ਲੁਧਿਆਣਾ ਬੰਬ ਧਮਾਕਾ ਮਾਮਲਾ : ਰਣਜੀਤ ਚੀਤਾ ਤੇ ਬਾਕਸਰ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼

Friday, Jan 07, 2022 - 12:22 PM (IST)

ਲੁਧਿਆਣਾ ਬੰਬ ਧਮਾਕਾ ਮਾਮਲਾ : ਰਣਜੀਤ ਚੀਤਾ ਤੇ ਬਾਕਸਰ ਨੂੰ ਅਦਾਲਤ ’ਚ ਕੀਤਾ ਗਿਆ ਪੇਸ਼

ਲੁਧਿਆਣਾ (ਰਾਜ) : ਮਹਾਨਗਰ ਦੇ ਅਦਾਲਤੀ ਕੰਪਲੈਕਸ ਦੀ ਦੂਜੀ ਮੰਜ਼ਿਲ ਦੇ ਬਾਥਰੂਮ ’ਚ ਹੋਏ ਬੰਬ ਧਮਾਕੇ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਸ ਦੀ ਜਾਂਚ ਚੱਲ ਰਹੀ ਹੈ। ਵੀਰਵਾਰ ਨੂੰ ਸੀ. ਆਈ. ਏ.-1 ਦੀ ਪੁਲਸ ਨੇ ਰਣਜੀਤ ਸਿੰਘ ਉਰਫ ਚੀਤਾ ਅਤੇ ਸੁਖਜਿੰਦਰ ਸਿੰਘ ਉਰਫ ਬਾਕਸਰ ਬਾਬਾ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ, ਜਿੱਥੋਂ ਦੋਵੇਂ ਮੁਲਜ਼ਮਾਂ ਨੂੰ ਫਿਰ ਇਕ ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ ਗਿਆ ਹੈ, ਜਦਕਿ ਇਸ ਮਮਲੇ ਵਿਚ ਪੁੱਛਗਿੱਛ ਲਈ ਪੁਲਸ 2 ਹੋਰ ਮੁਲਜ਼ਮਾਂ ਬੂਟਾ ਸਿੰਘ ਅਤੇ ਜਗਦੀਸ਼ ਸਿੰਘ ਉਰਫ ਦਿਸ਼ਾ ਨੂੰ ਜੇਲ ’ਚੋਂ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਆਈ ਹੈ। ਸੂਤਰਾਂ ਦਾ ਕਹਿਣਾ ਹੈ ਕਿ ਰਣਜੀਤ ਅਤੇ ਬਾਕਸਰ ਬਾਬਾ ਤੋਂ ਪੁੱਛਗਿੱਛ ਵਿਚ ਦੋਵਾਂ ਦੇ ਨਾਂ ਸਾਹਮਣੇ ਆਏ ਸਨ। ਇਸ ਤੋਂ ਇਲਾਵਾ ਉਪਰੋਕਤ ਦੋਵੇਂ ਮੁਲਜ਼ਮ ਵੀ ਐੱਨ. ਡੀ. ਪੀ. ਐੱਸ. ਐਕਟ ਤਹਿਤ ਦੀ ਜੇਲ ਵਿਚ ਬੰਦ ਸਨ।

ਇਹ ਵੀ ਪੜ੍ਹੋ : ਮੁੱਲਾਂਪੁਰ ਦਾਖਾ ’ਚ ਪਰਿਵਾਰ ’ਤੇ ਟੁੱਟਾ ਵੱਡਾ ਕਹਿਰ, ਘਰ ’ਚੋਂ ਮਿਲੀਆਂ ਚਾਰ ਜੀਆਂ ਦੀਆਂ ਲਾਸ਼ਾਂ

ਡੀ. ਸੀ. ਪੀ. ਇਨਵੈਸਟੀਗੇਸ਼ਨ ਵਰਿੰਦਰ ਸਿੰਘ ਬਰਾੜ ਦਾ ਕਹਿਣਾ ਹੈ ਕਿ ਦੋਵੇਂ ਮੁਲਜ਼ਮਾਂ ਨੂੰ ਸਖ਼ਤ ਸੁਰੱਖਿਆ ਦੇ ਵਿਚਕਾਰ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵਿਚ ਮੁਲਜ਼ਮਾਂ ਦਾ ਹੋਰ ਰਿਮਾਂਡ ਮੰਗਿਆ ਸੀ ਪਰ ਪੁਲਸ ਨੂੰ ਇਕ ਦਿਨ ਦਾ ਹੀ ਰਿਮਾਂਡ ਮਿਲਿਆ ਹੈ। ਇਸ ਤੋਂ ਇਲਾਵਾ 2 ਹੋਰ ਮੁਲਜ਼ਮਾਂ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ। ਇਹ ਵੀ ਦੱਸਣਯੋਗ ਹੈ ਕਿ ਹੁਣ ਤੱਕ ਹੋਈ ਪੁੱਛਗਿੱਛ ਵਿਚ ਕੋਈ ਸੁਰਾਗ ਹੱਥ ਨਹੀਂ ਲੱਗ ਸਕਿਆ।

ਇਹ ਵੀ ਪੜ੍ਹੋ : ਕਾਂਗਰਸ ’ਚ ਆਏ ਸਿੱਧੂ ਮੂਸੇਵਾਲਾ ਨੇ ਵਿਖਾਏ ਬਾਗੀ ਤੇਵਰ, ਦਿੱਤੀ ਇਹ ਚਿਤਾਵਨੀ!

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

Gurminder Singh

Content Editor

Related News