ਲੰਡਨ ’ਚ ਲਾਪਤਾ ਹੋਏ ਜਲੰਧਰ ਦੇ ਗੁਰਸ਼ਮਨ ਸਿੰਘ ਦੀ ਮਿਲੀ ਲਾਸ਼, ਪਰਿਵਾਰ ’ਚ ਮਚਿਆ ਕੋਹਰਾਮ

Tuesday, Dec 19, 2023 - 06:31 PM (IST)

ਲੰਡਨ ’ਚ ਲਾਪਤਾ ਹੋਏ ਜਲੰਧਰ ਦੇ ਗੁਰਸ਼ਮਨ ਸਿੰਘ ਦੀ ਮਿਲੀ ਲਾਸ਼, ਪਰਿਵਾਰ ’ਚ ਮਚਿਆ ਕੋਹਰਾਮ

ਇੰਗਲੈਂਡ/ਜਲੰਧਰ (ਸੋਨੂੰ) : ਇੰਗਲੈਂਡ ਦੇ ਲੰਡਨ ਵਿਚ ਲਾਪਤਾ ਹੋਏ ਜਲੰਧਰ ਦੇ ਨੌਜਵਾਨ ਗੁਰਸ਼ਮਨ ਸਿੰਘ ਦੀ ਮੌਤ ਹੋ ਗਈ ਹੈ। ਜਲੰਧਰ ਦੇ ਮਾਡਲ ਟਾਊਨ ਦਾ ਗੁਰਸ਼ਮਨ ਸਿੰਘ ਭਾਟੀਆ (23) 15 ਦਸੰਬਰ ਨੂੰ ਲਾਪਤਾ ਹੋਇਆ ਸੀ। ਜਿਸ ਤੋਂ ਬਾਅਦ ਪੂਰਾ ਪਰਿਵਾਰ ਸਦਮੇ ਵਿਚ ਸੀ। ਗੁਰਸ਼ਮਨ ਈਸਟ ਲੰਡਨ ਵਿਚ ਪੜ੍ਹਨ ਲਈ ਗਿਆ ਸੀ। ਆਖਰੀ ਵਾਰ ਉਸ ਨੂੰ ਪੂਰਬੀ ਲੰਡਨ ਦੇ ਕੈਨਰੀ ਵਾਰਫ ਵਿਚ ਦੇਖਿਆ ਗਿਆ ਸੀ। ਬੀਤੀ ਦੇਰ ਰਾਤ ਉਸ ਦੀ ਲਾਸ਼ ਪੁਲਸ ਨੂੰ ਬਰਾਮਦ ਹੋਈ ਹੈ। ਜਲੰਧਰ ਸਥਿਤ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਬੀਤੀ ਰਾਤ ਮ੍ਰਿਤਕ ਦੇ ਪਿਤਾ ਨੂੰ ਲੰਡਨ ਪੁਲਸ ਨੇ ਫੋਨ ਕਰਕੇ ਸੂਚਿਤ ਕੀਤਾ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨਹਿਰ ਵਿਚੋਂ ਬਰਾਮਦ ਹੋਈ ਹੈ। 

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਲਈ ਵੱਡੀ ਖ਼ਬਰ, ਕੇਂਦਰ ਸਰਕਾਰ ਲਗਾਉਣ ਜਾ ਰਹੀ ਇਹ ਵੱਡਾ ਪ੍ਰਾਜੈਕਟ

ਇਸ ਤੋਂ ਬਾਅਦ ਉਸ ਦੇ ਪਿਤਾ ਅਤੇ ਫੁੱਫੜ ਲੰਡਨ ਲਈ ਰਵਾਨਾ ਹੋ ਗਏ ਹਨ। ਗੁਰਸ਼ਮਨ ਦੀ ਲਾਸ਼ ਮਿਲਣ ਦੀ ਖ਼ਬਰ ਤੋਂ ਬਾਅਦ ਪਰਿਵਾਰ ਵਿਚ ਕੋਹਰਾਮ ਮਚ ਗਿਆ ਹੈ। ਲਾਪਤਾ ਨੌਜਵਾਨ ਦੀ ਮੌਤ ਦੀ ਪੁਸ਼ਟੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਕੀਤੀ ਹੈ। ਐੱਕਸ (ਪਹਿਲਾਂ ਟਵਿੱਟਰ) ’ਤੇ ਜਾਣਕਾਰੀ ਸਾਂਝੀ ਕਰਦਿਆਂ ਇਸ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਨੇ ਮ੍ਰਿਤਕ ਨੌਜਵਾਨ ਦੇ ਪਰਿਵਾਰ ਨਾਲ ਦੁਖ ਪ੍ਰਗਟਾਇਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਆਈ ਵੱਡੀ ਅਪਡੇਟ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News