ਬਰਨਾਲਾ ''ਚ ਬੇਨਕਾਬ ਹੋਇਆ ਦੇਹ ਵਪਾਰ ਦਾ ਅੱਡਾ, ਅਜਿਹੀ ਹਾਲਤ ''ਚ ਮਿਲਿਆ ਰੰਗਰਲੀਆਂ ਮਨਾਉਂਦਾ ਜੋੜਾ

12/09/2017 7:13:36 PM

ਬਰਨਾਲਾ (ਵਿਵੇਕ ਸਿੰਧਵਾਨੀ, ਰਵੀ) : ਬਰਨਾਲਾ ਪੁਲਸ ਨੇ ਜਿਸਮਫਰੋਸ਼ੀ ਦਾ ਨਾਜਾਇਜ਼ ਧੰਦਾ ਕਰਵਾਉਣ ਦੇ ਮਾਮਲੇ ਵਿਚ ਇਕ ਔਰਤ ਖਿਲਾਫ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਮਹਿਲਾ ਇੰਸਪੈਕਟਰ ਜਸਵਿੰਦਰ ਕੌਰ ਨਿਗਰਾਨ ਅਫਸਰ ਵੂਮੈਨ ਸੈਲ ਬਰਨਾਲਾ ਨੇ ਦੱਸਿਆ ਕਿ ਉਹ ਦੌਰਾਨੇ ਗਸ਼ਤ ਬਾਹੱਦ ਸੇਖਾ ਫਾਟਕ ਬਰਨਾਲਾ ਕੋਲ ਮੌਜੂਦ ਸੀ ਤਾਂ ਮੁਖਬਰ ਖਾਸ ਨੇ ਇਤਲਾਹ ਦਿੱਤੀ ਕਿ ਪਰਮਜੀਤ ਕੌਰ ਪਤਨੀ ਨਿਰਮਲ ਸਿੰਘ ਵਾਸੀ ਰਾਮਦਾਸ ਨਗਰ ਬਰਨਾਲਾ ਆਪਣੇ ਰਿਹਾਇਸ਼ੀ ਕਮਰੇ ਵਿਚ ਔਰਤਾਂ ਅਤੇ ਮਰਦਾਂ ਨੂੰ ਬੁਲਾ ਕੇ ਜਿਸਮਫਿਰੋਸ਼ੀ ਦਾ ਧੰਦਾ ਕਰਵਾਉਂਦੀ ਹੈ ਅਤੇ ਉਹਨਾਂ ਤੋਂ ਪੈਸੇ ਵਸੂਲਦੀ ਹੈ।
ਇਸ ਸੂਚਨਾ ਦੇ ਆਧਾਰ 'ਤੇ ਜਦੋਂ ਪੁਲਸ ਨੇ ਮੌਕੇ 'ਤੇ ਰੇਡ ਕੀਤੀ ਤਾਂ ਪਰਮਵੀਰ ਕੌਰ ਪਤਨੀ ਕੁਲਵਿੰਦਰ ਸਿੰਘ ਵਾਸੀ ਮੁੰਮ ਅਤੇ ਰਮਨਦੀਪ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਦੀਵਾਨਾ ਨੂੰ ਇਤਰਾਜ਼ਯੋਗ ਹਾਲਤ ਵਿਚ ਕਾਬੂ ਕਰ ਲਿਆ। ਪੁਲਸ ਨੇ ਉਕਤ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News