ਮਸ਼ਹੂਰ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਅੱਜ ਕਰਨਗੇ ਪ੍ਰੈਸ ਕਾਨਫਰੰਸ, ਕਰ ਸਕਦੈ ਨੇ ਵੱਡਾ ਐਲਾਨ

11/14/2021 10:05:45 AM

ਮੋਗਾ (ਗੋਪੀ ਰਾਊਕੇ) - ਕੋਰੋਨਾ ਕਾਲ ਵਿਚ ਲੋੜਵੰਦਾਂ ਦੀ ਸੇਵਾ ਕਰ ਕੇ ਵਿਸ਼ਵ ਪੱਧਰ ’ਤੇ ਆਪਣੀ ਵਿਲੱਖਣ ਪਛਾਣ ਬਣਾਉਣ ਵਾਲੇ ਬਾਲੀਵੁੱਡ ਅਦਾਕਾਰ ਸੋਨੂੰ ਸੂਦ ਵਲੋਂ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕੀਤੀ ਗਈ। ਇਸ ਮੁਲਾਕਾਤ ਤੋਂ ਬਾਅਦ ਜਿਉਂ ਹੀ ਸੋਨੂੰ ਸੂਦ ਆਪਣੇ ਜੱਦੀ ਸ਼ਹਿਰ ਮੋਗਾ ਪੁੱਜੇ ਤਾਂ ਸਿਆਸੀ ਗਲਿਆਰਿਆਂ ਵਿਚ ਉਨ੍ਹਾਂ ਦੀ ਭੈਣ ਮਾਲਵਿਕਾ ਸੂਦ ਅਤੇ ਪਰਿਵਾਰ ਦੇ ਕਿਸੇ ਸਿਆਸੀ ਧਿਰ ਵਿਚ ਸ਼ਾਮਲ ਹੋਣ ਦੀ ਚਰਚਾਵਾਂ ਦਾ ਬਾਜ਼ਾਰ ਗਰਮ ਹੋ ਗਿਆ। ਇਥੇ ਹੀ ਬੱਸ ਨਹੀਂ, ਸਾਰਾ ਦਿਨ ਖੁਫ਼ੀਆ ਤੰਤਰ ਵੀ ਉਨ੍ਹਾਂ ਦੇ ਰਾਜਸੀ ਧਿਰ ਦਾ ਹਿੱਸਾ ਬਣਨ ਸਬੰਧੀ ਸੂਚਨਾਵਾਂ ਇਕੱਤਰ ਕਰਨ ਵਿਚ ਰੁੱਝਿਆ ਰਿਹਾ। 

ਪੜ੍ਹੋ ਇਹ ਵੀ ਖ਼ਬਰ ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਮਾਚਿਸ ਦੀ ਡੱਬੀ ਕਾਰਨ ਦੁਕਾਨਦਾਰ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ (ਤਸਵੀਰਾਂ)

ਮਿਲੀ ਜਾਣਕਾਰੀ ਅਨੁਸਾਰ ਅਦਾਕਾਰ ਸੋਨੂੰ ਸੂਦ ਨੇ 14 ਨਵੰਬਰ ਨੂੰ ਸਵੇਰੇ ਆਪਣੇ ਘਰ ਪ੍ਰੈੱਸ ਕਾਨਫਰੰਸ ਸੱਦੀ ਹੈ। ਇਸ ਕਾਨਫਰੰਸ ਵਿਚ ਅਦਾਕਾਰ ਵੱਲੋਂ ਆਪਣੀ ਭਵਿੱਖ ਦੀ ਰਣਨੀਤੀ ਸਬੰਧੀ ਦੱਸਿਆ ਜਾ ਸਕਦਾ ਹੈ। ਇਸ ਤੋਂ ਬਾਅਦ ਸੋਨੂੰ ਸੂਦ ਨਾਲ ਮੋਗਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਮੀਟਿੰਗ ਕਰ ਕੇ ਉਨ੍ਹਾਂ ਦੇ ਘਰ ਮੂਹਰੇ ਪੁਲਸ ਸੁਰੱਖਿਆ ਵਧਾ ਦਿੱਤੀ ਹੈ। ਬੀਤੇ ਦਿਨ ਖ਼ਬਰ ਇਹ ਫ਼ੈਲ ਰਹੀ ਸੀ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਦਾਕਾਰ ਸੋਨੂੰ ਸੂਦ ਦੇ ਘਰ ਪੁੱਜ ਰਹੇ ਹਨ ਪਰ ਉਹ ਨਹੀਂ ਆਏ। 

ਪੜ੍ਹੋ ਇਹ ਵੀ ਖ਼ਬਰ ਨਵਜੰਮੇ ਗੰਭੀਰ ਬੱਚਿਆਂ ਦੀ ਕੀਮਤੀ ਜਾਨ ਬਚਾਉਣ ਲਈ ਪੰਜਾਬ ਦੇ ਇਸ ਪ੍ਰਸਿੱਧ ਹਸਪਤਾਲ ’ਚ ਨਹੀਂ ਹੈ ਵੈਂਟੀਲੇਟਰ

ਨੋਟ - ਸੋਨੂੰ ਸੂਦ ਕੀ ਸਿਆਸਤ ’ਚ ਆਉਣਗੇ, ਕੁਮੈਂਟ ਕਰਕੇ ਦਿਓ ਜਵਾਬ...


rajwinder kaur

Content Editor

Related News