ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਿਵਾਇਆ ਸੀਸ
Thursday, Apr 11, 2024 - 09:30 AM (IST)

ਅੰਮ੍ਰਿਤਸਰ (ਸਰਬਜੀਤ) ਬਾਲੀਵੁੱਡ ਅਦਾਕਾਰਾ ਨੇਹਾ ਧੂਪੀਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀ। ਇਸ ਮੌਕੇ ਉਨ੍ਹਾਂ ਗੁਰੂ ਘਰ ਵਿਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਦੀ ਅਰਦਾਸ ਕਰ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ। ਇਕ ਆਮ ਸ਼ਰਧਾਲੂ ਵਾਂਗ ਸੱਚਖੰਡ ਵਿਖੇ ਪਹੁੰਚੀ ਨੇਹਾ ਧੂਪੀਆ ਨੇ ਜਿੱਥੇ ਪਰਿਕਰਮਾ ਕਰਕੇ ਗੁਰੂ ਘਰ ਵਿਖੇ ਸੀਸ ਨਿਵਾਇਆ, ਉੱਥੇ ਹੀ ਉਨ੍ਹਾਂ ਨੇ ਇਲਾਹੀ ਬਾਣੀ ਦਾ ਕੀਰਤਨ ਵੀ ਸੁਣਿਆ।
ਇਹ ਖ਼ਬਰ ਵੀ ਪੜ੍ਹੋ - ਪਾਕਿਸਤਾਨ 'ਚ ਬੈਠੇ ਅੱਤਵਾਦੀ ਰਿੰਦਾ ਦੇ 3 ਸਾਥੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ, ਸਰਹੱਦ ਪਾਰੋਂ ਲਿਆਏ ਸੀ ਹਥਿਆਰ
ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਉਨ੍ਹਾਂ ਕਿਹਾ ਕਿ ਜਦੋਂ ਵੀ ਗੁਰੂ ਨਗਰੀ ਵਿਚ ਕਿਸੇ ਕੰਮ ਦੇ ਸਿਲਸਿਲੇ ਵਿਚ ਹੀ ਆਉਂਦੀ ਹੈ ਤਾਂ ਉਨ੍ਹਾਂ ਦੇ ਮਨ ਦੀ ਸਭ ਤੋਂ ਪਹਿਲੀ ਇੱਛਾ ਇਸ ਰੂਹਾਨੀਅਤ ਦੇ ਕੇਂਦਰ ਵਿਖੇ ਆਉਣ ਦੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਬਹੁਤ ਜਲਦੀ ਸਾਡੀਆਂ ਨਵੀਆਂ ਫ਼ਿਲਮਾਂ ਆਉਣ ਵਾਲੀਆਂ ਹਨ ਜੋ ਵੱਡੇ ਪਰਦੇ 'ਤੇ ਰਿਲੀਜ਼ ਹੋਣਗੀਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8