ਅੰਮ੍ਰਿਤਸਰ: ਗੈਸਟ ਹਾਊਸ ਦੇ ਕਮਰੇ ''ਚੋਂ ਵਿਆਹੁਤਾ ਔਰਤ ਦੀ ਮਿਲੀ ਲਾਸ਼
Tuesday, Mar 31, 2026 - 06:06 PM (IST)
ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਇੱਕ ਗੈਸਟ ਹਾਊਸ ਦੇ ਕਮਰੇ 'ਚੋਂ ਇੱਕ ਵਿਆਹੁਤਾ ਔਰਤ ਦੀ ਲਾਸ਼ ਮਿਲਣ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਜਾਣਕਾਰੀ ਅਨੁਸਾਰ ਗੈਸਟ ਹਾਊਸ ਪ੍ਰਬੰਧਕਾਂ ਵੱਲੋਂ ਪੁਲਸ ਨੂੰ ਇਸ ਬਾਰੇ ਸੂਚਿਤ ਕੀਤਾ ਗਿਆ, ਜਿਸ ਤੋਂ ਬਾਅਦ ਪੁਲਸ ਮੌਕੇ ‘ਤੇ ਪਹੁੰਚੀ। ਉੱਥੇ ਪਹੁੰਚ ਕੇ ਪੁਲਸ ਨੇ ਵੇਖਿਆ ਕਿ ਔਰਤ ਦੀ ਹਾਲਤ ਬਹੁਤ ਹੀ ਖਰਾਬ ਸੀ। ਇਸ ਤੋਂ ਬਾਅਦ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਦੇ ਸਿਵਲ ਹਸਪਤਾਲ ਦੇ ਮੋਰਚਰੀ ਘਰ ਵਿੱਚ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਹਵਾਈ ਅੱਡੇ ਨੂੰ ਲੈ ਕੇ ਅਹਿਮ ਖ਼ਬਰ: 6 ਮਹੀਨੇ ਤੱਕ...
ਇਸ ਮਾਮਲੇ ਸਬੰਧੀ ਥਾਣਾ ਬੀ ਡਵੀਜ਼ਨ ਦੇ ਐਸ.ਐਚ.ਓ. ਬਲਜਿੰਦਰ ਸਿੰਘ ਔਲਖ ਨੇ ਦੱਸਿਆ ਕਿ ਮ੍ਰਿਤਕ ਔਰਤ ਦਾ ਆਪਣੇ ਪਤੀ ਨਾਲ ਤਲਾਕ ਦਾ ਮਾਮਲਾ ਚੱਲ ਰਿਹਾ ਸੀ ਅਤੇ ਉਹ ਆਪਣੀ ਭੈਣ ਨਾਲ ਰਹਿ ਰਹੀ ਸੀ। ਉਨ੍ਹਾਂ ਨੇ ਦੱਸਿਆ ਕਿ ਬੀਤੀ ਰਾਤ ਉਹ ਗੈਸਟ ਹਾਊਸ ਵਿੱਚ ਕਿਸ ਦੇ ਨਾਲ ਆਈ ਸੀ, ਇਸ ਬਾਰੇ ਜਾਣਕਾਰੀ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੀ ਸਾਰੀ ਸਥਿਤੀ ਸਪੱਸ਼ਟ ਹੋ ਸਕੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਚਲਣਗੀਆਂ 860 ਵਿਸ਼ੇਸ਼ ਰੇਲ ਗੱਡੀਆਂ, ਕੇਂਦਰ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
