4 ਦਿਨ ਤੋਂ ਲਾਪਤਾ ਵਿਅਕਤੀ ਦੀ ਨਹਿਰ ''ਚੋਂ ਲਾਸ਼ ਬਰਾਮਦ

Wednesday, Dec 25, 2024 - 05:17 PM (IST)

4 ਦਿਨ ਤੋਂ ਲਾਪਤਾ ਵਿਅਕਤੀ ਦੀ ਨਹਿਰ ''ਚੋਂ ਲਾਸ਼ ਬਰਾਮਦ

ਬਠਿੰਡਾ (ਸੁਖਵਿੰਦਰ) : ਗੋਬਿੰਦਪੁਰਾ ਨਜ਼ਦੀਕ ਸਰਹਿੰਦ ਨਹਿਰ 'ਚੋਂ 4 ਦਿਨ ਤੋਂ ਲਾਪਤਾ ਇਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਗਈ ਹੈ, ਜਿਸ ਦੀ ਪਰਿਵਾਰਕ ਮੈਂਬਰ ਭਾਲ ਰਹੇ ਸਨ। ਮ੍ਰਿਤਕ ਦੀ ਲਾਸ਼ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵਲੋਂ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਗੋਬਿੰਦਪੁਰਾ ਨਜ਼ਦੀਕ ਸਰਹਿੰਦ ਨਹਿਰ ਵਿਚ ਇੱਕ ਲਾਸ਼ ਹੋਣ ਦੀ ਸੂਚਨਾ ਮਿਲਣ ’ਤੇ ਸੰਸਥਾਂ ਵਰਕਰ ਸੰਦੀਪ ਗਿੱਲ ਮੌਕੇ ਅਤੇ ਪੁਲਸ ਮੁਲਾਜ਼ਮ ਮੌਕੇ 'ਤੇ ਪਹੁੰਚੇ।

ਕੁੱਝ ਦੇਰ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰ ਵੀ ਨਹਿਰ 'ਤੇ ਪਹੁੰਚੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਪੁੱਤਰ 4 ਦਿਨਾਂ ਤੋਂ ਲਾਪਤਾ ਸੀ, ਜਿਸ ਦੀ ਉਹ ਭਾਲ ਕਰ ਰਹੇ ਸਨ। ਪੁਲਸ ਕਾਰਵਾਈ ਤੋਂ ਬਾਅਦ ਸੰਸਥਾਂ ਵਲੋਂ ਮ੍ਰਿਤਕ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਦੀ ਪਛਾਣ ਸੁਖਦੇਵ ਸਿੰਘ 30 ਵਜੋਂ ਹੋਈ ਹੈ।


author

Babita

Content Editor

Related News