ਲੁਧਿਆਣਾ ’ਚ ਲਾਪਤਾ ਹੋਏ ਸਹਿਜ ਦੀ ਦੋਰਾਹਾ ਨਹਿਰ ’ਚੋਂ ਮਿਲੀ ਲਾਸ਼, ਸਕੇ ਤਾਏ ਨੇ ਹੱਥੀਂ ਕਤਲ ਕਰਕੇ ਕਮਾਇਆ ਕਹਿਰ

Sunday, Aug 21, 2022 - 06:30 PM (IST)

ਲੁਧਿਆਣਾ ’ਚ ਲਾਪਤਾ ਹੋਏ ਸਹਿਜ ਦੀ ਦੋਰਾਹਾ ਨਹਿਰ ’ਚੋਂ ਮਿਲੀ ਲਾਸ਼, ਸਕੇ ਤਾਏ ਨੇ ਹੱਥੀਂ ਕਤਲ ਕਰਕੇ ਕਮਾਇਆ ਕਹਿਰ

ਲੁਧਿਆਣਾ (ਰਿਸ਼ੀ) : ਦੋ ਦਿਨ ਪਹਿਲਾਂ ਅਬਦੁੱਲਾਪੁਰ ਬਸਤੀ ਵਿਚ  ਘਰ ਦੇ ਬਾਹਰ ਸਾਈਕਲ ਚਲਾਉਂਦੇ ਸਮੇਂ ਲਾਪਤਾ ਹੋਏ 7 ਸਾਲਾ ਸਹਿਜ ਦੀ ਲਾਸ਼ ਐਤਵਾਰ ਸਵੇਰੇ ਦੋਰਾਹਾ ਨਹਿਰ ’ਚੋਂ ਬਰਾਮਦ ਹੋਇਆ ਹੈ। ਸਹਿਜ ਦਾ ਕਤਲ ਕਿਸੇ ਹੋਰ ਨੇ ਨਹੀਂ ਸਗੋਂ ਉਸ ਦੇ ਹੀ ਸਕੇ ਤਾਏ ਨੇ ਪਰਿਵਾਰਕ ਰੰਜਿਸ਼ ਦੇ ਚੱਲਦੇ ਕੀਤਾ ਹੈ। ਪੁਲਸ ਪੁੱਛਗਿੱਛ ਦੌਰਾਨ ਤਾਏ ਨੇ ਗੁਨਾਹ ਕਬੂਲ ਕਰ ਲਿਆ ਅਤੇ ਉਸ ਦੀ ਨਿਸ਼ਾਨਦੇਹੀ ’ਤੇ ਹੀ ਸਹਿਜ ਦੀ ਲਾਸ਼ ਨਹਿਰ ’ਚੋਂ ਬਰਾਮਦ ਕੀਤੀ ਗਈ ਹੈ। ਪੁੱਤ ਦੀ ਮੌਤ ਦਾ ਪਤਾ ਚੱਲਦੇ ਹੀ ਮਾਂ-ਬਾਪ ਦਾ ਰੋ-ਰੋ ਕੇ ਬੁਰਾ ਹਾਲ ਹੈ। ਫਿਲਹਾਲ ਪੁਲਸ ਨੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਲਾ ਦੀ ਮੋਰਚਰੀ ਵਿਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਹਿਜ ਦੋ-ਭੈਣਾਂ ਦਾ ਇਕਲੌਤਾ ਭਰਾ ਸੀ। ਇਕ ਭੈਣ 19 ਸਾਲ ਅਤੇ ਦੂਜੀ 15 ਸਾਲ ਹੈ। ਲੰਬੀਆਂ ਅਰਦਾਸਾਂ ਪਿੱਛੋਂ ਲਗਭਗ 8 ਸਾਲ ਬਾਅਦ ਸਹਿਜ ਨੇ ਜਨਮ ਲਿਆ ਸੀ। ਸਹਿਜ ਪਰਿਵਾਰ ਦਾ ਲਾਡਲਾ ਸੀ। 

ਇਹ ਵੀ ਪੜ੍ਹੋ : ਸਿੱਧੂ ਮੂਸੇਵਾਲਾ ਕਤਲ ਕਾਂਡ ’ਚ ਇਕ ਹੋਰ ਵੱਡਾ ਖ਼ੁਲਾਸਾ, ਹੁਣ ਇਸ ਖ਼ਤਰਨਾਕ ਗੈਂਗਸਟਰ ਦਾ ਨਾਂ ਆਇਆ ਸਾਹਮਣੇ

ਸਹਿਜ ਪਹਿਲੀ ਜਮਾਤ ਵਿਚ ਪੜ੍ਹਦਾ ਸੀ। ਕਤਲ ਕਰਨ ਵਾਲਾ ਸਹਿਜ ਦਾ ਤਾਇਆ ਅਤੇ ਮਾਸੜ ਦੋਵੇਂ ਲੱਗਦਾ ਹੈ ਕਿਉਂਕਿ ਦੋਵੇਂ ਭਰਾਵਾਂ ਦਾ ਵਿਆਹ ਦੋਵੇਂ ਭੈਣਾਂ ਨਾਲ ਹੋਇਆ ਸੀ। ਕਾਫੀ ਸਮੇਂ ਤੋਂ ਪਰਿਵਾਰ ਵਿਚਾਲੇ ਜਾਇਦਾਦ ਨੂੰ ਲੈ ਕੇ ਆਪਸੀ ਵਿਵਾਦ ਚੱਲ ਰਿਹਾ ਸੀ ਅਤੇ ਕੁੱਝ ਮਹੀਨੇ ਪਹਿਲਾਂ ਹੀ ਦੋਵਾਂ ਭਰਾਵਾਂ ਨੇ ਘਰ ਵਿਚ ਕੰਧ ਕਰਕੇ ਆਪੋ ਆਪਣਾ ਹਿੱਸਾ ਵੰਡ ਲਿਆ ਸੀ। ਸਹਿਜ ਦੀ ਵੱਡੀ ਭੈਣ ਦਾ ਵਿਆਹ ਹੋ ਚੁੱਕਾ ਹੈ ਅਤੇ ਪਿਤਾ ਆਟੋ ਚਲਾਉਂਦਾ ਹੈ। 

ਇਹ ਵੀ ਪੜ੍ਹੋ : ਸ਼ਮਸ਼ਾਨਘਾਟ ’ਚ ਅੱਧੀ ਰਾਤ ਨੂੰ ਕਰ ਰਹੇ ਸੀ ਜਾਦੂ-ਟੋਣਾ, ਮੌਕੇ ’ਤੇ ਪਹੁੰਚਿਆ ਪੂਰਾ ਪਿੰਡ ਤਾਂ ਉੱਡ ਗਏ ਹੋਸ਼ (ਵੀਡੀਓ)

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Gurminder Singh

Content Editor

Related News