ਪੰਜਾਬ ''ਚ ਦੇਹ ਵਪਾਰ ਦਾ ਪਰਦਾਫਾਸ਼, ਰੰਗਰਲੀਆਂ ਮਨਾਉਂਦੇ ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ ''ਚ ਫੜ੍ਹਿਆ
Thursday, Nov 07, 2024 - 06:37 PM (IST)

ਰੂਪਨਗਰ (ਵਿਜੇ ਸ਼ਰਮਾ)-ਸਦਰ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਅਚਾਨਕ ਛਾਪਾਮਾਰੀ ਕਰਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰਦਿਆਂ 2 ਹੋਟਲਾਂ ਵਿਚੋਂ 10 ਮੁੰਡੇ-ਕੁੜੀਆਂ ਨੂੰ ਇਤਰਾਜ਼ਯੋਗ ਹਾਲਾਤ ਵਿਚ ਨੂੰ ਕਾਬੂ ਕੀਤਾ ਹੈ। ਸਦਰ ਪੁਲਸ ਨੇ 3 ਵਿਅਕਤੀਆਂ ਵਿਰੁੱਧ ਐੱਫ਼. ਆਈ. ਆਰ. ਦਰਜ ਕਰ ਲਈ ਹੈ ਅਤੇ ਬਾਕੀ ਵਿਰੁੱਧ ਜਾਂਚ ਚੱਲ ਰਹੀ ਹੈ।
ਮਿਲੀ ਜਾਣਕਾਰੀ ਮੁਤਾਬਕ ਰੂਪਨਗਰ ਦੇ ਪਿੰਡ ਖੁਆਸਪੁਰਾ ਲਾਗੇ ਹਾਈਵੇਅ ’ਤੇ ਸਦਰ ਪੁਲਸ ਨੇ ਇਕ ਗੁਪਤਾ ਸੂਚਨਾ ਮਿਲਣ ’ਤੇ ਦੋ ਹੋਟਲਾਂ ਵਿਚ ਅਚਾਨਕ ਛਾਪਾ ਮਾਰਿਆ, ਜਿੱਥੋਂ 10 ਮੁੰਡੇ ਅਤੇ ਕੁੜੀਆਂ ਇਤਰਾਜ਼ਯੋਗ ਹਾਲਤ ’ਚ ਬਰਾਮਦ ਕਰ ਲਏ ਹਨ। ਐੱਚ. ਐੱਚ. ਓ. ਥਾਣਾ ਸਦਰ ਸਦਰ ਸਿਮਰਨਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਹੁਣ ਤੱਕ 3 ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ, ਜਦਕਿ ਕੁੜੀਆਂ ਨੂੰ ਮੈਡੀਕਲ ਜਾਂਚ ਲਈ ਸਿਵਲ ਹਸਪਤਾਲ ਰੂਪਨਗਰ ਭੇਜ ਦਿੱਤਾ ਹੈ ਅਤੇ ਡਾਕਟਰੀ ਰਿਪੋਰਟ ਆਉਣ ਮਗਰੋਂ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਸਰਕਾਰੀ ਬੱਸਾਂ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਆਉਣ ਵਾਲੇ ਦਿਨਾਂ 'ਚ ਝਲਣੀ ਪੈ ਸਕਦੀ ਹੈ ਪਰੇਸ਼ਾਨੀ
ਉਨ੍ਹਾਂ ਦੱਸਿਆ ਕਿ ਪੁਲਸ ਨੂੰ ਕਾਫ਼ੀ ਸਮੇਂ ਤੋਂ ਰੂਪਨਗਰ-ਨੰਗਲ ਹਾਈਵੇਅ ’ਤੇ ਚੱਲ ਰਹੇ ਕੁਝ ਹੋਟਲਾਂ ’ਚ ਜਿਸਮਫ਼ਰੋਸ਼ੀ ਦਾ ਧੰਦਾ ਕਰਨ ਸਬੰਧੀ ਸ਼ਿਕਾਇਤਾਂ ਮਿਲੀਆਂ ਸਨ ਪਰ ਬੀਤੇ ਦਿਨ ਠੋਸ ਜਾਣਕਾਰੀ ਮਗਰੋਂ ਪੁਲਸ ਟੀਮਾਂ ਨੇ ਮੌਕੇ ’ਤੇ ਜਾ ਕੇ ਛਾਪੇਮਾਰੀ ਕੀਤੀ ਅਤੇ ਸਫ਼ਲਤਾ ਪ੍ਰਾਪਤ ਕੀਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ 'ਚ ਪੁਲਸ ਤੇ ਬਦਮਾਸ਼ਾਂ ਵਿਚਾਲੇ ਫਾਇਰਿੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8