ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਦੀ ਸੂਚਨਾ, ਪੁਲਸ ਨੂੰ ਪਈਆਂ ਭਾਜੜਾਂ (ਵੀਡੀਓ)

Saturday, Jun 03, 2023 - 10:48 AM (IST)

ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਦੀ ਸੂਚਨਾ, ਪੁਲਸ ਨੂੰ ਪਈਆਂ ਭਾਜੜਾਂ (ਵੀਡੀਓ)

ਅੰਮ੍ਰਿਤਸਰ : ਅੰਮ੍ਰਿਤਸਰ 'ਚ ਸ੍ਰੀ ਦਰਬਾਰ ਸਾਹਿਬ ਨੇੜੇ ਬੰਬ ਹੋਣ ਦੀ ਸੂਚਨਾ ਪੁਲਸ ਨੂੰ ਪ੍ਰਾਪਤ ਹੋਈ। ਸੂਚਨਾ ਮਿਲਦੇ ਹੀ ਪੁਲਸ ਪੂਰੀ ਤਰ੍ਹਾਂ ਅਲਰਟ ਹੋ ਗਈ ਅਤੇ ਪੂਰੀ ਰਾਤ ਸਰਚ ਮੁਹਿੰਮ ਚਲਾਈ ਗਈ ਅਤੇ ਥਾਂ-ਥਾਂ 'ਤੇ ਨਾਕੇ ਲਾ ਕੇ ਚੈਕਿੰਗ ਕੀਤੀ ਗਈ।

ਇਹ ਵੀ ਪੜ੍ਹੋ : ਪੰਜਾਬ 'ਚ Heat Wave ਚੱਲਣ ਬਾਰੇ ਆਈ ਤਾਜ਼ਾ ਖ਼ਬਰ, ਜਾਣੋ ਜੂਨ ਮਹੀਨੇ ਦੇ ਮੌਸਮ ਦਾ ਹਾਲ

ਸਰਚ ਮਗਰੋਂ ਪੁਲਸ ਨੂੰ ਕੁੱਝ ਨਹੀਂ ਮਿਲਿਆ। ਦੱਸਿਆ ਜਾ ਰਿਹਾ ਹੈ ਕਿ ਇਹ ਸਿਰਫ ਅਫ਼ਵਾਹ ਹੀ ਸੀ ਅਤੇ ਅਫ਼ਵਾਹ ਫੈਲਾਉਣ ਵਾਲੇ ਵਿਅਕਤੀ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਫਿਲਹਾਲ ਪੁਲਸ ਵੱਲੋਂ ਸ੍ਰੀ ਦਰਬਾਰ ਸਾਹਿਬ ਨੇੜੇ ਸੁਰੱਖਿਆ ਵਧਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਓਡੀਸ਼ਾ ਟਰੇਨ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ, ਜ਼ਖਮੀਆਂ ਲਈ ਕੀਤੀ ਅਰਦਾਸ

ਇਸ ਤੋਂ ਇਲਾਵਾ ਪੈਰਾ ਮਿਲਟਰੀ ਫੋਰਸ ਨੂੰ ਵੀ ਵਧਾ ਦਿੱਤਾ ਗਿਆ ਹੈ। ਦੱਸਣਯੋਗ ਹੈ ਕਿ ਪਹਿਲਾਂ ਵੀ ਹੈਰੀਟੇਜ ਸਟਰੀਟ 'ਚ ਧਮਾਕੇ ਹੋ ਚੁੱਕੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News