ਚੰਡੀਗੜ੍ਹ ਜ਼ਿਲ੍ਹਾ ਅਦਾਲਤ ''ਚ ਬੰਬ ਦੀ ਸੂਚਨਾ, ਖ਼ਾਲੀ ਕਰਾਇਆ ਗਿਆ ਸਾਰਾ ਕੰਪਲੈਕਸ

Friday, Dec 26, 2025 - 03:27 PM (IST)

ਚੰਡੀਗੜ੍ਹ ਜ਼ਿਲ੍ਹਾ ਅਦਾਲਤ ''ਚ ਬੰਬ ਦੀ ਸੂਚਨਾ, ਖ਼ਾਲੀ ਕਰਾਇਆ ਗਿਆ ਸਾਰਾ ਕੰਪਲੈਕਸ

ਚੰਡੀਗੜ੍ਹ : ਚੰਡੀਗੜ੍ਹ ਜ਼ਿਲ੍ਹਾ ਅਦਾਲਤ ਕੰਪਲੈਕਸ 'ਚ ਸ਼ੁੱਕਰਵਾਰ ਨੂੰ ਬੰਬ ਦੀ ਧਮਕੀ ਮਿਲਣ 'ਤੇ ਦਹਿਸ਼ਤ ਫੈਲ ਗਈ। ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਗਿਆ ਅਤੇ ਜ਼ਿਲ੍ਹਾ ਅਦਾਲਤ ਚੈਂਬਰ ਕੰਪਲੈਕਸ ਨੂੰ ਖ਼ਾਲੀ ਕਰਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ। ਜ਼ਿਲ੍ਹਾ ਬਾਰ ਐਸੋਸੀਏਸ਼ਨ (ਡੀ. ਬੀ. ਏ.) ਦੇ ਪ੍ਰਧਾਨ ਵੱਲੋਂ ਜਾਰੀ ਇੱਕ ਮੈਸਜ 'ਚ ਕਿਹਾ ਗਿਆ ਹੈ ਕਿ ਚੈਂਬਰ ਕੰਪਲੈਕਸ 'ਚ ਮੌਜੂਦ ਸਾਰੇ ਵਕੀਲਾਂ ਅਤੇ ਮੈਂਬਰਾਂ ਨੂੰ ਤੁਰੰਤ ਆਪਣੇ ਚੈਂਬਰ ਖ਼ਾਲੀ ਕਰਨੇ ਚਾਹੀਦੇ ਹਨ। ਬੰਬ ਦੀ ਅਫ਼ਵਾਹ ਕਾਰਨ ਸੁਰੱਖਿਆ ਵਜੋਂ ਇਹ ਕਦਮ ਚੁੱਕਿਆ ਗਿਆ ਸੀ।

ਇਹ ਵੀ ਪੜ੍ਹੋ : ਮੁਲਾਜ਼ਮਾਂ ਦੀਆਂ ਵਧੀਆਂ ਤਨਖ਼ਾਹਾਂ! ਪੰਜਾਬ ਸਰਕਾਰ ਨੇ ਨਵੇਂ ਸਾਲ ਤੋਂ ਪਹਿਲਾਂ ਦਿੱਤਾ ਤੋਹਫ਼ਾ

ਸੂਚਨਾ ਤੋਂ ਬਾਅਦ ਪੁਲਸ ਅਤੇ ਸੁਰੱਖਿਆ ਬਲ ਮੌਕੇ 'ਤੇ ਪਹੁੰਚੇ ਅਤੇ ਪੂਰੇ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਕੰਪਲੈਕਸ ਦੀ ਪੂਰੀ ਤਲਾਸ਼ੀ ਸ਼ੁਰੂ ਕਰ ਦਿੱਤੀ ਗਈ। ਬੰਬ ਸਕੁਐਡ ਅਤੇ ਹੋਰ ਏਜੰਸੀਆਂ ਵੀ ਜਾਂਚ 'ਚ ਸ਼ਾਮਲ ਸਨ। 

ਇਹ ਵੀ ਪੜ੍ਹੋ : ਹੋ ਗਈਆਂ ਸਰਦੀਆਂ ਦੀਆਂ ਛੁੱਟੀਆਂ, ਪੰਜਾਬ ਦੇ ਇਸ ਜ਼ਿਲ੍ਹੇ 'ਚ ਇਕ ਜਨਵਰੀ ਤੱਕ ਬੰਦ ਰਹਿਣਗੀਆਂ...

ਫਿਲਹਾਲ ਇਸ ਜਾਣਕਾਰੀ ਨੂੰ ਇਕ ਅਫ਼ਵਾਹ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਸੁਰੱਖਿਆ ਕਾਰਨਾਂ ਕਰਕੇ ਪੂਰੇ ਕੰਪਲੈਕਸ ਨੂੰ ਖ਼ਾਲੀ ਕਰਵਾ ਲਿਆ ਗਿਆ ਸੀ ਅਤੇ ਜਾਂਚ ਪੂਰੀ ਹੋਣ ਤੱਕ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਸੀ। ਪ੍ਰਸ਼ਾਸਨ ਨੇ ਕਿਹਾ ਕਿ ਸਥਿਤੀ 'ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਹੋਰ ਜਾਣਕਾਰੀ ਸਾਂਝੀ ਕੀਤੀ ਜਾਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8
 


author

Babita

Content Editor

Related News