ਜਲਾਲਾਬਾਦ ਰੇਲਵੇ ਸਟੇਸ਼ਨ ’ਤੇ ਮਿਲੀ ਨੌਜਵਾਨ ਦੀ ਲਾਸ਼
Wednesday, Apr 15, 2026 - 10:34 AM (IST)
ਜਲਾਲਾਬਾਦ (ਬੰਟੀ, ਆਦਰਸ਼, ਜਤਿੰਦਰ) : ਜਲਾਲਾਬਾਦ ਦੇ ਡੀ. ਏ. ਵੀ. ਹਾਰਟ ਰੇਲਵੇ ਸਟੇਸ਼ਨ ’ਤੇ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਣ ’ਤੇ ਮੌਕੇ ’ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ। ਪੁਲਸ ਮੌਤ ਦੇ ਕਾਰਨਾਂ ਬਾਰੇ ਪਤਾ ਲਾਉਣ ’ਚ ਜੁੱਟੀ ਹੋਈ ਹੈ। ਨੌਜਵਾਨ ਦੇ ਇਕ ਹੱਥ ’ਤੇ ਸਾਜਨ ਅਤੇ ਦੂਜੇ ਹੱਥ ’ਤੇ ਜਸਮੀਤ ਲਿਖਿਆ ਹੋਇਆ ਹੈ। ਮੌਕੇ ’ਤੇ ਮੌਜੂਦ ਨੌਜਵਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਦਾ ਨਾਂ ਸਾਜਨ ਹੈ।
ਉਹ ਪਿੰਡ ਕੋਟੂ ਫਾਂਗੀਆਂ ਦਾ ਰਹਿਣ ਵਾਲਾ ਹੈ। ਮ੍ਰਿਤਕ ਨੂੰ ਉਹ ਜਾਣਦਾ ਹੈ। ਦੋਵੇਂ ਇਕੱਠੇ ਮਜ਼ਦੂਰੀ ਦਾ ਕੰਮ ਕਰ ਚੁੱਕੇ ਹਨ। ਉਸ ਨੇ ਦੱਸਿਆ ਕਿ ਮ੍ਰਿਤਕ ਨਸ਼ੇ ਦਾ ਆਦੀ ਸੀ। ਸੂਚਨਾ ਮਿਲਣ ’ਤੇ ਉਹ ਦੇਖਣ ਆਏ। ਸਾਜਨ ਦਾ ਵਿਆਹ ਹੋ ਚੁੱਕਾ ਹੈ, ਜਿਸ ਦੇ ਬੱਚੇ ਵੀ ਹਨ। ਪੁਲਸ ਅਧਿਕਾਰੀ ਮਹਿੰਦਰ ਸਿੰਘ ਨੇ ਦੱਸਿਆ ਕਿ ਸਟੇਸ਼ਨ ਮਾਸਟਰ ਨੇ ਪੁਲਸ ਨੂੰ ਸੂਚਨਾ ਦਿੱਤੀ ਸੀ ਕਿ ਰੇਲਵੇ ਸਟੇਸ਼ਨ ’ਤੇ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ’ਚ ਪਿਆ ਹੈ। ਸੂਚਨਾ ਮਿਲਣ ’ਤੇ ਪੁਲਸ ਦੀ ਟੀਮ ਮੌਕੇ ’ਤੇ ਪਹੁੰਚੀ। ਨੌਜਵਾਨ ਕੋਲ ਪਹੁੰਚੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ। ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ। ਨਾਲ ਹੀ ਪੁਲਸ ਪਤਾ ਲਗਾ ਰਹੀ ਹੈ ਕਿ ਮੌਤ ਕਿਸ ਵਜ੍ਹਾ ਨਾਲ ਹੋਈ ਹੈ।
