ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸਸਕਾਰ ਮੌਕੇ ਮਾਂ ਦੇ ਕਲੇਜਾ ਪਾੜਦੇ ਬੋਲ, 'ਮੇਰਾ ਪੁੱਤ ਮੇਰੀ ਝੋਲੀ ਪਾ ਦਿਓ' (ਵੀਡੀਓ)

Friday, Oct 10, 2025 - 04:01 PM (IST)

ਬਾਡੀ ਬਿਲਡਰ ਵਰਿੰਦਰ ਘੁੰਮਣ ਦੇ ਸਸਕਾਰ ਮੌਕੇ ਮਾਂ ਦੇ ਕਲੇਜਾ ਪਾੜਦੇ ਬੋਲ, 'ਮੇਰਾ ਪੁੱਤ ਮੇਰੀ ਝੋਲੀ ਪਾ ਦਿਓ' (ਵੀਡੀਓ)

ਜਲੰਧਰ (ਵੈੱਬ ਡੈਸਕ)- ਪੰਜਾਬ ਦੇ ਬਾਡੀ ਬਿਲਡਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ। ਵਰਿੰਦਰ ਘੁੰਮਣ ਦਾ ਅੰਤਿਮ ਸੰਸਕਾਰ ਅੱਜ ਜਲੰਧਰ ਦੇ ਮਾਡਲ ਟਾਊਨ ਵਿਖੇ ਸ਼ਮਸ਼ਾਨ ਘਾਟ 'ਚ ਕਰ ਦਿੱਤਾ ਗਿਆ ਹੈ।  ਵਰਿੰਦਰ ਘੁੰਮਣ ਨੂੰ ਅੰਤਿਮ ਵਿਦਾਈ ਦੇਣ ਲਈ ਲੋਕਾਂ ਦਾ ਹੜ੍ਹ ਆ ਗਿਆ। ਜਿੱਥੇ ਪਰਿਵਾਰ ਪੁੱਤ ਦੀ ਅਰਥੀ ਨੂੰ ਵੇਖ ਭੁੱਬਾਂ ਮਾਰ ਰੋਇਆ, ਉਥੇ ਹੀ ਹਰ ਕਿਸੇ ਦੀ ਅੱਖ ਨਮ ਨਜ਼ਰ ਆਈ। ਇਸ ਦੌਰਾਨ ਮਾਂ ਰੋਂਦੇ ਹੋਏ ਇਹੀ ਕਹਿ ਰਹੀ ਸੀ ਕਿ ਹਾਏ ਮੇਰਾ ਵਰਿੰਦਰ ਪਾਲ ਮੋੜ ਦਿਓ..ਮੇਰਾ ਪੁੱਤ ਝੋਲੀ ਪਾ ਦਿਓ। ਸੜਕ ਉਤੇ ਲਿਪਟ-ਲਿਪਟ ਕੇ ਮਾਂ ਆਪਣੇ ਪੁੱਤ ਨੂੰ ਆਵਜ਼ਾਂ ਮਾਰਦੀ ਰਹੀ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਸਿਆਸੀ ਹਸਤੀਆਂ ਸਮੇਤ ਕਈ ਆਗੂ ਮੌਜੂਦ ਰਹੇ। 

ਇਹ ਵੀ ਪੜ੍ਹੋ: ਪੰਜ ਤੱਤਾਂ 'ਚ ਵਿਲੀਨ ਹੋਏ ਬਾਡੀ ਬਿਲਡਰ ਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

PunjabKesari

ਦੱਸ ਦੇਈਏ ਕਿ ਜਲੰਧਰ ਦੇ ਬਸਤੀ ਸ਼ੇਖ ਦੇ ਘਈ ਨਗਰ ਦੇ ਰਹਿਣ ਵਾਲੇ ਘੁੰਮਣ ਦੀ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿੱਚ ਬੀਤੇ ਦਿਨ ਇਕ ਆਪ੍ਰੇਸ਼ਨ ਦੌਰਾਨ ਦੋ ਵਾਰ ਦਿਲ ਦਾ ਦੌਰਾ ਪਿਆ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਮ੍ਰਿਤਕ ਦੇ ਸਮਰਥਕਾਂ ਨੇ ਡਾਕਟਰਾਂ ’ਤੇ ਗਲਤ ਢੰਗ ਨਾਲ ਆਪ੍ਰੇਸ਼ਨ ਕਰਨ ਦਾ ਦੋਸ਼ ਲਾਉਂਦੇ ਹੋਏ ਹਸਪਤਾਲ ਵਿਚ ਹੰਗਾਮਾ ਕੀਤਾ। ਦਰਅਸਲ, ਵਰਿੰਦਰ ਆਪਣੇ ਬਾਈਸੈਪਸ ਦੀ ਇਕ ਛੋਟੀ ਜਿਹੀ ਸਰਜਰੀ ਲਈ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਸੀ। ਦੱਸਿਆ ਜਾ ਰਿਹਾ ਹੈ ਕਿ ਸਰਜਰੀ ਦੌਰਾਨ ਉਸ ਨੂੰ ਦੋ ਦਿਲ ਦੇ ਦੌਰੇ ਪਏ ਅਤੇ ਲਗਭਗ 53 ਸਾਲ ਦੀ ਉਮਰ ਵਿਚ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ:  ਜਲੰਧਰ 'ਚ ਬਾਡੀ ਬਿਲਡਰ ਵਰਿੰਦਰ ਸਿੰਘ ਘੁੰਮਣ ਦੀ ਅੰਤਿਮ ਯਾਤਰਾ ਸ਼ੁਰੂ, ਆਖਰੀ ਸਫ਼ਰ 'ਚ ਆ ਗਿਆ ਲੋਕਾਂ ਦਾ ਹੜ੍ਹ

PunjabKesari

ਉਨ੍ਹਾਂ ਦੇ ਭਤੀਜੇ ਹਰਮਨਜੀਤ ਸਿੰਘ ਨੇ ਦੱਸਿਆ ਸੀ ਕਿ ਉਨ੍ਹਾਂ ਦੇ ਤਾਏ ਘੁੰਮਣ ਦਾ ਡੋਲਾ ਬੰਪ ਕਰ ਰਿਹਾ ਸੀ, ਜਿਸ ਕਾਰਨ ਉਹ ਮਸਲਜ਼ ਦਾ ਆਪ੍ਰੇਸ਼ਨ ਕਰਵਾਉਣ ਲਈ ਫੋਰਟਿਸ ਹਸਪਤਾਲ ਗਏ ਸਨ। ਉਨ੍ਹਾਂ ਦੇ ਮੈਨੇਜਰ ਯਾਦਵਿੰਦਰ ਸਿੰਘ, ਜੋ ਉਸ ਸਮੇਂ ਦੁਬਈ ਵਿੱਚ ਸਨ, ਨੇ ਵੀ ਦੱਸਿਆ ਕਿ ਵਰਿੰਦਰ ਕੁਝ ਸਮੇਂ ਤੋਂ ਦਰਦ ਦੀ ਸ਼ਿਕਾਇਤ ਕਰ ਰਹੇ ਸਨ। ਇਸ ਦੁਖਦਾਈ ਘਟਨਾ 'ਤੇ ਇਕ ਮੰਤਰੀ ਨੇ ਕਿਹਾ ਹੈ ਕਿ ਮੌਤ ਦੀ ਜਾਂਚ ਕੀਤੀ ਜਾਵੇਗੀ।

PunjabKesari

ਲਾਪਰਵਾਹੀ ਦੇ ਦੋਸ਼ ਅਤੇ ਹਸਪਤਾਲ ਦਾ ਜਵਾਬ
ਘੁੰਮਣ ਦੇ ਦੋਸਤਾਂ ਨੇ ਹਸਪਤਾਲ ਪ੍ਰਸ਼ਾਸਨ 'ਤੇ ਲਾਪਰਵਾਹੀ ਵਰਤਣ ਦਾ ਦੋਸ਼ ਲਾਇਆ ਹੈ। ਦੋਸਤਾਂ ਦਾ ਦੋਸ਼ ਹੈ ਕਿ ਆਪ੍ਰੇਸ਼ਨ ਦੌਰਾਨ ਘੁੰਮਣ ਦੀ ਬਾਡੀ ਨੀਲੀ ਪੈ ਗਈ ਸੀ। ਇਸ ਮਾਮਲੇ ਨੂੰ ਲੈ ਕੇ ਦੋਸਤਾਂ ਅਤੇ ਡਾਕਟਰਾਂ ਵਿਚਕਾਰ ਬਹਿਸ ਵੀ ਹੋਈ। ਉਥੇ ਹੀ ਡਾਕਟਰ ਅਨਿਕੇਤ ਨੇ ਦੱਸਿਆ ਕਿ ਆਪ੍ਰੇਸ਼ਨ ਦੌਰਾਨ ਅਤੇ ਬਾਅਦ ਵਿੱਚ ਦਿੱਤੀਆਂ ਗਈਆਂ ਸਾਰੀਆਂ ਦਵਾਈਆਂ ਦਾ ਰਿਕਾਰਡ ਫਾਈਲ ਵਿੱਚ ਦਰਜ ਹੈ। ਜਦੋਂ ਦੋਸਤਾਂ ਨੇ ਸੀ. ਸੀ. ਟੀ. ਵੀ. ਫੁਟੇਜ ਦੀ ਮੰਗ ਕੀਤੀ ਤਾਂ ਹਸਪਤਾਲ ਨੇ ਦੱਸਿਆ ਕਿ ਆਪ੍ਰੇਸ਼ਨ ਥੀਏਟਰ ਵਿੱਚ ਕੈਮਰਾ ਨਹੀਂ ਹੈ। ਸਿਰਫ਼ ਬਾਹਰ ਦੀ ਫੁਟੇਜ ਉਪਲੱਬਧ ਹੈ, ਜਿਸ ਵਿੱਚ ਵੀ ਘੁੰਮਣ ਦਾ ਬੈੱਡ ਨਜ਼ਰ ਨਹੀਂ ਆਉਂਦਾ। ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਰੋਮੀ ਨੇ ਕਿਹਾ ਕਿ ਮੈਡੀਕਲ ਬੁਲੇਟਿਨ ਜਲਦੀ ਜਾਰੀ ਕੀਤਾ ਜਾਵੇਗਾ ਅਤੇ ਫਿਲਹਾਲ ਕੁਝ ਵੀ ਕਹਿਣਾ ਜਲਦਬਾਜ਼ੀ ਹੋਵੇਗੀ। ਫਿਲਹਾਲ ਪੁਲਸ ਜਾਂ ਪਰਿਵਾਰ ਵੱਲੋਂ ਇਸ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਗਿਆ ਹੈ।

PunjabKesari

ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਪ੍ਰਵਾਸੀ ਦਾ ਫਿਰ ਸ਼ਰਮਨਾਕ ਕਾਰਾ! ਮੁੰਡੇ ਨੂੰ ਕਬਰਿਸਤਾਨ ਲਿਜਾ ਕੇ...

ਜ਼ਿਕਰਯੋਗ ਹੈ ਕਿ ਵਰਿੰਦਰ ਸਿੰਘ ਘੁੰਮਣ ਬਾਲੀਵੁੱਡ ਤੇ ਪੰਜਾਬੀ ਸਿਨੇਮਾ ਦੇ ਇਕ ਜਾਣੇ-ਪਛਾਣੇ ਅਦਾਕਾਰ ਸਨ। ਉਹ ਅਦਾਕਾਰ ਸਲਮਾਨ ਖਾਨ ਨਾਲ ਟਾਈਗਰ-3 ਵਰਗੀਆਂ ਕਈ ਫਿਲਮਾਂ ਵਿਚ ਅਹਿਮ ਭੂਮਿਕਾਵਾਂ ਲਈ ਜਾਣੇ ਜਾਂਦੇ ਸਨ। ਉਨ੍ਹਾਂ ਦੀ ਮੌਤ ਦੇ ਕਾਰਨ ਦੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋਈ ਹੈ ਪਰ ਸ਼ੁਰੂਆਤੀ ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ। ਵਰਿੰਦਰ ਨੇ 2009 ਵਿਚ ਮਿਸਟਰ ਇੰਡੀਆ ਦਾ ਖਿਤਾਬ ਜਿੱਤਿਆ ਸੀ ਤੇ ਮਿਸਟਰ ਏਸ਼ੀਆ ’ਚ ਦੂਜੇ ਸਥਾਨ ’ਤੇ ਰਿਹਾ ਸੀ।

PunjabKesari

ਇਹ ਵੀ ਪੜ੍ਹੋ: ਪੰਜਾਬ ਦੇ ਇਸ SHO 'ਤੇ ਹੋ ਗਈ ਵੱਡੀ ਕਾਰਵਾਈ, ਮਹਿਲਾ ਕਮਿਸ਼ਨ ਵੱਲੋਂ ਨੋਟਿਸ ਜਾਰੀ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News