ਗੱਡੀ ਹੇਠਾਂ ਬੰਬ ਰੱਖਣ ਵਾਲੇ ਦੋਵੇਂ ਮੁਲਜ਼ਮ 8 ਦਿਨ ਦੇ ਪੁਲਸ ਰਿਮਾਂਡ ’ਤੇ, ਹੋ ਸਕਦੇ ਨੇ ਕਈ ਵੱਡੇ ਖ਼ੁਲਾਸੇ

08/18/2022 4:51:04 PM

ਅੰਮ੍ਰਿਤਸਰ (ਜਸ਼ਨ) : ਪੰਜਾਬ ਪੁਲਸ ਦੇ ਏ.ਐੱਸ.ਆਈ. ਦਿਲਬਾਗ ਸਿੰਘ ਦੀ ਬਲੈਰੋ ਗੱਡੀ ਹੇਠਾਂ ਆਈ.ਈ.ਡੀ. ਬੰਬ ਇੰਪਲਾਂਟ  ਕਰਨ ਦੇ ਮਾਮਲੇ ਵਿੱਚ ਫੜ੍ਹੇ ਮੁਲਜ਼ਮਾਂ ਫਤਿਹਦੀਪ ਸਿੰਘ ਅਤੇ ਹਰਪਾਲ ਸਿੰਘ ਨੂੰ ਪੁਲਸ ਨੇ ਅੱਜ ਮਾਨਯੋਗ ਅਦਾਲਤ ਵਿੱਚ ਪੇਸ਼ ਕੀਤਾ। ਅਦਾਲਤ ਨੇ ਦੋਵੇਂ ਮੁਲਜ਼ਮਾਂ ਨੂੰ 8 ਦਿਨਾਂ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ। ਮੁਲਜ਼ਮਾਂ ਨੂੰ ਪੁਲਸ ਰਿਮਾਂਡ ’ਤੇ ਭੇਜਣ ’ਤੇ ਕਈ ਵੱਡੇ ਖੁਲਾਸੇ ਹੋ ਸਕਦੇ ਹਨ, ਇਹ ਬਿਲਕੁਲ ਤੈਅ ਮੰਨਿਆ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਸ਼੍ਰੋਮਣੀ ਕਮੇਟੀ ਵੱਲੋਂ ਅੰਮ੍ਰਿਤਧਾਰੀ ਬਜ਼ੁਰਗ ਨਾਲ ਬਦਸਲੂਕੀ ਕਰਨ ਵਾਲੇ ਸੇਵਾਦਾਰਾਂ ਖ਼ਿਲਾਫ਼ ਸਖ਼ਤ ਕਾਰਵਾਈ (ਵੀਡੀਓ)

ਦੱਸ ਦੇਈਏ ਕਿ ਉਕਤ ਦੋਵੇਂ ਮੁਲਜ਼ਮਾਂ ਸੋਮਵਾਰ ਦੀ ਰਾਤ ਨੂੰ ਐੱਸ.ਆਈ. ਦਿਲਬਾਗ ਸਿੰਘ ਦੀ ਗੱਡੀ ਹੇਠਾਂ ਬੰਬ ਇੰਪਲਾਂਟ ਕਰਕੇ ਫ਼ਰਾਰ ਹੋ ਗਏ ਸਨ। ਪੁਲਸ ਦੇ ਸਪੈਸ਼ਲ ਸੈਲ ਨੇ ਬੁੱਧਵਾਰ ਦੁਪਹਿਰ ਨੂੰ ਦਿੱਲੀ ਏਅਰਪੋਰਟ ਤੋਂ ਦੋਵਾਂ ਨੂੰ ਉਸ ਵੇਲੇ ਗ੍ਰਿਫ਼ਤਾਰ ਕਰ ਲਿਆ, ਜਦੋਂ ਉਹ ਕੈਨੇਡਾ ਭੱਜਣ ਦੀ ਫਿਰਾਕ ਵਿਚ ਸਨ। ਪੁਲਸ ਨੂੰ ਜਾਣਕਾਰੀ ਮਿਲੀ ਕਿ ਐੱਸ.ਆਈ.ਦੀ ਗੱਡੀ ਨੂੰ ਬੰਬ ਨਾਲ ਉਡਾਉਣ ਦੀ ਸਾਜਿਸ਼ ਕੈਨੇਡਾ ਬੈਠੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਨੇ ਰਚੀ ਸੀ। ਇਸ ਸਾਰੀ ਘਟਨਾ ਦੇ ਤਾਰ ਹੁਣ ਪਾਕਿਸਤਾਨ ਅਤੇ ਕੈਨੇਡਾ ਬੈਠੇ ਅੱਤਵਾਦੀ ਰਿੰਦਾ ਅਤੇ ਲੰਡਾ ਨਾਲ ਜੁੜਨ ਲੱਗੇ ਹਨ।‌ 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ: ਪੁਲਸ ਦੀ ਗੱਡੀ ਹੇਠਾਂ ਬੰਬ ਰੱਖਣ ਵਾਲੇ 2 ਮੁਲਜ਼ਮ ਗ੍ਰਿਫ਼ਤਾਰ, ਰਿੰਦਾ ਗੈਂਗ ਨਾਲ ਜੁੜਿਆ ਨਾਂ

ਪਤਾ ਲੱਗਾ ਹੈ ਕਿ ਅੱਤਵਾਦੀ ਲੰਡਾ ਅਤੇ ਉਕਤ ਦੋਵੇਂ ਮੁਲਜ਼ਮ ਹਰਪਾਲ ਅਤੇ ਫਤਹਿਵੀਰ ਇਕੱਠੇ ਪੜ੍ਹਦੇ ਸਨ। ਲਖਬੀਰ ਸਿੰਘ ਲੰਡਾ ਦਾ ਨਾਂ ਕੁਝ ਮਹੀਨੇ ਪਹਿਲਾਂ ਪੰਜਾਬ ਪੁਲਸ ਦੇ ਇੰਟੈਲੀਜੈਂਸ ਯੂਨਿਟ ਦੇ ਹੈਡ ਆਫ਼ਿਸ ਵਿਖੇ ਹੋਏ ਬੰਬ ਕਾਂਡ ਦੌਰਾਨ ਸਾਹਮਣੇ ਆਇਆ ਸੀ। ਐੱਸ.ਆਈ. ਗੱਡੀ ਹੇਠਾਂ ਜਿਹੜਾ ਬੰਬ ਲਗਾਇਆ ਗਿਆ ਸੀ ਉਹ ਵੀ ਪਾਕਿਸਤਾਨ ਤੋਂ ਹੀ ਆਇਆ ਸੀ, ਇਸ ਦੀ ਪੁਖਤਾ ਜਾਣਕਾਰੀ ਵੀ ਪੁਲਸ ਨੂੰ ਮਿਲ ਚੁੱਕੀ ਹੈ।


rajwinder kaur

Content Editor

Related News