ਨਹਿਰ ਦੇ ਕਿਨਾਰੇ ਤੋਂ ਬਰਾਮਦ ਹੋਈ ਅਣਪਛਾਤੇ ਵਿਅਕਤੀ ਦੀ ਲਾਸ਼, ਨੋਚ-ਨੋਚ ਖਾ ਰਿਹਾ ਸੀ ਕੁੱਤਾ

Friday, May 10, 2024 - 05:58 PM (IST)

ਜ਼ੀਰਾ (ਰਾਜੇਸ਼ ਢੰਡ, ਕੁਮਾਰ, ਵਾਹੀ) : ਮਖੂ ’ਚ ਪੰਜਾਬ ਫੀਡਰ ਨਹਿਰ ਦੀ ਪੱਟੜੀ ਨੇੜੇ ਕੈਨਾਲ ਕਾਲੌਨੀ ’ਚ ਇਕ ਵਿਅਕਤੀ ਦੀ ਲਾਸ਼ ਮਿਲਣ ਦੀ ਸੂਚਨਾ ਮਿਲੀ ਹੈ, ਜਿਸ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਸਬੰਧ ਵਿਚ ਥਾਣਾ ਮਖੂ ਪੁਲਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ 302 ਦਾ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਕੁਲਵੰਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਪੀਰ ਮੁਹੰਮਦ ਹਾਲ ਕੈਨਾਲ ਕਾਲੌਨੀ ਮਖੂ ਨੇ ਦੱਸਿਆ ਕਿ ਉਸ ਦੀ ਚਾਹ ਦੀ ਦੁਕਾਨ ਪੁਰਾਣਾ ਪੁਲ ਹਰੀ ਕੇ ਹੈੱਡ ਵਿਖੇ ਹੈ। ਮਿਤੀ 9 ਮਈ 2024 ਨੂੰ ਘਰੇਲੂ ਕੰਮ ਕਾਰ ਸਬੰਧੀ ਮਖੂ ਵਿਖੇ ਆਇਆ ਸੀ ਤੇ ਕੰਮ ਕਾਰ ਕਰਕੇ ਵਾਪਸ ਜਾ ਰਿਹਾ ਸੀ।

ਇਹ ਵੀ ਪੜ੍ਹੋ - 5 ਮਹੀਨੇ ਪਹਿਲਾਂ ਹੋਏ ਪ੍ਰੇਮ ਵਿਆਹ ਦਾ ਦਰਦਨਾਕ ਅੰਤ, ਕੁੜੀ ਨੇ ਕੀਤੀ ਖੁਦਕੁਸ਼ੀ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ

ਇਸ ਦੌਰਾਨ ਕਰੀਬ 2 ਵਜੇ ਉਹ ਪੰਜਾਬ ਫੀਡਰ ਨਹਿਰ ਦੇ ਸੱਜੇ ਹੱਥ ਦੀ ਪੱਟੜੀ ਨੇੜੇ ਕੈਨਾਲ ਕਾਲੌਨੀ ਪੁੱਜਾ ਤਾਂ ਵੇਖਿਆ ਕਿ ਇਕ ਕੁੱਤਾ, ਜੋ ਇਕ ਅਣਪਛਾਤੇ ਵਿਅਕਤੀ ਦੀ ਲਾਸ਼, ਜਿਸ ਦੀ ਉਮਰ 25/26 ਸਾਲ ਹੋਵੇਗੀ, ਨੂੰ ਖਾ ਰਿਹਾ ਸੀ। ਕੁਲਵੰਤ ਸਿੰਘ ਨੇ ਦੱਸਿਆ ਕਿ ਲਾਸ਼ ਦੇ ਮੂੰਹ, ਸਿਰ ਦੇ ਸੱਟਾਂ ਵੱਜੀਆਂ ਜਾਪਦੀਆਂ ਹਨ ਤੇ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰਕੇ ਲਾਸ਼ ਨਹਿਰ ਦੇ ਕਿਨਾਰੇ ਸੁੱਟੀ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਇੰਸਪੈਕਟਰ ਮੁੱਖ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਕੀਤੀ ਜਾ ਰਹੀ ਹੈ ਤੇ ਕਾਤਲਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News