ਵੱਡੀ ਖ਼ਬਰ! ਬੋਨੀ ਅਜਨਾਲਾ ਨੂੰ ਜਾਨ ਤੋਂ ਖ਼ਤਰੇ ਦੇ ਮੱਦੇਨਜ਼ਰ ਹਾਈਕੋਰਟ ਤੋਂ ਮਿਲੀ ਸੁਰੱਖਿਆ
Tuesday, Jul 12, 2022 - 12:49 AM (IST)
ਚੰਡੀਗੜ੍ਹ/ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਵੱਲੋਂ ਸੁਰੱਖਿਆ ਦੀ ਮੰਗ ਲਈ ਦਾਇਰ ਕੀਤੀ ਪਟੀਸ਼ਨ ਦਾ ਸੋਮਵਾਰ ਅਦਾਲਤ ਵੱਲੋਂ ਨਿਪਟਾਰਾ ਕਰ ਦਿੱਤਾ ਗਿਆ। ਸੁਣਵਾਈ ਦੌਰਾਨ ਪੰਜਾਬ ਸਰਕਾਰ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਸਰਕਾਰ ਨੇ ਬੋਨੀ ਅਜਨਾਲਾ ਨੂੰ 8 ਸੁਰੱਖਿਆ ਕਰਮਚਾਰੀ ਦਿੱਤੇ ਹਨ। ਪੰਜਾਬ ਸਰਕਾਰ ਨੇ ਇਹ ਵੀ ਦੱਸਿਆ ਕਿ ਬੋਨੀ ਅਜਨਾਲਾ ਦੀ ਜਾਨ ਨੂੰ ਖ਼ਤਰਾ ਹੈ, ਇਸੇ ਕਰਕੇ ਉਨ੍ਹਾਂ ਨੂੰ ਸੁਰੱਖਿਆ ਲਈ 8 ਮੁਲਾਜ਼ਮ ਦਿੱਤੇ ਗਏ ਹਨ। ਦੱਸ ਦੇਈਏ ਕਿ ਬੋਨੀ ਅਜਨਾਲਾ ਨੇ ਆਪਣੀ ਪਟੀਸ਼ਨ 'ਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ 'ਤੇ ਧਮਕੀ ਦੇਣ ਦੇ ਦੋਸ਼ ਲਾਉਂਦਿਆਂ ਆਪਣੀ ਜਾਨ ਨੂੰ ਖਤਰਾ ਦੱਸਿਆ ਸੀ। ਕੋਰਟ ਨੇ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਹੈ।
ਖ਼ਬਰ ਇਹ ਵੀ : ਸਿਮਰਜੀਤ ਬੈਂਸ 3 ਦਿਨਾ ਪੁਲਸ ਰਿਮਾਂਡ 'ਤੇ, ਉਥੇ ਮੱਤੇਵਾੜਾ ਪ੍ਰੋਜੈਕਟ ਰੱਦ ਕਰਨ ਦਾ ਐਲਾਨ, ਪੜ੍ਹੋ TOP 10

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            