ਬੋਹਾ ਦੇ ਕੌਂਸਲਰ ਸੁਨੀਲ ਕੁਮਾਰ ਕਾਂਗਰਸ ਪਾਰਟੀ ''ਚ ਹੋਏ ਸ਼ਾਮਲ

Sunday, Jan 28, 2018 - 06:32 PM (IST)

ਬੋਹਾ ਦੇ ਕੌਂਸਲਰ ਸੁਨੀਲ ਕੁਮਾਰ ਕਾਂਗਰਸ ਪਾਰਟੀ ''ਚ ਹੋਏ ਸ਼ਾਮਲ

ਬੋਹਾ (ਮਨਜੀਤ)— ਮਾਨਸਾ ਜ਼ਿਲੇ 'ਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਕੌਂਸਲਰ ਸੁਨੀਲ ਕੁਮਾਰ ਗੋਇਲ ਆਪਣੇ ਸਾਥੀਆਂ ਸਮੇਤ ਚੰਡੀਗੜ੍ਹ ਵਿਖੇ ਪਿਛਲੇ ਦਿਨੀ ਕਾਂਗਰਸ ਪਾਰਟੀ 'ਚ ਬੋਹਾ ਦੇ ਸੀਨੀਅਰੀ ਕਾਂਗਰਸੀ ਆਗੂ ਨਵੀਨ ਕੁਮਾਰ ਕਾਲਾ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ 'ਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪਾਰਟੀ 'ਚ ਸ਼ਾਮਲ ਕਰਨ ਲਈ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਕੁਮਾਰ ਜਾਖੜ ਐੱਮ. ਪੀ. ਨੇ ਕਾਂਗਰਸ ਪਾਰਟੀ ਦੇ ਨਿਸ਼ਾਨ ਵਾਲਾ ਸਿਰੋਪਾਓ ਪਾ ਕੇ ਸੁਸੀਲ ਕੁਮਾਰ ਨੂੰ ਸ਼ਾਮਲ ਕੀਤਾ। 
ਕੌਂਸਲਰ ਸੁਨੀਲ ਕੁਮਾਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁਖ ਮੰਤਰੀ ਪੰਜਾਬ ਦੀਆਂ ਲੋਕ ਪੱਖੀ ਨੀਤੀਆਂ ਨੂੰ ਦੇਖਦਿਆਂ ਹੋਇਆਂ ਉਨ੍ਹਾਂ ਨੇ ਘਰ ਵਾਪਸੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਉਹ ਕਾਂਗਰਸ ਪਾਰਟੀ 'ਚ ਆਪਣੀਆਂ ਸੇਵਾਵਾਂ ਨਿਭਾ ਚੁੱਕਾ ਹੈ। ਨਵੀਨ ਕੁਮਾਰ ਕਾਲਾ ਨੇ ਕਿਹਾ ਕਿ ਕੌਂਸਲਰ ਸੁਨੀਲ ਕੁਮਾਰ ਦੇ ਪਾਰਟੀ 'ਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਬਲ ਮਿਲਿਆ ਹੈ। ਇਸ ਮੌਕੇ ਕਾਂਗਰਸ ਪਾਰਟੀ ਦੇ ਸੀਨੀਅਰੀ ਨੇਤਾ ਹਰਪ੍ਰੀਤ ਸਿੰਘ ਪਿਆਰੀ ਵੀ ਮੌਜੂਦ ਸਨ।


Related News