ਨਹਿਰ ’ਚ ਡੁੱਬੇ ਵਿਅਕਤੀ ਦੀ ਤਿੰਨ ਦਿਨ ਬਾਅਦ ਲਾਸ਼ ਹੋਈ ਬਰਾਮਦ

05/10/2023 1:58:56 AM

ਭਵਾਨੀਗੜ੍ਹ (ਵਿਕਾਸ ਮਿੱਤਲ)-ਨੇੜਲੇ ਪਿੰਡ ਭੱਟੀਵਾਲ ਕਲਾਂ ਦੇ ਦਲਿਤ ਪਰਿਵਾਰ ਨਾਲ ਸਬੰਧਿਤ ਲੰਘੇ ਸ਼ਨੀਵਾਰ ਪਿੰਡ ਨੇੜੇ ਨਹਿਰ ’ਚ ਡੁੱਬੇ ਵਿਅਕਤੀ ਦੀ ਲਾਸ਼ ਤਿੰਨ ਦਿਨ ਬਾਅਦ ਨਹਿਰ ’ਚੋਂ ਮਿਲੀ। ਜਾਣਕਾਰੀ ਦਿੰਦਿਆਂ ਪਿੰਡ ਦੇ ਪੰਚ ਸਿੰਦਰਪਾਲ ਸ਼ਰਮਾ ਨੇ ਦੱਸਿਆ ਕਿ ਪਿੰਡ ਵਾਸੀ ਜੋਗਾ ਸਿੰਘ (42) ਪੁੱਤਰ ਮੇਘਾ ਸਿੰਘ, ਜੋ ਮਿਹਨਤ ਮਜ਼ਦੂਰੀ ਕਰਦਾ ਸੀ। ਉਹ ਗ਼ਰੀਬੀ ਦੇ ਚੱਲਦਿਆਂ ਆਰਥਿਕ ਤੰਗੀ ਕਾਰਨ ਮੁਸ਼ਕਿਲ ਨਾਲ ਆਪਣੇ ਘਰ ਦਾ ਗੁਜ਼ਾਰਾ ਚਲਾ ਰਿਹਾ ਸੀ। ਪਰਿਵਾਰ ਅਨੁਸਾਰ ਉਸ ਦੇ ਸਿਰ 3 ਲੱਖ ਰੁਪਏ ਕਰੀਬ ਦਾ ਕਰਜ਼ਾ ਸੀ ਤੇ ਇਸੇ ਪ੍ਰੇਸ਼ਾਨੀ ਦੇ ਚੱਲਦਿਆਂ ਉਸ ਨੇ ਪਿੰਡ ਭੱਟੀਵਾਲ ਖੁਰਦ ਨੇੜੇ ਨਹਿਰ ’ਚ ਛਾਲ ਮਾਰ ਦਿੱਤੀ ਸੀ।

ਇਹ ਖ਼ਬਰ ਵੀ ਪੜ੍ਹੋ : ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ’ਚ ਬਿਕਰਮ ਮਜੀਠੀਆ ਨੇ ਪੰਜਾਬ ਸਰਕਾਰ ਤੇ ਭਾਜਪਾ ’ਤੇ ਚੁੱਕੇ ਸਵਾਲ (ਵੀਡੀਓ)

ਉਨ੍ਹਾਂ ਦੱਸਿਆ ਕਿ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਨੇ ਆਪਣੇ ਪੱਧਰ ’ਤੇ ਨਹਿਰ ’ਚੋਂ ਜੋਗਾ ਸਿੰਘ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਸੀ ਤੇ ਭਾਲ ਦੌਰਾਨ ਉਸ ਦੀ ਲਾਸ਼ ਪਿੰਡ ਨੇੜੇ ਨਹਿਰ ਦੇ ਪਿੱਲਰਾਂ ’ਚ ਫਸੀ ਮਿਲੀ। ਪਰਿਵਾਰ ਵੱਲੋਂ ਅੱਜ ਸਵੇਰੇ ਮ੍ਰਿਤਕ ਦਾ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਆਪਣੇ ਪਿੱਛੇ ਵਿਧਵਾ ਤੋਂ ਇਲਾਵਾ 2 ਬੱਚੇ ਛੱਡ ਗਿਆ। ਉਧਰ, ਮਾਮਲੇ ਸਬੰਧੀ ਪੁਲਸ ਨੇ ਧਾਰਾ 174 ਤਹਿਤ ਕਾਰਵਾਈ ਅਮਲ ’ਚ ਲਿਆਂਦੀ। 

ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ASI ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ


Manoj

Content Editor

Related News