ਦੇਹ ਵਪਾਰ ਦੇ ਅੱਡੇ ''ਤੇ ਰੇਡ ਕਰਨ ਪਹੁੰਚੀ ਪੁਲਸ ਦੇ ਉੱਡੇ ਹੋਸ਼, ਦੋ ਕੁੜੀਆਂ ਤੇ 15 ਮੁੰਡੇ ਗ੍ਰਿਫ਼ਤਾਰ

Thursday, Sep 12, 2024 - 06:33 PM (IST)

ਦੇਹ ਵਪਾਰ ਦੇ ਅੱਡੇ ''ਤੇ ਰੇਡ ਕਰਨ ਪਹੁੰਚੀ ਪੁਲਸ ਦੇ ਉੱਡੇ ਹੋਸ਼, ਦੋ ਕੁੜੀਆਂ ਤੇ 15 ਮੁੰਡੇ ਗ੍ਰਿਫ਼ਤਾਰ

ਪਠਾਨਕੋਟ (ਠਾਕੁਰ) : ਪਠਾਨਕੋਟ ਦੇ ਡਾਕੀ ਇਲਾਕੇ ਵਿਚ ਇਕ ਔਰਤ ਵੱਲੋਂ ਸ਼ਰੇਆਮ ਆਪਣੇ ਘਰ ਵਿਚ ਦੇਹ ਵਪਾਰ ਦਾ ਧੰਦਾ ਕਰਵਾਇਆ ਜਾ ਰਿਹਾ ਸੀ, ਜਿਸ ਦੀ ਸ਼ਿਕਾਇਤ ਸਥਾਨਕ ਲੋਕਾਂ ਵੱਲੋਂ ਪੁਲਸ ਨੂੰ ਦਿੱਤੀ ਗਈ ਅਤੇ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਛਾਪੇਮਾਰੀ ਕਰਕੇ ਦੇਹ ਵਪਾਰ ਦਾ ਧੰਦਾ ਕਰਵਾਉਣ ਵਾਲੀ ਸਰਗਨਾ ਦੇ ਸਣੇ ਦੋ ਔਰਤਾਂ ਨੂੰ ਕਾਬੂ ਕੀਤਾ। ਪੁਲਸ ਨੇ ਮੌਕੇ ਤੋਂ 15 ਮੁੰਡਿਆਂ ਨੂੰ ਗ੍ਰਿਫਤਾਰ ਕੀਤਾ। ਇਸ ਸਬੰਧੀ ਜਦੋਂ ਡੀ. ਐੱਸ. ਪੀ. ਪਠਾਨਕੋਟ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਉਨ੍ਹਾਂ ਕੋਲ ਸ਼ਿਕਾਇਤਾਂ ਆ ਰਹੀਆਂ ਸੀ ਕਿ ਸ਼ਹਿਰ ਦੇ ਡਾਕੀ ਇਲਾਕੇ ਵਿਚ ਕੁਝ ਔਰਤਾਂ ਵੱਲੋਂ ਦੇਹ ਵਪਾਰ ਦਾ ਧੰਦਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਖ਼ਤਰੇ ਦੀ ਘੰਟੀ, ਪੰਜਾਬ 'ਚ ਨਵਾਂ ਕਾਨੂੰਨ ਲਾਗੂ, 5 ਹਜ਼ਾਰ ਦਾ ਚਲਾਨ, ਪਾਸਪੋਰਟ 'ਚ ਵੀ ਆਵੇਗੀ ਦਿੱਕਤ

ਉਨ੍ਹਾਂ ਦੱਸਿਆ ਕਿ ਬੀਤੀ ਰਾਤ ਵੀ ਅਜਿਹੀ ਹੀ ਇਕ ਸ਼ਿਕਾਇਤ ਮਿਲੀ ਸੀ, ਜਿਸ ਦੇ ਚੱਲਦੇ ਪੁਲਸ ਨੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ ਪੁਲਸ ਨੇ ਦੋ ਔਰਤਾਂ ਸਣੇ 15 ਮੁੰਡਿਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਰਾਸ਼ਨ ਕਾਰਡ ਵਾਲਿਓ ਕਰ ਲਓ ਇਹ ਕੰਮ, ਨਹੀਂ ਤਾਂ ਬੰਦ ਹੋ ਜਾਵੇਗੀ ਕਣਕ ਮਿਲਣੀ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Gurminder Singh

Content Editor

Related News