ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ ''ਚ ਮਿਲੀ ਬੰਬਨੁਮਾ ਚੀਜ਼ ! ਪਈਆਂ ਭਾਜੜਾਂ, ਪੁਲਸ ਨੇ ਇਲਾਕਾ ਕਰ ''ਤਾ ਸੀਲ
Monday, Apr 27, 2026 - 09:37 PM (IST)
ਗੁਰਦਾਸਪੁਰ, (ਗੁਰਪ੍ਰੀਤ ਚਾਵਲਾ): ਗੁਰਦਾਸਪੁਰ ਦੇ ਸਭ ਤੋਂ ਰੁਝੇਵਿਆਂ ਵਾਲੇ ਗੀਤਾ ਭਵਨ ਮੇਨ ਬਾਜ਼ਾਰ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਉੱਥੇ ਇੱਕ ਬੰਬਨੁਮਾ ਚੀਜ਼ ਸ਼ੱਕੀ ਚੀਜ਼ ਮਿਲਣ ਦੀ ਖ਼ਬਰ ਸਾਹਮਣੇ ਆਈ। ਇਸ ਘਟਨਾ ਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਸੂਚਨਾ ਮਿਲਦੇ ਸਾਰ ਹੀ ਪੁਲਸ ਪ੍ਰਸ਼ਾਸਨ ਮੌਕੇ 'ਤੇ ਪਹੁੰਚ ਗਿਆ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਪੂਰੇ ਬਾਜ਼ਾਰ ਨੂੰ ਚਾਰੋਂ ਪਾਸਿਓਂ ਸੀਲ ਕਰਵਾ ਦਿੱਤਾ ਗਿਆ ਹੈ। ਪੁਲਸ ਵੱਲੋਂ ਉਸ ਬੰਬਨੁਮਾ ਚੀਜ਼ ਚੀਜ਼ ਦੇ ਆਲੇ-ਦੁਆਲੇ ਰੇਤ ਦੀਆਂ ਬੋਰੀਆਂ ਲਗਾਈਆਂ ਗਈਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨੁਕਸਾਨ ਤੋਂ ਬਚਿਆ ਜਾ ਸਕੇ। ਪੁਲਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਬਾਜ਼ਾਰ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਇਹ ਚੀਜ਼ ਉੱਥੇ ਕਿਵੇਂ ਪਹੁੰਚੀ। ਫਿਲਹਾਲ ਬਾਜ਼ਾਰ ਨੂੰ ਪੂਰੀ ਤਰ੍ਹਾਂ ਬੰਦ ਰੱਖਿਆ ਗਿਆ ਹੈ ਅਤੇ ਪੁਲਸ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
