ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

Wednesday, Oct 05, 2022 - 04:19 PM (IST)

ਤਾਏ ਦੇ ਮੁੰਡੇ ਦਾ ਵਿਆਹ ਵੇਖਣ ਆਇਆ ਨੌਜਵਾਨ ਹੋਇਆ ਲਾਪਤਾ, ਨਹਿਰ ਨੇੜਿਓਂ ਮਿਲੀ ਲਾਸ਼, ਫੈਲੀ ਸਨਸਨੀ

ਗੁਰੂ ਕਾ ਬਾਗ (ਭੱਟੀ) : ਬੀਤੇ ਦਿਨ ਪਿੰਡ ਜਗਦੇਵ ਕਲਾਂ ਥਾਣਾ ਰਾਜਾਸਾਂਸੀ ਦੇ ਲਾਪਤਾ ਹੋਏ ਇਕ ਨੌਜਵਾਨ ਦੀ ਅੱਜ ਸਵੇਰੇ ਸ਼ੱਕੀ ਹਾਲਾਤ 'ਚ ਲਾਹੌਰ ਬਰਾਂਚ ਨਹਿਰ ਨੇੜਿਓਂ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਮਿਲਣ ’ਤੇ ਇਲਾਕੇ ਵਿਚ ਸਨਸਨੀ ਫੈਲ ਗਈ। ਇਸ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਸਤਨਾਮ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਜਗਦੇਵ ਕਲਾਂ ਨੇ ਦੱਸਿਆ ਕਿ ਉਸ ਦਾ ਭਰਾ ਹਰਪ੍ਰੀਤ ਸਿੰਘ (23) ਉਰਫ ਅਮਨ ਪੁੱਤਰ ਸੁਖਦੇਵ ਸਿੰਘ ਵਾਸੀ ਪਿੰਡ ਜਗਦੇਵ ਕਲਾਂ ਗੁਜਰਾਤ ਵਿਖੇ ਵੈਲਡਿੰਗ ਦਾ ਕੰਮ ਕਰਦਾ ਹੈ। ਉਹ 6 ਮਹੀਨੇ ਬਾਅਦ ਤਾਏ ਦੇ ਮੁੰਡੇ ਦਾ ਵਿਆਹ ਵੇਖਣ ਲਈ ਪਰਸੋਂ ਹੀ ਪਿੰਡ ਜਗਦੇਵ ਕਲਾਂ ਆਇਆ ਸੀ।

ਪੜ੍ਹੋ ਇਹ ਵੀ ਖ਼ਬਰ : ਲਿਵ-ਇਨ ਰਿਲੇਸ਼ਨ ’ਚ ਵਾਪਰੀ ਵੱਡੀ ਘਟਨਾ, ਹੋਟਲ ਦੇ ਕਮਰੇ ’ਚ ਪ੍ਰੇਮੀ ਦੀ ਸ਼ੱਕੀ ਹਾਲਤ ’ਚ ਮੌਤ, ਪ੍ਰੇਮਿਕਾ ਗ੍ਰਿਫ਼ਤਾਰ

ਉਸ ਨੇ ਦੱਸਿਆ ਕਿ ਬੀਤੇ ਦਿਨ ਉਹ ਆਪਣੇ ਦੋਸਤਾਂ ਨਾਲ ਘੁੰਮਣ ਲਈ ਗਿਆ ਹੋਇਆ ਸੀ ਪਰ ਘਰ ਵਾਪਸ ਨਹੀਂ ਆਇਆ। ਪਰਿਵਾਰਕ ਮੈਂਬਰਾਂ ਨੇ ਉਸ ਦੀ ਬਹੁਤ ਭਾਲ ਕੀਤੀ ਪਰ ਉਹ ਨਹੀਂ ਮਿਲਿਆ। ਉਸ ਨੇ ਦੱਸਿਆ ਕਿ ਅੱਜ ਸਵੇਰੇ ਉਸ ਦੇ ਭਰਾ ਦੀ ਲਾਸ਼ ਲਾਹੌਰ ਬਰਾਂਚ ਨਹਿਰ ਪਿੰਡ ਸੈਂਸਰਾ ਕਲਾਂ ਨੇੜਿਓਂ ਝਾੜੀਆਂ ’ਚ ਪਈ ਹੋਈ ਮਿਲੀ। ਉਕਤ ਇਲਾਕਾ ਪਿੰਡ ਥਾਣਾ ਝੰਡੇਰ ਦੀ ਹਦੂਦ ਅੰਦਰ ਆਉਂਦਾ ਹੋਣ ਕਾਰਨ ਇਸ ਘਟਨਾ ਦੀ ਸੂਚਨਾ ਉਥੋਂ ਦੀ ਪੁਲਸ ਨੂੰ ਦਿੱਤੀ ਗਈ। 

ਪੜ੍ਹੋ ਇਹ ਵੀ ਖ਼ਬਰ : ਅੰਮ੍ਰਿਤਸਰ ਕੋਰਟ ਕੰਪਲੈਕਸ ਦੇ ਬਾਹਰ ਚੱਲੀਆਂ ਤਲਵਾਰਾਂ, ਸਹੁਰੇ ਨੇ ਨੂੰਹ ’ਤੇ ਕੀਤਾ ਜਾਨਲੇਵਾ ਹਮਲਾ

ਦੂਜੇ ਪਾਸੇ ਮ੍ਰਿਤਕ ਹਰਪ੍ਰੀਤ ਸਿੰਘ ਦੀ ਮਾਂ ਮਨਜੀਤ ਕੌਰ ਅਤੇ ਭਰਾ ਸਤਨਾਮ ਸਿੰਘ ਨੇ ਨੌਜਵਾਨ ਦਾ ਕਤਲ ਹੋਣ ਦਾ ਖਦਸ਼ਾ ਪ੍ਰਗਟ ਕੀਤਾ ਹੈ। ਥਾਣਾ ਝੰਡੇਰ ਦੀ ਪੁਲਸ ਨੇ ਧਾਰਾ 174 ਅਧੀਨ ਕਾਰਵਾਈ ਕਰਦੇ ਹੋਏ ਅਜਨਾਲਾ ਦੇ ਸਿਵਲ ਹਸਪਤਾਲ ਵਿਚੋਂ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਨੌਜਵਾਨ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ।  


author

rajwinder kaur

Content Editor

Related News