PU ਦੇ ਹੋਸਟਲ ''ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲ ਗਈ ਸਨਸਨੀ

Tuesday, Nov 19, 2024 - 02:11 PM (IST)

PU ਦੇ ਹੋਸਟਲ ''ਚੋਂ ਮਿਲੀ ਨੌਜਵਾਨ ਦੀ ਲਾਸ਼, ਫੈਲ ਗਈ ਸਨਸਨੀ

ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ 'ਚ ਨੌਜਵਾਨ ਦੀ ਲਾਸ਼ ਮਿਲਣ ਕਾਰਨ ਸਨਸਨੀ ਫੈਲ ਗਈ। ਇਸ ਘਟਨਾ ਦਾ ਪਤਾ ਅੱਜ ਸਵੇਰੇ ਲੱਗਾ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਦੀ ਲਾਸ਼ ਹੋਸਟਲ ਨੰਬਰ-7 'ਚੋਂ ਬਰਾਮਦ ਕੀਤੀ ਗਈ ਹੈ।

ਇਸ ਗੱਲ ਦਾ ਵੀ ਪਤਾ ਲੱਗਾ ਹੈ ਕਿ ਮ੍ਰਿਤਕ ਪੰਜਾਬ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ, ਸਗੋਂ ਆਊਟਸਾਈਡਰ ਸੀ ਅਤੇ ਕਿਸੇ ਵਿਦਿਆਰਥੀ ਕੋਲ ਰੁਕਿਆ ਹੋਇਆ ਸੀ। ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਨੌਜਵਾਨ ਦੀ ਮੌਤ ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਹੈ। 
 


author

Babita

Content Editor

Related News