ਸੱਕੀ ਨਾਲੇ ''ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

Monday, Jun 01, 2026 - 05:19 AM (IST)

ਸੱਕੀ ਨਾਲੇ ''ਚੋਂ ਮਿਲੀ ਡੁੱਬੇ ਨੌਜਵਾਨ ਦੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ ਸ਼ੱਕ

ਅਜਨਾਲਾ (ਫਰਿਆਦ) : ਬੀਤੇ ਦਿਨੀਂ 29 ਮਈ ਨੂੰ ਅਜਨਾਲਾ ਸ਼ਹਿਰ ਨਾਲ ਵਗਦੇ ਸੱਕੀ ਨਾਲੇ 'ਚ ਡੁੱਬੇ 16 ਸਾਲਾ ਨੌਜਵਾਨ ਦੀ ਲਾਸ਼ ਅੱਜ ਸਵੇਰੇ ਬਰਾਮਦ ਹੋਣ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਮਿਲੀ ਜਾਣਕਾਰੀ ਅਨੁਸਾਰ 9ਵੀਂ ਜਮਾਤ ਦਾ ਵਿਦਿਆਰਥੀ ਅਮਨਦੀਪ ਸਿੰਘ ਗਰਮੀ ਅਤੇ ਚੱਲ ਰਹੀ ਲੂ ਤੋਂ ਰਾਹਤ ਪਾਉਣ ਲਈ ਆਪਣੇ ਦੋਸਤਾਂ ਨਾਲ ਨਾਲੇ ਵਿੱਚ ਨਹਾਉਣ ਗਿਆ ਸੀ, ਜਿੱਥੇ ਉਹ ਅਚਾਨਕ ਪਾਣੀ ਦੇ ਤੇਜ਼ ਵਹਾਅ ਦੀ ਲਪੇਟ ਵਿੱਚ ਆ ਗਿਆ। 

3 ਦਿਨਾਂ ਦੀ ਭਾਲ ਤੋਂ ਬਾਅਦ ਮਿਲੀ ਲਾਸ਼ 

ਘਟਨਾ ਤੋਂ ਬਾਅਦ ਪਰਿਵਾਰਕ ਮੈਂਬਰਾਂ, ਇਲਾਕਾ ਨਿਵਾਸੀਆਂ ਅਤੇ ਬਚਾਅ ਟੀਮਾਂ ਵੱਲੋਂ ਲਗਾਤਾਰ ਖੋਜ ਮੁਹਿੰਮ ਚਲਾਈ ਜਾ ਰਹੀ ਸੀ। ਅੱਜ ਸਵੇਰੇ ਜਿਵੇਂ ਹੀ ਨਾਲੇ ਵਿੱਚੋਂ ਅਮਨਦੀਪ ਦੀ ਲਾਸ਼ ਮਿਲੀ, ਪਰਿਵਾਰ ਵਿੱਚ ਚੀਕ-ਚਿਹਾੜਾ ਮਚ ਗਿਆ। ਮੌਕੇ 'ਤੇ ਪਹੁੰਚੀ ਪੁਲਸ ਥਾਣਾ ਅਜਨਾਲਾ ਦੀ ਟੀਮ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ: ਗਰਮੀ ਦੀਆਂ ਛੁੱਟੀਆਂ ਕੱਟਣ ਨਾਨਕੇ ਜਾ ਰਹੇ ਵਿਦਿਆਰਥੀ ਨਾਲ ਵਾਪਰ ਗਈ ਅਣਹੋਣੀ 

ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ 

ਇਸ ਦੁਖਦਾਈ ਘਟਨਾ ਨੂੰ ਲੈ ਕੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਉਨ੍ਹਾਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਅਮਨਦੀਪ ਦਾ ਕਤਲ ਕੀਤਾ ਗਿਆ ਹੈ। ਪਰਿਵਾਰ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ਼ ਮਿਲ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News