ਪੰਜਾਬ ''ਚ ''ਬੰਧੂਆ ਮਜ਼ਦੂਰੀ'' ''ਤੇ ਗਰਮਾਈ ਸਿਆਸਤ, ਜਾਣੋ ਕੀ ਹੈ ਪੂਰਾ ਮਾਮਲਾ
Saturday, Apr 03, 2021 - 12:00 PM (IST)
ਚੰਡੀਗੜ੍ਹ ਅਸ਼ਵਨੀ) : ਪੰਜਾਬ ਦੇ ਖੇਤਾਂ ਵਿਚ ਬੰਧੂਆ ਮਜ਼ਦੂਰੀ ਦੇ ਮਾਮਲੇ ’ਚ ਕੇਂਦਰੀ ਗ੍ਰਹਿ ਮੰਤਰਾਲਾ ਦੇ ਲਿਖੇ ਪੱਤਰ ’ਤੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਪੰਜਾਬ ਵਿਚ ਮਨੁੱਖੀ ਤਸਕਰੀ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿਚ ਅਪਣਾਈ ਜਾ ਰਹੀ ਬੰਧੂਆ ਮਜ਼ਦੂਰ ਪ੍ਰਥਾ ਦੇ ਮੁੱਦੇ ’ਤੇ ਗ੍ਰਹਿ ਮੰਤਰਾਲਾ ਦੇ ਪੱਤਰ ਨੂੰ ਹਾਸੋਹੀਣਾ ਕਰਾਰ ਦਿੱਤਾ। ਅਕਾਲੀ ਦਲ ਦੇ ਆਗੂਆਂ ਨੇ ਕਿਹਾ ਕਿ ਇਸ ਦਾ ਮਕਸਦ ਸੂਬੇ ਦੇ ਕਿਸਾਨਾਂ ਨੂੰ ਬਦਨਾਮ ਕਰਨਾ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਇੱਕ ਪਾਸੇ ਪੱਤਰ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਬੀ. ਐੱਸ. ਐੱਫ. ਨੇ 58 ਲੋਕ ਫੜ੍ਹੇ ਹਨ, ਜੋ ਮਾਨਸਿਕ ਤੌਰ ’ਤੇ ਬੀਮਾਰ ਸਨ। ਨਾਲ ਹੀ ਇਹ ਦਾਅਵਾ ਕੀਤਾ ਜਾ ਰਿਹਾ ਹੈ ਕਿ ‘ਮਨੁੱਖੀ ਤਸਕਰੀ ਕਰਨ ਵਾਲੇ ਗਿਰੋਹ’ ਇਨ੍ਹਾਂ ਆਦਮੀਆਂ ਨੂੰ ਚੰਗੀ ਤਨਖਾਹ ਦੇ ਵਾਅਦੇ ਨਾਲ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ ਅਤੇ ਅਬੋਹਰ ਦੇ ਇਲਾਕਿਆਂ ਵਿਚ ਬਹਿਲਾ-ਫੁਸਲਾ ਕੇ ਲਿਜਾ ਰਹੇ ਸਨ, ਇਨ੍ਹਾਂ ਤੋਂ ਬੰਧੂਆ ਮਜ਼ਦੂਰ ਬਣਾ ਕੇ ਕੰਮ ਕਰਵਾਇਆ ਜਾਂਦਾ ਹੈ।
ਇਹ ਵੀ ਪੜ੍ਹੋ : ਪਤੀ ਨੇ ਚਾਕੂ ਦੀ ਨੋਕ 'ਤੇ ਕਾਰ 'ਚ ਬਿਠਾਈ ਪਤਨੀ, ਫਿਰ ਖ਼ੌਫਨਾਕ ਹਰਕਤ ਨੂੰ ਦਿੱਤਾ ਅੰਜਾਮ
ਕੀ ਇਹ ਦੋਵੇਂ ਚੀਜਾਂ ਇਕੋ ਵੇਲੇ ਹੋ ਸਕਦੀਆਂ ਹਨ? ਚੰਦੂਮਾਜਰਾ ਨੇ ਕਿਹਾ ਕਿ ਗ੍ਰਹਿ ਮੰਤਰਾਲਾ ਨੂੰ ਲਿਖੇ ਗਏ ਪੱਤਰਾਂ ਨਾਲ ਵੀ ਪੂਰੇ ਦੇਸ਼ ਨੂੰ ਗਲਤ ਸੁਨੇਹਾ ਮਿਲੇਗਾ ਅਤੇ ਟਕਰਾਓ ਦਾ ਮਾਹੌਲ ਬਣੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਸੱਚਾਈ ਇਹ ਹੈ ਕਿ ਅਜਿਹੀ ਕੋਈ ਐੱਫ. ਆਈ. ਆਰ. ਦਰਜ ਨਹੀਂ ਹੋਈ, ਜੋ ਕਿਸੇ ਵਿਅਕਤੀ ਨੂੰ ਕਿਸੇ ਇਲਾਕੇ ਵਿਚ ਜ਼ਬਰਦਸਤੀ ਬੰਧੂਆ ਮਜ਼ਦੂਰ ਬਣਾਉਣ ਦੀ ਗੱਲ ਨੂੰ ਸਾਬਿਤ ਕਰਦੀ ਹੋਵੇ। ਪੰਜਾਬ ਦੇ ਕਿਸਾਨ ਮਜ਼ਦੂਰਾਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਦਾ ਅਗਾਊਂ ਭੁਗਤਾਨ ਕਰਦੇ ਹਨ ਅਤੇ ਇਹੀ ਕਾਰਨ ਹੈ ਕਿ ਝੋਨੇ ਦੀ ਬਿਜਾਈ ਲਈ ਹਰ ਸਾਲ ਲੱਖਾਂ ਪ੍ਰਵਾਸੀ ਮਜ਼ਦੂਰ ਪੰਜਾਬ ਆਉਂਦੇ ਹਨ। ਉਨ੍ਹਾਂ ਕਿਹਾ ਕਿ ਰਿਪੋਰਟ ਨੂੰ ਤੁਰੰਤ ਵਾਪਸ ਲਿਆ ਜਾਣਾ ਚਾਹੀਦਾ ਹੈ ਅਤੇ ਕੁੱਝ ਮਾਨਸਿਕ ਤੌਰ ’ਤੇ ਬੀਮਾਰ ਲੋਕ ਸਰਹੱਦੀ ਇਲਾਕੇ ਤੱਕ ਕਿਵੇਂ ਪਹੁੰਚ ਗਏ, ਇਸ ਦੀ ਅਸਲੀ ਜਾਂਚ ਹੋਣੀ ਚਾਹੀਦੀ ਹੈ।
ਇਹ ਵੀ ਪੜ੍ਹੋ : ਰਿਸ਼ਤਿਆਂ ਦਾ ਘਾਣ : ਸਕੇ ਪੁੱਤਾਂ ਦੀ ਘਿਨਾਉਣੀ ਹਰਕਤ ਬਾਰੇ ਬਜ਼ੁਰਗ ਪਿਓ ਨੇ ਕਦੇ ਸੁਫ਼ਨੇ 'ਚ ਵੀ ਨੀ ਸੀ ਸੋਚਿਆ
ਇਹ ਹੈ ਮਾਮਲਾ
ਪੰਜਾਬ ਦੇ ਖੇਤਾਂ ਵਿਚ ਬੰਧੂਆ ਮਜ਼ਦੂਰਾਂ ਦਾ ਪੂਰਾ ਮਾਮਲਾ ਇਹ ਹੈ ਕਿ 17 ਮਾਰਚ, 2021 ਨੂੰ ਕੇਂਦਰੀ ਗ੍ਰਹਿ ਮੰਤਰਾਲਾ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀ. ਜੀ. ਪੀ. ਨੂੰ ਇੱਕ ਪੱਤਰ ਭੇਜਿਆ, ਜਿਸ ਵਿਚ ਕਿਹਾ ਗਿਆ ਹੈ ਕਿ ਬੀ. ਐੱਸ. ਐੱਫ. ਨੇ ਕਰੀਬ 58 ਲੋਕਾਂ ਨੂੰ ਪੰਜਾਬ ਦੇ ਸਰਹੱਦੀ ਇਲਾਕੇ ਗੁਰਦਾਸਪੁਰ, ਅੰਮ੍ਰਿਤਸਰ, ਫਿਰੋਜ਼ਪੁਰ, ਅਬੋਹਰ ਵਿਚੋਂ ਫੜ੍ਹਿਆ ਹੈ, ਜਿਨ੍ਹਾਂ ਕੋਲੋਂ ਪੁੱਛਗਿਛ ਵਿਚ ਸਾਹਮਣੇ ਆਇਆ ਹੈ ਕਿ ਇਨ੍ਹਾਂ ਤੋਂ ਪੰਜਾਬ ਦੇ ਖੇਤਾਂ ਵਿਚ ਬੰਧੂਆ ਮਜ਼ਦੂਰੀ ਕਰਵਾਈ ਜਾਂਦੀ ਹੈ।
ਇਹ ਵੀ ਪੜ੍ਹੋ : CBSE ਦੇ 9ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਜ਼ਰੂਰੀ ਖ਼ਬਰ
ਮਨੁੱਖੀ ਤਸਕਰੀ ਗਿਰੋਹ ਮਜ਼ੂਦਰਾਂ ਨੂੰ ਬਿਹਾਰ ਅਤੇ ਉੱਤਰ ਪ੍ਰਦੇਸ਼ ’ਚੋਂ ਚੰਗੀ ਤਨਖਾਹ ਦਾ ਲਾਲਚ ਦੇ ਕੇ ਪੰਜਾਬ ਲਿਆਉਂਦਾ ਹੈ ਪਰ ਪੰਜਾਬ ਪਹੁੰਚਣ ’ਤੇ ਮਜ਼ਦੂਰਾਂ ਦਾ ਸ਼ੋਸ਼ਣ ਕੀਤਾ ਜਾਂਦਾ ਹੈ। ਉਨ੍ਹਾਂ ਨੂੰ ਨਾ ਸਿਰਫ਼ ਘੱਟ ਤਨਖਾਹ ਦਿੱਤੀ ਜਾਂਦੀ ਹੈ, ਸਗੋਂ ਅਣਮਨੁੱਖੀ ਵਰਤਾਓ ਵੀ ਕੀਤਾ ਜਾਂਦਾ ਹੈ। ਉਨ੍ਹਾਂ ਤੋਂ ਘੰਟਿਆਂਬੱਧੀ ਖੇਤਾਂ ਵਿਚ ਕੰਮ ਕਰਵਾਇਆ ਜਾਂਦਾ ਹੈ ਅਤੇ ਨਸ਼ਾ ਦਿੱਤਾ ਜਾਂਦਾ ਹੈ। ਇਸ ਨਾਲ ਮਜ਼ਦੂਰਾਂ ਦੀ ਸਰੀਰਕ ਅਤੇ ਮਾਨਸਿਕ ਹਾਲਤ ਪ੍ਰਭਾਵਿਤ ਹੁੰਦੀ ਹੈ।
ਨੋਟ : ਬੰਧੂਆ ਮਜ਼ਦੂਰੀ ਦੇ ਮਾਮਲੇ 'ਚ ਪੰਜਾਬ ਦੀ ਸਿਆਸਤ ਗਰਮਾਉਣ ਬਾਰੇ ਦਿਓ ਆਪਣੇ ਵਿਚਾਰ