ਜਲੰਧਰ ਦੇ ਨਿੱਜੀ ਕਾਲਜ ਦੇ ਹੋਸਟਲ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪੁਲਸ ਕਰ ਰਹੀ ਜਾਂਚ

Sunday, May 19, 2024 - 01:54 AM (IST)

ਜਲੰਧਰ ਦੇ ਨਿੱਜੀ ਕਾਲਜ ਦੇ ਹੋਸਟਲ ’ਚੋਂ ਮਿਲੀ ਨੌਜਵਾਨ ਦੀ ਲਾਸ਼, ਪੁਲਸ ਕਰ ਰਹੀ ਜਾਂਚ

ਜਲੰਧਰ (ਮਾਹੀ/ਸੁਨੀਲ) - ਥਾਣਾ ਮਕਸੂਦਾਂ ਅਧੀਨ ਆਉਂਦੇ ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਸਥਿਤ ਇਕ ਨਿੱਜੀ ਕਾਲਜ ਦੇ ਹੋਸਟਲ ’ਚੋਂ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ, ਜਿਸ ਨਾਲ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦੀ ਸੂਚਨਾ ਥਾਣਾ ਮਕਸੂਦਾਂ ਦੀ ਪੁਲਸ ਨੂੰ ਦਿੱਤੀ ਗਈ। ਸੂਚਨਾ ਮਿਲਦੇ ਹੀ ਏ. ਐੱਸ. ਆਈ. ਕੇਵਲ ਸਿੰਘ ਸਮੇਤ ਪੁਲਸ ਪਾਰਟੀ ਮੌਕੇ ’ਤੇ ਪਹੁੰਚੇ ਤੇ ਜਾਂਚ ਸ਼ੁਰੂ ਕੀਤੀ। ਇਸ ਸਬੰਧੀ ਏ. ਐੱਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਾਹੁਲ ਪੁੱਤਰ ਦਲੀਪ ਚੰਦ ਵਾਸੀ ਬਡਰੋਪਾ, ਸਰਕਾਘਾਟ ਮੰਡੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਰਾਹੁਲ ਕਾਲਜ ’ਚ ਬਤੌਰ ਅਧਿਆਪਕ ਕੰਮ ਕਰ ਰਿਹਾ ਸੀ।

ਇਹ ਵੀ ਪੜ੍ਹੋ- ਸ਼ੋਪੀਆਂ 'ਚ ਅੱਤਵਾਦੀਆਂ ਨੇ ਸਾਬਕਾ ਸਰਪੰਚ ਦੀ ਗੋਲੀ ਮਾਰ ਕੀਤੀ ਹੱਤਿਆ

ਦੱਸਿਆ ਜਾ ਰਿਹਾ ਹੈ ਕਿ ਬੀਤੀ ਦੇਰ ਰਾਤ ਇਕ ਲੜਕੀ ਨੇ ਰਾਹੁਲ ਦੇ ਪਿਤਾ ਨੂੰ ਫੋਨ ’ਤੇ ਜਾਣਕਾਰੀ ਦਿੱਤੀ ਸੀ ਕਿ ਰਾਹੁਲ ਦੀ ਤਬੀਅਤ ਠੀਕ ਨਹੀਂ ਹੈ ਤੇ ਉਨ੍ਹਾਂ ਨੂੰ ਉਸ ਨਾਲ ਗੱਲ ਕਰਨ ਲਈ ਕਿਹਾ। ਰਾਹੁਲ ਦੇ ਪਿਤਾ ਦਲੀਪ ਚੰਦ ਨੇ ਪੁਲਸ ਨੂੰ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਤੁਰੰਤ ਉਸ ਦੇ ਮੋਬਾਈਲ ’ਤੇ ਫੋਨ ਕਰਨ ਦੀ ਕੋਸ਼ਿਸ਼ ਕੀਤੀ ਪਰ ਉਸ ਨੇ ਫੋਨ ਨਹੀਂ ਚੁੱਕਿਆ।\

ਇਹ ਵੀ ਪੜ੍ਹੋ- ਗੜ੍ਹਸ਼ੰਕਰ ਤੋਂ ਨਿਮਿਸ਼ਾ ਮਹਿਤਾ ਨੇ ਪੰਜਾਬ ਭਾਜਪਾ ਇੰਚਾਰਜ ਵਿਜੇ ਰੂਪਾਨੀ ਦੀ ਮੌਜੂਦਗੀ ’ਚ ਕੀਤੀ ਘਰ ਵਾਪਸੀ

ਉਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਨੇ ਸੋਚਿਆ ਕਿ ਰਾਹੁਲ ਸੌਂ ਗਿਆ ਹੋਵੇਗਾ ਪਰ ਜਦੋਂ ਸਵੇਰੇ 7 ਵਜੇ ਵੀ ਉਸ ਨੇ ਫੋਨ ਨਹੀਂ ਚੁੱਕਿਆ ਤਾਂ ਉਨ੍ਹਾਂ ਨੇ ਪ੍ਰਿੰਸੀਪਲ ਨਾਲ ਗੱਲ ਕੀਤੀ ਤੇ ਕਾਲਜ ਸਟਾਫ ਨੂੰ ਰਾਹੁਲ ਦੇ ਕਮਰੇ ’ਚ ਭੇਜਿਆ, ਜਦੋਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ ਤੇ ਧੱਕਾ ਮਾਰਿਆ, ਜਦੋਂ ਦਰਵਾਜ਼ਾ ਖੋਲ੍ਹਿਆ ਗਿਆ ਤਾਂ ਉਹ ਬਿਸਤਰੇ ’ਤੇ ਮ੍ਰਿਤਕ ਅਵਸਥਾ ’ਚ ਪਿਆ ਹੋਇਆ ਸੀ। ਏ. ਐੱਸ. ਆਈ. ਕੇਵਲ ਸਿੰਘ ਨੇ ਫਿਲਹਾਲ ਮ੍ਰਿਤਕ ਰਾਹੁਲ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ 'ਚ ਰਖਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇       

https://whatsapp.com/channel/0029Va94hsaHAdNVur4L170e


author

Inder Prajapati

Content Editor

Related News