ਨਹਿਰ ''ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ
Friday, Sep 08, 2017 - 04:45 AM (IST)
ਹਾਜੀਪੁਰ, (ਜੋਸ਼ੀ)- ਮੁਕੇਰੀਆਂ ਹਾਈਡਲ ਦੇ ਪਾਵਰ ਹਾਊਸ ਨੰਬਰ 2 ਦੇ ਗੇਟਾਂ ਕੋਲੋਂ ਇਕ ਅਣਪਛਾਤੇ ਆਦਮੀ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਐੱਸ. ਐੱਚ. ਓ. ਤਲਵਾੜਾ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਸੂਚਨਾ ਮਿਲਣ 'ਤੇ ਤਲਵਾੜਾ ਪੁਲਸ ਦੇ ਏ. ਐੱਸ. ਆਈ. ਜਸਵੀਰ ਸਿੰਘ ਆਪਣੀ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ।
ਉਨ੍ਹਾਂ ਨੇ ਫਾਇਰ ਬਿਗ੍ਰੇਡ ਵਿਭਾਗ ਦੇ ਸਹਿਯੋਗ ਨਾਲ ਲਾਸ਼ ਨੂੰ ਨਹਿਰ 'ਚੋਂ ਬਾਹਰ ਕੱਢਿਆ, ਜਿਸ ਦੀ ਪਛਾਣ ਨਾ ਹੋਣ ਕਾਰਨ ਉਸ ਨੂੰ ਤਲਵਾੜਾ ਦੇ ਬੀ. ਬੀ. ਐੱਮ. ਬੀ ਹਸਪਤਾਲ ਦੇ ਮੁਰਦਾਘਰ 'ਚ 72 ਘੰਟਿਆਂ ਲਈ ਰੱਖਿਆ ਗਿਆ ਹੈ।
