ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ''ਚ ਮਿਲਿਆ ਬੰਬ, ਪੁਲਸ ਨੇ ਇਲਾਕਾ ਕੀਤਾ ਸੀਲ

Wednesday, Jun 07, 2023 - 02:53 PM (IST)

ਵੱਡੀ ਖ਼ਬਰ: ਪੰਜਾਬ ਦੇ ਇਸ ਜ਼ਿਲ੍ਹੇ ''ਚ ਮਿਲਿਆ ਬੰਬ, ਪੁਲਸ ਨੇ ਇਲਾਕਾ ਕੀਤਾ ਸੀਲ

ਹੁਸ਼ਿਆਰਪੁਰ : ਪੰਜਾਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਹੁਸ਼ਿਆਰਪੁਰ ਜ਼ਿਲ੍ਹੇ ਤੋਂ ਸਾਹਮਣੇ ਆ ਰਹੀ ਹੈ ਜਿੱਥੇ ਇਕ ਕਿਸਾਨ ਦੇ ਖੇਤ ਵਿੱਚੋਂ ਬੰਬ ਮਿਲਿਆ ਹੈ। ਪੁਰਾਣਾ ਵੱਡ ਅਕਾਰੀ ਬੰਬ ਪਿੰਡ ਧਰਮਪੁਰ ਦੇ ਕਿਸਾਨ ਇਤਿੰਦਰਪਾਲ ਸਿੰਘ ਦੇ ਖੇਤ ਵਿਚੋਂ  ਮਿਲਿਆ ਹੈ।

ਇਹ ਵੀ ਪੜ੍ਹੋ :  ਹਿਮਾਚਲ ’ਚ ਬਰਫ਼ਬਾਰੀ, ਪੰਜਾਬ ’ਚ ਭਾਰੀ ਮੀਂਹ ਨੇ ਬਦਲਿਆ ਮੌਸਮ, ਵਿਭਾਗ ਵੱਲੋਂ ਚਿਤਾਵਨੀ ਜਾਰੀ

ਜਾਣਕਾਰੀ ਮੁਤਾਬਕ ਕਿਸਾਨ ਇਤਿੰਦਰਪਾਲ ਸਿੰਘ ਆਪਣੇ ਖੇਤ 'ਚ ਵਾਹੀ ਕਰ ਰਿਹਾ ਸੀ ਅਤੇ ਇਹ ਬੰਬ ਉਸ ਦੇ ਟਰੈਕਟਰ ਦੇ ਹਲਾਂ ਵਿਚ ਫਸ ਗਿਆ। ਜਿਸ ਤੋਂ ਬਾਅਦ ਕਿਸਾਨ ਨੇ ਤੁਰੰਤ ਪੁਲਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਸ ਨੇ ਬੰਬ ਵਾਲੀ ਜਗ੍ਹਾ ਨੂੰ ਸੀਲ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਬੰਬ ਮਿਲਣ ਵਾਲੀ ਜਗ੍ਹਾ ਦੇ ਕੋਲ ਰੇਲਵੇ ਸਟੇਸ਼ਨ ਵੀ ਹੈ। ਪੁਲਸ ਨੇ ਬੰਬ ਨਿਰੋਧਕ ਦਸਤੇ ਅਤੇ ਫ਼ੌਜ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਹੈ।

ਇਹ ਵੀ ਪੜ੍ਹੋ :  ਦਿਲ ਦੇ ਦੌਰੇ ਦੌਰਾਨ ਵਧੇਰੇ ਲੋਕ ਸਿਰਫ਼ ਇਸ ਕਾਰਨ ਗੁਆ ਦਿੰਦੇ ਨੇ ਜਾਨ, ਕਦੇ ਨਾ ਕਰੋ ਨਜ਼ਰਅੰਦਾਜ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News