ਬੋਹਾ ਪੁਲਸ ਨੇ ਹਰਿਆਣਾ-ਪੰਜਾਬ ਬਾਰਡਰ ’ਤੇ ਵਧਾਈ ਚੌਕਸੀ
Thursday, Dec 05, 2024 - 11:26 AM (IST)
ਬੋਹਾ (ਅਮਨਦੀਪ) : ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਨਿਰਦੇਸ਼ਾਂ 'ਤੇ ਪੰਜਾਬ-ਹਰਿਆਣਾ ਬਾਰਡਰ ’ਤੇ ਬੋਹਾ ਪੁਲਸ ਨੇ ਸਖ਼ਤ ਪਹਿਰਾ ਦੇਣਾ ਸ਼ੁਰੂ ਕਰ ਦਿੱਤਾ ਤਾਂ ਕਿ ਕੋਈ ਵੀ ਸ਼ਰਾਰਤੀ ਅਨਸਰ ਬਾਹਰਲੇ ਸੂਬਿਆਂ ’ਚੋਂ ਨਸ਼ਾ ਲੈ ਕੇ ਪੰਜਾਬ ’ਚ ਨਾ ਵੜ ਸਕੇ।
ਥਾਣਾ ਬੋਹਾ ਮੁਖੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਪੁਲਸ ਵੱਲੋਂ ਸ਼ਰਾਰਤੀ ਅਨਸਰਾਂ ਖ਼ਿਲਾਫ਼ ਜਿੱਥੇ ਸਖ਼ਤ ਮੁਹਿੰਮ ਵਿੱਢੀ ਹੋਈ ਹੈ, ਉੱਥੇ ਪੰਜਾਬ ਦੇ ਬਾਰਡਰ ’ਤੇ ਸਥਿਤ ਕਸਬਾ ਬੋਹਾ ਨੂੰ ਨਸ਼ਿਆਂ ਪੱਖੋਂ ਸੁਰੱਖਿਅਤ ਰੱਖਣ ਲਈ ਪੁਲਸ ਹਰ ਸੰਭਵ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇ ਉਹ ਕਿੰਨੀ ਵੀ ਵੱਡੀ ਪਹੁੰਚ ਕਿਉਂ ਨਾ ਰੱਖਦਾ ਹੋਵੇ।