ ਕੋਲ ਖੂਨ ਨਾਲ ਲੱਥਪੱਥ ਇੱਕ ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਵੱਡੀ ਗਿਣਤੀ ਵਿੱਚ ਲੋਕ ਇਕੱਠੇ ਹੋ ਗਏ। ਮੌਕੇ 'ਤੇ ਪੁਲਸ ਨੂੰ ਸੂਚਿਤ ਕੀਤਾ ਗਿਆ। ਨੌਜਵਾਨ ਦੀ ਅਜੇ ਪਛਾਣ ਨਹੀਂ ਹੋ ਸਕੀ ਅਤੇ ਮੌਤ ਦਾ ਕਾਰਨ ਪਤਾ ਨਹੀਂ ਲੱਗ ਸਕਿਆ। ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਪਛਾਣ ਲਈ ਮੋਗਾ ਦੇ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਪੁਲਸ ਸਵੇਰੇ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰੇ ਦੇਖ ਕੇ ਅਗਲੀ ਕਾਰਵਾਈ ਕਰੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e