ਜਲੰਧਰ : ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ ’ਚ ਫੈਲੀ ਦਹਿਸ਼ਤ

Thursday, May 04, 2023 - 01:37 AM (IST)

ਜਲੰਧਰ : ਗੰਦੇ ਨਾਲੇ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼, ਇਲਾਕੇ ’ਚ ਫੈਲੀ ਦਹਿਸ਼ਤ

ਜਲੰਧਰ (ਸੁਨੀਲ ਮਹਾਜਨ, ਮਾਹੀ) : ਪਿੰਡ ਬੁਲੰਦਪੁਰ ਦੇ ਗੰਦੇ ਨਾਲੇ 'ਚੋਂ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਸ਼ੱਕੀ ਹਾਲਾਤ 'ਚ ਮਿਲਣ ਨਾਲ ਇਲਾਕੇ ਵਿੱਚ ਦਹਿਸ਼ਤ ਫੈਲ ਗਈ। ਇਲਾਕਾ ਵਾਸੀਆਂ ਨੇ ਦੱਸਿਆ ਕਿ ਜਦੋਂ ਉਹ ਕੂੜਾ ਸੁੱਟਣ ਗਏ ਤਾਂ ਉਥੋਂ ਬਦਬੂ ਆ ਰਹੀ ਸੀ। ਜਦੋਂ ਦੇਖਿਆ ਤਾਂ ਕੂੜੇ ਦੇ ਢੇਰ 'ਚੋਂ ਵਿਅਕਤੀ ਦੀਆਂ ਲੱਤਾਂ ਨਜ਼ਰ ਆ ਰਹੀਆਂ ਸਨ, ਜਿਸ ਕਾਰਨ ਇਲਾਕੇ 'ਚ ਸਨਸਨੀ ਫੈਲ ਗਈ ਅਤੇ ਇਲਾਕਾ ਨਿਵਾਸੀਆਂ ਨੇ ਮੌਕੇ 'ਤੇ ਪੁਲਸ ਨੂੰ ਬੁਲਾ ਕੇ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਭਾਰਤ 'ਚ ਦੁਨੀਆ ਦਾ ਸਭ ਤੋਂ ਉੱਚਾ ਰੇਲਵੇ ਪੁਲ ਬਣ ਕੇ ਤਿਆਰ, ਜਾਣੋ ਕਦੋਂ ਖੁੱਲ੍ਹੇਗਾ ਤੇ ਕੀ ਹਨ ਇਸ ਦੀਆਂ ਵਿਸ਼ੇਸ਼ਤਾਵਾਂ?

ਥਾਣਾ ਮਕਸੂਦਾਂ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਹੈ। ਥਾਣਾ ਇੰਚਾਰਜ ਸੁਖਪਾਲ ਨੇ ਦੱਸਿਆ ਕਿ ਸੂਚਨਾ ਮਿਲੀ ਸੀ ਕਿ ਲਾਸ਼ ਗੰਦੇ ਨਾਲੇ 'ਚੋਂ ਮਿਲੀ ਹੈ। ਮੌਕੇ 'ਤੇ ਪੁੱਜਣ 'ਤੇ ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ, ਜਿਸ ਤੋਂ ਬਾਅਦ ਮ੍ਰਿਤਕ ਦੀ ਸ਼ਨਾਖਤ ਲਈ ਲਾਸ਼ ਨੂੰ 72 ਘੰਟਿਆਂ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News