ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

Saturday, Jul 11, 2026 - 03:18 PM (IST)

ਨਹਿਰ ’ਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ

ਅਬੋਹਰ (ਸੁਨੀਲ) : ਇੱਥੇ ਅਬੋਹਰ ਕੰਧਵਾਲਾ ਰੋਡ ’ਤੇ ਬੀਤੀ ਸ਼ਾਮ ਨਹਿਰ ’ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ ਹੋਈ। ਸਿਟੀ ਥਾਣਾ ਨੰਬਰ-2 ਦੀ ਪੁਲਸ ਨੇ ਨਰ ਸੇਵਾ ਨਾਰਾਇਣ ਸੇਵਾ ਸਮਿਤੀ ਦੀ ਮਦਦ ਨਾਲ ਲਾਸ਼ ਨੂੰ ਬਰਾਮਦ ਕਰਕੇ ਪਛਾਣ ਅਤੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ। ਸਮਿਤੀ ਦੇ ਇਕ ਵਾਲੰਟੀਅਰ ਬਿੱਟੂ ਨਰੂਲਾ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਇਕ ਰਾਹਗੀਰ ਨੇ ਉਨ੍ਹਾਂ ਨੂੰ ਦੱਸਿਆ ਕਿ ਕੰਧਵਾਲਾ ਰੋਡ ਤੋਂ ਲੰਘਦੀ ਮਲੂਕਪੁਰਾ ਮਾਈਨਰ ਨਹਿਰ ’ਚ ਇਕ ਲਾਸ਼ ਫਸੀ ਹੋਈ ਹੈ।

ਉਹ ਆਪਣੇ ਸਾਥੀ ਸੋਨੂੰ ਗਰੋਵਰ ਨਾਲ ਮੌਕੇ ’ਤੇ ਪਹੁੰਚੇ ਅਤੇ ਸਿਟੀ ਥਾਣਾ ਨੰਬਰ-2 ਦੀ ਪੁਲਸ ਨੂੰ ਸੂਚਿਤ ਕੀਤਾ। ਬਿੱਟੂ ਨਰੂਲਾ ਨੇ ਦੱਸਿਆ ਕਿ ਪਹੁੰਚਣ ’ਤੇ ਪੁਲਸ ਅਧਿਕਾਰੀਆਂ ਨੇ ਨੇੜਲੇ ਨਿਵਾਸੀਆਂ ਦੀ ਮਦਦ ਨਾਲ ਲਾਸ਼ ਨੂੰ ਬਾਹਰ ਕੱਢਿਆ। ਹਾਲਾਂਕਿ ਨੇੜਲੇ ਨਿਵਾਸੀਆਂ ਤੋਂ ਪੁੱਛਗਿੱਛ ਦੇ ਬਾਵਜੂਦ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲਸ ਨੇ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖ ਦਿੱਤਾ ਹੈ।


author

Babita

Content Editor

Related News