ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Thursday, Apr 16, 2026 - 11:20 AM (IST)

ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਭੁੱਚੋ ਮੰਡੀ (ਨਾਗਪਾਲ) : ਪਿੰਡ ਲਹਿਰਾ ਮੁਹੱਬਤ ਤੋਂ ਪਿੰਡ ਚੱਕਾਂ ਨੂੰ ਜਾਂਦੀ ਲਿੰਕ ਸੜਕ ’ਤੇ ਸਥਿਤ ਰੇਲਵੇ ਲਾਈਨਾਂ ਦੇ ਨਜ਼ਦੀਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਪ੍ਰਾਪਤ ਹੋਈ ਹੈ। ਸਹਾਰਾ ਸਮਾਜ ਸੇਵਾ ਦੇ ਪ੍ਰਧਾਨ ਸੰਦੀਪ ਵਰਮਾ ਨੇ ਦੱਸਿਆ ਕਿ ਸਹਾਰਾ ਦੇ ਕੰਟਰੋਲ ਰੂਮ ’ਤੇ ਜੀ.ਆਰ.ਪੀ. ਰੇਲਵੇ ਪੁਲਸ ਚੌਂਕੀ ਰਾਮਪੁਰਾ ਦਾ ਫੋਨ ਆਇਆ ਕਿ ਰੇਲਵੇ ਲਾਈਨਾਂ ਦੇ ਨਜ਼ਦੀਕ ਇਕ ਵਿਅਕਤੀ ਦੀ ਲਾਸ਼ ਪਈ ਹੈ ਤਾਂ ਬਿਨਾਂ ਕਿਸੇ ਦੇਰੀ ਤੋਂ ਸਹਾਰਾ ਵਰਕਰ, ਸੁਖਦੇਵ ਸਿੰਘ ਕਾਲਾ, ਕੇਵਲ ਸਿੰਘ, ਸੁਖਚੈਨ ਸਿੰਘ, ਪ੍ਰਦੀਪ ਸ਼ਰਮਾ, ਜਗਤਾਰ ਸਿੰਘ ਸੰਸਥਾ ਦੀ ਐਂਬੂਲੈਂਸ ਲੈ ਕੇ ਘਟਨਾ ਸਥਾਨ ਤੇ ਪਹੁੰਚੇ ਲਾਸ਼ ਨੂੰ ਪੁਲਸ ਦੀ ਮੌਜੂਦਗੀ ’ਚ ਦੇਖਿਆ ਗਿਆ।

ਲਾਸ਼ ਕੋਲੋਂ ਕੋਈ ਵੀ ਪਛਾਣ ਪੱਤਰ ਨਹੀਂ ਮਿਲਿਆ। ਇਸ ਨੂੰ ਰੇਲ ਗੱਡੀ ਦੀ ਫੇਟ ਵੱਜੀ ਹੋਈ ਲੱਗ ਰਹੀ ਸੀ।  ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਰੇਲਵੇ ਪੁਲਸ ਦੀ ਮੌਜੂਦਗੀ ’ਚ ਸਿਵਲ ਹਸਪਤਾਲ ਰਾਮਪੁਰਾ ਵਿਖੇ ਰੱਖਿਆ ਗਿਆ ਹੈ। ਪੁਲਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।


author

Babita

Content Editor

Related News