ਭੇਤਭਰੇ ਹਾਲਾਤ ’ਚ ਪਿੰਡ ਟਿਵਾਣਾ ਕਲਾਂ ਦੇ ਖੇਤਾਂ ''ਚੋਂ ਮਿਲੀ ਨੌਜਵਾਨ ਦੀ ਲਾਸ਼, 2 ਬੱਚਿਆਂ ਦਾ ਸੀ ਪਿਓ

Friday, May 03, 2024 - 02:03 PM (IST)

ਜਲਾਲਾਬਾਦ (ਆਦਰਸ਼,ਜਤਿੰਦਰ) - ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ ਸੋਸਾਇਟੀ ਦੀ ਬੈਕ ਸਾਈਡ ਦੇ ਖੇਤਾਂ ਤੋਂ ਅੱਜ ਸਵੇਰੇ ਇਕ ਨੌਜਵਾਨ ਦੀ ਭੇਤਭਰੇ ਹਾਲਾਤਾਂ ’ਚ ਲਾਸ਼ ਮਿਲਣ ਤੋਂ ਬਾਅਦ ਸਨਸਨੀ ਫੈਲ ਗਈ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਸਾਰਜ ਸਿੰਘ ਪੁੱਤਰ ਕੁਸ਼ਾਲ ਸਿੰਘ ਉਮਰ 35 ਸਾਲ ਵਾਸੀ ਪਿੰਡ ਜੋਧੇਵਾਲਾ ਸ਼ਾਦੀਸ਼ੁਦਾ ਸੀ ਅਤੇ ਉਸ ਦੇ 2 ਬੱਚੇ ਹਨ। ਮ੍ਰਿਤਕ ਡਰਾਈਵਰ ਦਾ ਕੰਮ ਕਰਦਾ ਸੀ। ਅੱਜ ਪਿੰਡ ਟਿਵਾਣਾ ਕਲਾ ਸੋਸਾਇਟੀ ਦੀ ਬੈਕ ਸਾਈਡ ਤੋਂ ਭੇਦਭਰੇ ਹਾਲਾਤ ਵਿਚ ਲਾਸ਼ ਮਿਲੀ ਹੈ। ਮ੍ਰਿਤਕ ਦੇ ਸਰੀਰ ’ਤੇ ਸੱਟਾਂ ਦੇ ਕਾਫੀ ਨਿਸ਼ਾਨ ਸਨ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਘਟਨਾ ਦੀ ਜਾਣਕਾਰੀ ਮਿਲਣ ’ਤੇ ਜ਼ਿਲ੍ਹਾਂ ਫਾਜ਼ਿਲਕਾ ਪੁਲਸ ਦੇ ਉੱਚ ਅਧਿਕਾਰੀ ਬਲਕਾਰ ਸਿੰਘ ਸਮੇਤ ਥਾਣਾ ਸਿਟੀ ਜਲਾਲਾਬਾਦ ਦੇ ਐੱਸ.ਐੱਚ.ਓ. ਅੰਗਰੇਜ਼ ਕੁਮਾਰ ਮੌਕੇ ’ਤੇ ਪੁਲਸ ਪਾਰਟੀ ਨਾਲ ਪਹੁੰਚ ਗਏ। ਪੁਲਸ ਨੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ’ਚ ਲੈ ਲਿਆ ਅਤੇ ਉਸ ਦੇ ਭਰਾ ਸਾਦਕ ਸਿੰਘ ਦੇ ਬਿਆਨਾਂ ’ਤੇ 174 ਦੀ ਕਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟ ਕਰ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਇਸ ਮਾਮਲੇ ਦੀ ਤਫਤੀਸ਼ ਕਰ ਰਹੇ ਥਾਣਾ ਸਿਟੀ ਜਲਾਲਾਬਾਦ ਦੇ ਐਸ.ਐਚ ਓ ਅੰਗਰੇਜ਼ ਕੁਮਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਮ੍ਰਿਤਕ ਨੌਜਵਾਨ ਦੇ ਭਰਾ ਸਾਦਕ ਸਿੰਘ ਦੇ ਬਿਆਨਾਂ ’ਤੇ 174 ਦੀ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ।

ਇਹ ਵੀ ਪੜ੍ਹੋ - Bank Holiday: ਜਲਦੀ ਪੂਰੇ ਕਰ ਲਓ ਜ਼ਰੂਰੀ ਕੰਮ, ਮਈ ਦੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 
 


rajwinder kaur

Content Editor

Related News