ਕੰਗਨਾ ਰਣੌਤ ਖ਼ਿਲਾਫ਼ ਮੁੜ ਸਿੱਖਾਂ ਨੇ ਖੋਲਿਆ ਮੋਰਚਾ, ਕਰ 'ਤਾ ਸਖ਼ਤ ਵਿਰੋਧ
Thursday, Nov 21, 2024 - 02:28 PM (IST)
ਐਂਟਰਟੇਨਮੈਂਟ ਡੈਸਕ : ਅਦਾਕਾਰਾ ਤੇ ਸੰਸਦ ਮੈਂਬਰ ਕੰਗਨਾ ਰਣੌਤ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕੰਗਨਾ ਦੀ ਅਗਲੇ ਸਾਲ 17 ਜਨਵਰੀ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਐਮਰਜੈਂਸੀ' ਦਾ ਸਿੱਖ ਜਥੇਬੰਦੀਆਂ ਨੇ ਮੁੜ ਵਿਰੋਧ ਸ਼ੁਰੂ ਕਰ ਦਿੱਤਾ ਹੈ। ਬੇਸ਼ੱਕ ਸੈਂਸਰ ਬੋਰਡ ਨੇ ਕੁਝ ਸੀਨ ਕੱਟ ਕੇ ਫ਼ਿਲਮ ਨੂੰ ਹਰੀ ਝੰਡੀ ਦੇ ਦਿੱਤੀ ਹੈ ਪਰ ਸਿੱਖ ਸਮਾਜ ਹਾਲੇ ਵੀ ਫ਼ਿਲਮ ਖ਼ਿਲਾਫ਼ ਡਟਿਆ ਹੋਇਆ ਹੈ।
ਵੱਖ-ਵੱਖ ਸਿੱਖ ਜਥੇਬੰਦੀਆਂ ਨੇ ਜਤਾਇਆ ਇਤਰਾਜ਼
ਦੱਸ ਦਈਏ ਕਿ ਜਦੋਂ 14 ਅਗਸਤ ਨੂੰ ਇਸ ਫ਼ਿਲਮ ਦਾ ਟੀਜ਼ਰ ਰਿਲੀਜ਼ ਹੋਇਆ ਸੀ। ਉਸ ਵੇਲੇ ਨਾ ਸਿਰਫ਼ ਅਕਾਲ ਤਖ਼ਤ ਸਾਹਿਬ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਗੋਂ ਵੱਖ-ਵੱਖ ਸਿੱਖ ਜਥੇਬੰਦੀਆਂ ਇਹ ਇਤਰਾਜ਼ ਕੀਤਾ ਸੀ ਕਿ ਇਸ ਫ਼ਿਲਮ 'ਚ ਸਿੱਖਾਂ ਦੇ ਅਕਸ ਨੂੰ ਮਾੜਾ ਦਰਸਾਇਆ ਗਿਆ ਹੈ। ਇਸ ਤੋਂ ਬਾਅਦ 6 ਸਤੰਬਰ ਨੂੰ ਫ਼ਿਲਮ ਦੀ ਰਿਲੀਜ਼ਿੰਗ ਨੂੰ ਟਾਲ ਦਿੱਤਾ ਸੀ।
ਇਹ ਖ਼ਬਰ ਵੀ ਪੜ੍ਹੋ - ਮੁੱਖ ਮੰਤਰੀ ਨੇ ਫ਼ਿਲਮ ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਹਰ ਪਾਸੇ ਹੋਣ ਲੱਗੀ ਚਰਚਾ
ਸ਼੍ਰੋਮਣੀ ਕਮੇਟੀ ਕਰਦੀ ਸਖ਼ਤ ਵਿਰੋਧ
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਅਸ਼ਵਨੀ ਵੈਸ਼ਨਵ ਅਤੇ ਸੈਂਟਰਲ ਬੋਰਡ ਆਫ ਫ਼ਿਲਮ ਸਰਟੀਫਿਕੇਸ਼ਨ ਦੇ ਚੇਅਰਪਰਸਨ ਨੂੰ ਇਸ ਫ਼ਿਲਮ ’ਤੇ ਪਾਬੰਦੀ ਲਗਾਉਣ ਲਈ ਵੱਖ-ਵੱਖ ਪੱਤਰ ਲਿਖੇ ਸਨ। ਉਨ੍ਹਾਂ ਕਿਹਾ ਕਿ ਮਤੇ ਦੀਆਂ ਕਾਪੀਆਂ ਪੰਜਾਬ ਸਰਕਾਰ ਨੂੰ ਵੀ ਭੇਜ ਦਿੱਤੀਆਂ ਸਨ ਪਰ ਇਸ ’ਤੇ ਕੋਈ ਅਮਲ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਫ਼ਿਲਮ ਦੀ ਰਿਲੀਜ਼ ਦਾ ਸਖ਼ਤ ਵਿਰੋਧ ਕਰਦੀ ਹੈ।
ਇਹ ਖ਼ਬਰ ਵੀ ਪੜ੍ਹੋ - ਸ਼ਾਹਰੁਖ ਦੇ ਪੁੱਤਰ ਦੇ ਡੈਬਿਊ 'ਤੇ ਬੋਲੀ ਕੰਗਨਾ ਰਣੌਤ, ਸ਼ਰੇਆਮ ਲਿਖੀ ਇਹ ਗੱਲ
ਰੋਕ ਲਾਉਣ ਦੀ ਕੀਤੀ ਸੀ ਮੰਗ
ਦਰਅਸਲ ਟੀਜ਼ਰ ਦੇ ਇੱਕ ਸੀਨ 'ਚ ਜਰਨੈਲ ਸਿੰਘ ਭਿੰਡਰਾਂਵਾਲੇ ਦੀ ਭੂਮਿਕਾ ਨਿਭਾਉਣ ਵਾਲੇ ਅਭਿਨੇਤਾ ਨੂੰ ਕਥਿਤ ਤੌਰ ’ਤੇ ਇੰਦਰਾ ਗਾਂਧੀ ਨਾਲ ਵਫ਼ਾਦਾਰੀ ਦਿਖਾਉਂਦੇ ਹੋਏ ਦਿਖਾਇਆ ਗਿਆ ਹੈ, ਜੋ ਕਿ ਵੱਖਰੇ ਸਿੱਖ ਰਾਜ ਦੇ ਬਦਲੇ ਕਾਂਗਰਸ ਪਾਰਟੀ ਲਈ ਵੋਟਾਂ ਦਾ ਵਾਅਦਾ ਕਰਦਾ ਹੈ। ਦੂਜੇ ਪਾਸੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਸ ਨੂੰ ‘ਸਿੱਖ ਵਿਰੋਧੀ ਫ਼ਿਲਮ’ ਕਰਾਰ ਦਿੰਦਿਆਂ ਇਸ ਦੀ ਰਿਲੀਜ਼ ’ਤੇ ਰੋਕ ਲਾਉਣ ਦੀ ਮੰਗ ਕੀਤੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।